RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਕਾਲੀ ਦਲ ਨਾਲ ਰਲ ਕੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰ ਰਹੇ ਮਨਪ੍ਰੀਤ ਬਾਦਲ : ਰਾਜਾ ਵੜਿੰਗ

Jass Grewal by Jass Grewal
July 13, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਗਿੱਦੜਬਾਹਾ ਤੋਂ ਦੋ ਵਾਰ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਮਨਪ੍ਰੀਤ ਬਾਦਲ ਉੱਤੇ ਅਕਾਲੀ ਨੇਤਾਵਾਂ ਦਾ ਪੱਖ ਪੂਰਨ ਲਈ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਵੜਿੰਗ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਟਵਿੱਟਰ ‘ਤੇ ਟੈਗ ਕਰਦੇ ਹੋਏ ਉਸ ਨੂੰ ਮਨਪ੍ਰੀਤ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਰਾਜ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਕੀਤੀ। ਬਠਿੰਡਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਮਨਪ੍ਰੀਤ ਖਿਲਾਫ ਵੜਿੰਗ ਦੇ ਰਾਜਨੀਤਿਕ ਰੋਸ ਦੀ ਹਮਾਇਤ ਕਰਦਿਆਂ, ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਰੀ-ਟਵੀਟ ਕੀਤਾ।

ਦਰਅਸਲ ਰਾਜਾ ਵੜਿੰਗ ਨੇ ਪਿੰਡ ਅਬਲੂ ਕੋਟਲੀ ਦੇ ਅਕਾਲੀ ਦਲ ਦਾ ਹਲਕਾ ਇੰਚਾਰਜ ਚਰਨਜੀਤ ਦੀ ਤਸਵੀਰ ਮਨਪ੍ਰੀਤ ਬਾਦਲ ਨਾਲ ਪੋਸਟ ਕੀਤੀ ਹੈ। ਰਾਜਾ ਵੜਿੰਗ ਨੇ ਚਰਨਜੀਤ ਦੀਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਹੋਰ ਸੀਨੀਅਰ ਅਕਾਲੀਆਂ ਨਾਲ ਵੀ ਤਸਵੀਰਾਂ ਪੋਸਟ ਕੀਤੀਆਂ ਹਨ।

ਰਾਜਾ ਵੜਿੰਗ ਨੇ ਟਵੀਟ ਕੀਤਾ ਹੈ…

‘ਪੰਜਾਬ ਦੇ ਵਿੱਤ ਮੰਤਰੀ ਲੋਕਾਂ ਦਾ ਪੈਸਾ ਪੰਜਾਬ ਨੂੰ ਬਰਬਾਦ ਕਰਨ ਵਾਲੇ ਅਕਾਲੀਆਂ ਨੂੰ ਵੰਡਣ ‘ਚ ਰੁੱਝੇ ਹੋਏ ਹਨ। ਕਾਂਗਰਸ ਨੂੰ ਕਮਜ਼ੋਰ ਅਤੇ ਅਕਾਲੀ ਦਲ ਨੂੰ ਮਜਬੂਤ ਕਰਨ ਦੀ ਇਹ ਯੋਜਨਾ ਸੁਖਬੀਰ ਬਾਦਲ ਸੁਖਬੀਰ ਬਾਦਲ ਵੱਲੋਂ ਮਹੀਨਿਆਂ ਤੋਂ ਜਤਾਈ ਜਾ ਰਹੀ ਹੈ।
ਰਾਹੁਲ ਗਾਂਧੀ ਨੂੰ ਅਪੀਲ ਹੈ ਕਿ ਤੁਰੰਤ ਅਨੁਸ਼ਾਸਨਿਕ ਕਾਰਵਾਈ ਕਰ ਇਨ੍ਹਾਂ ਦਾ ਅਸਤੀਫ਼ਾ ਲਿਆ ਜਾਵੇ।’

‘ਅੱਜ ਇਹ ਜਾਣ ਕੇ ਮਨ ਦੁਖੀ ਹੋਇਆ ਕੇ ਅਕਾਲੀ ਦਲ ਦੀ ਮਿਲੀ ਭੁਗਤ ਨਾਲ ਕਾਂਗਰਸ ਪਾਰਟੀ ਵਿੱਚ ਆਏ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਸ਼ਰੇਆਮ ਅਕਾਲੀ ਦਲ ਦੇ ਲੋਕਾਂ ਨੂੰ 15-15 ਲੱਖ ਦੇ ਚੈੱਕ ਦੇਕੇ ਹੌਂਸਲਾ ਹਫਜਾਈ ਕਰ ਰਹੇ ਹਨ । ਇਹ ਉਹੀ ਤੁਹਾਡੇ ਤਾਇਆ ਜੀ ਦੇ ਅਕਾਲੀ ਦਲ ਵਾਲੇ ਨੇ ਜਿਨ੍ਹਾਂ ਨੂੰ ਛੱਡ ਕੇ ਮੰਤਰੀ ਜੀ ਤੁਸੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸੀ । ਸਭ ਕੁਝ ਤਾਂ ਦੇ ਦਿੱਤਾ ਤੁਹਾਨੂੰ ਕਾਂਗਰਸ ਪਾਰਟੀ ਨੇ ਫਿਰ ਕਿਉਂ ਕਿਸ ਗਲ ਤੋਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹੋ।’

‘ਯਾਦ ਰੱਖਣਾ ਕਾਂਗਰਸ ਵਿੱਚ ਰਹਿ ਕੇ ਅਕਾਲੀ ਦਲ ਦੀ ਸਪੋਰਟ ਕਰਨਾ ਤੁਹਾਡਾ ਰਾਜਨੀਤਕ ਜੀਵਨ ਤਬਾਹ ਕਰ ਦੇਵੇਗੀ ਅਤੇ ਪੰਜਾਬੀ ਇਸ ਗੱਲ ਨੂੰ ਭੁੱਲਣਗੇ ਨਹੀਂ । ਪਿਛਲੇ 4 ਸਾਲ ਦੇ ਤੁਹਾਡੇ ਵਿਤ ਮੰਤਰੀ ਦੇ ਤੌਰ ਤੇ ਕਰੇ ਕੰਮਾਂ ਨੇ ਪੰਜਾਬ ਦੇ ਹਰ ਵਰਗ ਨੂੰ ਕਾਂਗਰਸ ਸਰਕਾਰ ਦੇ ਵਿਰੁੱਧ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਦਿੱਤਾ। ਕੱਲ੍ਹ ਹੀ ਤੁਹਾਡੇ ਹਲਕੇ ਵਿੱਚ ਹਜਾਰਾਂ ਦੀ ਗਿਣਤੀ ਵਿਚ ਪੰਜਾਬ ਦੇ ਮੁਲਾਜ਼ਮ ਤੁਹਾਡਾ ਵਿਰੌਧ ਕਰ ਕੇ ਗਏ ਹਨ । ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਵੀ ਹੁਣ ਤੁਹਾਡੀ 75-25 ਵਾਲੀ ਖੇਡ ਸਮਝ ਆਉਣ ਲੱਗ ਪਈ ਹੈ । ਹੁਣ ਇਸ ਤੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਬਚਣ ਦੀ ਜਰੂਰਤ ਹੈ ।’

Previous Post

ਅਕਾਲੀ ਦਲ ‘ਤੇ ਕਾਂਗਰਸ ਨੇ ਕਰੋੜਾਂ ਰੁਪਏ ਫੰਡ ਲੈ ਪੰਜਾਬ ਦੀ ਬਿਜਲੀ ਵੇਚੀ : ਭਗਵੰਤ ਮਾਨ

Next Post

ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ,ਹਰੀਸ਼ ਰਾਵਤ ਦਾ ਵੱਡਾ ਬਿਆਨ

Next Post
ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ,ਹਰੀਸ਼ ਰਾਵਤ ਦਾ ਵੱਡਾ ਬਿਆਨ

ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ,ਹਰੀਸ਼ ਰਾਵਤ ਦਾ ਵੱਡਾ ਬਿਆਨ

Recent News

  • ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ
  • 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ
  • ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers