RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਅਰਸ਼ਦੀਪ ਨੂੰ ਖਾਲਿਸਤਾਨੀ ਕਹਿਣ ‘ਤੇ ਜੱਥੇਦਾਰ ਭੜਕੇ |

Jass Grewal by Jass Grewal
September 6, 2022
in ਦੇਸ਼, ਪੰਜਾਬ
0 0
0

ਅਰਸ਼ਦੀਪ ਸਿੰਘ ਨੂੰ ਟਵਿੱਟਰ ‘ਤੇ ਖਾਲਿਸਤਾਨੀ ਕਿਹਾ ਜਾਣ ਲੱਗਾ ਕਿਉਂਕਿ ਉਸ ਕੋਲੋਂ ਏਸ਼ੀਆ ਕੱਪ 2022 ‘ਚ ਪਾਕਿਸਤਾਨ ਖਿਲਾਫ ਮੈਚ ਦੌਰਾਨ ਕੈਚ ਖੁੰਝ ਗਿਆ ਸੀ। ਅਰਸ਼ਦੀਪ ਦੇ ਬਚਾਅ ‘ਚ ਸਭ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਆਏ ਸਨ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਅਰਸ਼ਦੀਪ ਨੂੰ ਖਾਲਿਸਤਾਨੀ ਕਹਿਣ ‘ਤੇ ਭੜਕੇ ਹੋਏ ਹਨ। ਉਨ੍ਹਾਂ ਅਜਿਹਾ ਬੋਲਣ ਵਾਲਿਆਂ ਨੂੰ ਮਾੜੀ ਮਾਨਸਿਕਤਾ ਵਾਲਾ ਕਿਹਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕ੍ਰਿਕਟ ਇੱਕ ਅਜਿਹੀ ਖੇਡ ਹੈ ਜਿਸ ਵਿੱਚ ਜਿੱਤ ਜਾਂ ਹਾਰ ਹੋਣੀ ਸੁਭਾਵਿਕ ਹੈ। ਅਰਸ਼ਦੀਪ ਸਿੰਘ ਪੂਰੀ ਲਗਨ ਨਾਲ ਕ੍ਰਿਕਟ ਮੈਚ ਖੇਡ ਰਿਹਾ ਸੀ। ਇੱਕ ਕੈਚ ਮਿਸ ਹੋਣ ਤੋਂ ਬਾਅਦ ਦੇਸ਼ ਦੇ ਅੰਦਰ ਮਾੜੀ ਮਾਨਸਿਕਤਾ ਵਾਲੇ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਅਰਸ਼ਦੀਪ ਸਿੰਘ ਨੂੰ ਗੰਦੇ ਤਰੀਕੇ ਨਾਲ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

ਇਹ ਇੱਕ ਮੰਦਭਾਗੀ ਗੱਲ ਹੈ ਅਤੇ ਭਾਰਤ ਸਰਕਾਰ ਨੂੰ ਅਜਿਹੇ ਘਟੀਆ ਮਾਨਸਿਕਤਾ ਵਾਲੇ ਲੋਕਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਜੋ ਲੋਕ ਸ਼ੋਸ਼ਲ ਮੀਡੀਆ ‘ਤੇ ਅਰਸ਼ਦੀਪ ਖਿਲਾਫ ਗੰਦੀ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਜਿਹੀ ਗੰਦੀ ਮਾਨਸਿਕਤਾ ਵਾਲੇ ਲੋਕ ਹੀ ਦੇਸ਼ ਅਤੇ ਕੌਮ ਦਾ ਨਾਮ ਖਰਾਬ ਕਰਦੇ ਹਨ।

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਰਸ਼ਦੀਪ ਸਿੰਘ ਨੂੰ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਰਸ਼ਦੀਪ ਨੂੰ ਤਨ ਮਨ ਨਾਲ ਖੇਡਣਾ ਚਾਹੀਦਾ ਹੈ ਅਤੇ ਅਕਾਲ ਪੁਰਖ ਵਿੱਚ ਭਰੋਸਾ ਰੱਖਣਾ ਚਾਹੀਦਾ ਹੈ। ਵਾਹਿਗੁਰੂ ਆਉਣ ਵਾਲੇ ਸਮੇਂ ਵਿੱਚ ਕਾਮਯਾਬੀ ਬਖਸ਼ੇ। ਸੱਚਾ ਸਿੱਖ ਕਦੇ ਹਾਰ ਨਹੀਂ ਮੰਨਦਾ ਅਤੇ ਕਦੇ ਨਾ ਹੀ ਕਦੇ ਹੌਂਸਲਾ ਛੱਡਦਾ ਹੈ। ਇਸ ਲਈ ਪੂਰੀ ਲਗਨ ਨਾਲ ਖੇਡੋ ਅਤੇ ਦੇਸ਼ ਅਤੇ ਕੌਮ ਦਾ ਨਾਮ ਰੋਸ਼ਨ ਕਰੋ।

Previous Post

ਸੰਜੇ ਸਿੰਘ ‘ਤੇ ਦੋਸ਼ ਤੈਅ |

Next Post

ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਵਿਦੇਸ਼ ਤੋਂ ਵਾਪਸ ਪਰਤੇ |

Next Post
ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਵਿਦੇਸ਼ ਤੋਂ  ਵਾਪਸ ਪਰਤੇ |

ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਵਿਦੇਸ਼ ਤੋਂ ਵਾਪਸ ਪਰਤੇ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers