RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਅਸੰਸਦੀ ਸ਼ਬਦਾਂ ਦੀ ਸੂਚੀ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਤਿੱਖਾ ਪ੍ਰਤੀਕਰਮ |

Jass Grewal by Jass Grewal
July 15, 2022
in ਦੇਸ਼, ਰਾਜਨੀਤੀ
Reading Time: 1 min read
0 0
0

-ਅਸੰਸਦੀ ਸ਼ਬਦਾਂ ਨੂੰ ਲੈ ਕੇ ਛਿੜੀ ਸ਼ਬਦੀ ਜੰਗ ਦਰਮਿਆਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰਾਂ ਦੇ ਦੋਸ਼ਾਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਦੋਵੇਂ ਸਦਨਾਂ ‘ਚ ਕਿਤੇ ਵੀ ਕਿਸੇ ਸ਼ਬਦ ‘ਤੇ ਪਾਬੰਦੀ ਨਹੀਂ ਲਗਾਈ ਗਈ | ਉਨ੍ਹਾਂ ਕਿਹਾ ਕਿ ਸਕੱਤਰੇਤ ਵਲੋਂ ਜਾਰੀ ਕੀਤੀ ਗਈ ਸੂਚੀ ਸਿਰਫ਼ ਉਨ੍ਹਾਂ ਸ਼ਬਦਾਂ ਦੀ ਹੈ, ਜਿਨ੍ਹਾਂ ਨੂੰ ਅਤੀਤ ‘ਚ ਰਿਕਾਰਡ ਤੋਂ ਹਟਾਇਆ ਗਿਆ ਹੈ | ਲੋਕ ਸਭਾ ਸਕੱਤਰੇਤ ਵਲੋਂ ਬੁੱਧਵਾਰ ਨੂੰ ਜਾਰੀ ਕੀਤੇ ਅਸੰਸਦੀ ਸ਼ਬਦਾਂ ‘ਚ ਜੁਮਲਾਜੀਵੀ, ਬਾਲ ਬੁੱਧੀ, ਕੋਵਿਡ ‘ਸਪਰੈਡਰ’, ਸਨੂਪਗੇਟ ਆਦਿ ਸ਼ਬਦਾਂ ਤੋਂ ਇਲਾਵਾ ਗੁਲ ਖਿਲਾਏ, ਪਿੱਠੂ, ਸ਼ੁਕਨੀ, ਜੈਚੰਦ, ਲਾਲੀਪਾਪ ਆਦਿ ਸ਼ਬਦ ਵੀ ਸ਼ਾਮਿਲ ਹਨ | ਸਕੱਤਰੇਤ ਵਲੋਂ ਜਾਰੀ ਸੂਚੀ ‘ਚ ਆਮ ਬੋਲਚਾਲ ਦੀ ਭਾਸ਼ਾ ‘ਚ ਵਰਤੇ ਜਾਣ ਵਾਲੇ ਸ਼ਬਦ ਧੋਖਾ, ਡਰਾਮਾ, ਅਸਮਰੱਥ ਆਦਿ ਸ਼ਬਦ ਵੀ ਸ਼ਾਮਿਲ ਹਨ | ਇਸ ਸੂਚੀ ਦੇ ਜਾਰੀ ਹੋਣ ਤੋਂ ਬਾਅਦ ਹੀ ਵਿਰੋਧੀ ਧਿਰਾਂ ਵਲੋਂ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ | ਵਿਰੋਧੀ ਧਿਰਾਂ ਨੇ ਇਸ ਸੂਚੀ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਤੋਂ ਆਲੋਚਨਾ ਦਾ ਅਧਿਕਾਰ ਖੋਹ ਰਹੀ ਹੈ | ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਪਾਏ ਸੰਦੇਸ਼ ‘ਚ ਅਸੰਸਦੀ ਸ਼ਬਦ ਦੀ ਪਰਿਭਾਸ਼ਾ ਦਿੰਦਿਆਂ ਕਿਹਾ ਕਿ ਚਰਚਾ ਅਤੇ ਬਹਿਸ ‘ਚ ਵਰਤੇ ਉਹ ਸ਼ਬਦ, ਜੋ ਸਰਕਾਰ ਚਲਾਉਣ ਦੇ ਪ੍ਰਧਾਨ ਮੰਤਰੀ ਦੇ ਢੰਗ ਤਰੀਕੇ ਦੱਸਦੇ ਹੋਣ, ਹੁਣ ਉਨ੍ਹਾਂ (ਸ਼ਬਦਾਂ) ਨੂੰ ਬੋਲਣ ‘ਤੇ ਪਾਬੰਦੀ ਲਗਾਈ ਗਈ ਹੈ | ਰਾਹੁਲ ਗਾਂਧੀ ਨੇ ਇਸ ਪਰਿਭਾਸ਼ਾ ਦੇ ਨਾਲ ਨਵੇਂ ਭਾਰਤ ਦੀ ਨਵੀਂ ‘ਡਿਕਸ਼ਨਰੀ’ ਲਿਖਦਿਆਂ ਜੁਮਲਾਜੀਵੀ, ਤਾਨਾਸ਼ਾਹ, ਮਗਰਮੱਛ ਅੱਥਰੂ ਜਿਹੇ ਸ਼ਬਦਾਂ ਦੀ ਮਿਸਾਲ ਵੀ ਦਿੱਤੀ | ਸੂਚੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਲੋਕ ਸਭਾ ਸਪੀਕਰ ਬਿਰਲਾ ਨੇ ਅਗਲੇ ਹੀ ਦਿਨ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਨੂੰ ਅਮਲ ਦਾ ਹਿੱਸਾ ਦੱਸਦਿਆਂ ਕਿਹਾ ਕਿ ਇਸ ‘ਚ ਸਰਕਾਰ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੈ | ਬਿਰਲਾ ਨੇ ਕਿਹਾ ਕਿ 1959 ਤੋਂ ਇਹ ਅਮਲ ਚੱਲਿਆ ਆ ਰਿਹਾ ਹੈ | ਹੁਣ 2010 ਤੋਂ ਬਾਅਦ ਇਹ ਸੂਚੀ ਹਰ ਸਾਲ ਕੱਢੀ ਜਾਂਦੀ ਹੈ | ਬਿਰਲਾ ਨੇ ਕਿਹਾ ਕਿ ਕਿਸੇ ਤੋਂ ਬੋਲਣ ਦਾ ਅਧਿਕਾਰ ਨਹੀਂ ਖੋਹਿਆ ਜਾ ਰਿਹਾ |

Previous Post

ਟਰੰਪ ਦੀ ਸਾਬਕਾ ਪਤਨੀ ਦਾ ਦਿਹਾਂਤ |

Next Post

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਆਤਮਹੱਤਿਆ ਦੀ ਕੋਸ਼ਿਸ਼ |

Next Post
ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਆਤਮਹੱਤਿਆ ਦੀ ਕੋਸ਼ਿਸ਼ |

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਆਤਮਹੱਤਿਆ ਦੀ ਕੋਸ਼ਿਸ਼ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers