ਪੰਜਾਬ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਦੇ ਭੱਜਣ ਦੀਆਂ ਲਗਾਤਾਰ ਨਵੀਂਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਹੁਣ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਜਿਸ ਵਿਚ ਅੰਮ੍ਰਿਤਪਾਲ ਬੱਸ ਸਟੈਂਡ ‘ਤੇ ਇਕ ਛਤਰੀ ਲਈ ਨਜ਼ਰ ਆ ਰਿਹਾ ਹੈ। ਇਹ ਸੀਸੀਟੀਵੀ ਫੁਟੇਜ ਹਰਿਆਣਾ ਦੇ ਕਰੂਕਸ਼ੇਤਰ ਬੱਸ ਅੱਡੇ ਦੀ ਹੈ। ਉਸ ਦੇ ਨਾਲ ਇਕ ਹੋਰ ਸ਼ਖਸ ਵੀ ਵਿਖਾਈ ਦੇ ਰਿਹਾ ਹੈ। ਇਸ ਤੋਂ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਹ ਬੱਸ ਰਾਹੀਂ ਭੱਜਿਆ ਹੋਵੇਗਾ।

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀਆਂ ਸ਼ਾਹਬਾਦ ਤੋਂ ਤਸਵੀਰਾਂ ਸਾਹਮਣੇ ਆਈਆਂ ਸਨ। ਜਿਥੇ ਉਹ ਇਕ ਮਹਿਲਾ ਦੇ ਘਰ ਰੁਕਿਆ ਸੀ। ਇਹ ਵੀ ਸ਼ੱਕ ਹੈ ਕਿ ਉਹ ਯੂਪੀ ਜਾਂ ਉਤਰਾਖੰਡ ਭੱਜ ਸਕਦਾ ਹੈ। ਅਲਰਟ ਦੇ ਮੱਦੇਨਜ਼ਰ ਹਰਿਆਣਾ ਦੇ ਸ਼ਾਹਬਾਦ ਵਿੱਚ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ। ਹੁਣ ਹਰਿਆਣਾ ਦੇ ਸ਼ਾਹਬਾਦ ‘ਚ ਅੰਮ੍ਰਿਤਪਾਲ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਛੱਤਰੀ ਲੈ ਕੇ ਜਾਂਦਾ ਹੋਇਆ ਨਜ਼ਰ ਆ ਰਿਹਾ ਹੈ। ਜਿੱਥੇ ਅੰਮ੍ਰਿਤਪਾਲ 19-20 ਮਾਰਚ ਨੂੰ ਰੁਕਿਆ ਸੀ, ਹੁਣ ਇਸ ਔਰਤ ਨੂੰ ਹਰਿਆਣਾ ਵੱਲੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ ‘ਚ ਹੋਣ ਦੀ ਸੂਚਨਾ ਦੀ ਪੁਸ਼ਟੀ ਕਰ ਦਿੱਤੀ ਹੈ। ਹੁਣ ਹਰਿਆਣਾ ਦੇ ਸ਼ਾਹਬਾਦ ‘ਚ ਅੰਮ੍ਰਿਤਪਾਲ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਛੱਤਰੀ ਲੈ ਕੇ ਜਾਂਦਾ ਹੋਇਆ ਨਜ਼ਰ ਆ ਰਿਹਾ ਹੈ।
