ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਇਸ ਨੂੰ ਲੈਕੇ ਕਾਂਗਰਸੀ ਵਰਕਰਾਂ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਪਟਿਆਲਾ ਜੇਲ੍ਹ ਬਾਹਰ ਭਾਰੀ ਇਕੱਠ ਮਿਲਣ ਦੀ ਵੀ ਸੂਚਨਾ ਪ੍ਰਾਪਤ ਹੋਈ ਹੈ।
ਦਸ ਦਈਏ ਕਿ ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਸਬੰਧੀ ਜਾਣਕਾਰੀ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਗਈ ਸੀ। ਹਾਲਾਂਕਿ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪਰ ਸਿੱਧੂ ਦੇ ਟਵੀਟ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ‘ਚ ਲੱਗੇ ਹੋਏ ਹਨ।
This is to inform everyone that Sardar Navjot Singh Sidhu will be released from Patiala Jail tomorrow.
(As informed by the concerned authorities).
— Navjot Singh Sidhu (@sherryontopp) March 31, 2023
ਇਸ ਤੋਂ ਇਲਾਵਾ ਅੱਜ ਵੀ ਕਿ ਇਕ ਟਵੀਟ ਕੀਤਾ ਗਿਆ ਹੈ ਕਿ ਉਹ ਪਟਿਆਲਾ ਜੇਲ੍ਹ ਬਾਹਰ ਦੁਪਹਿਰ ਸਮੇਂ ਮੀਡੀਆ ਨੂੰ ਸੰਬੋਧਨ ਕਰਨਗੇ।
Will address the media outside patiala jail around noon..
— Navjot Singh Sidhu (@sherryontopp) April 1, 2023
ਦਸਣਯੋਗ ਹੈ ਕਿ 1990 ਦੇ ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਉਹ 20 ਮਈ 2022 ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਨਵਜੋਤ ਸਿੰਘ ਸਿੱਧੂ ਨੂੰ 19 ਮਈ 2022 ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸੰਦਰਭ ਵਿੱਚ ਉਹਨਾਂ ਨੂੰ 18 ਮਈ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ ਪਰ ਜੇਲ੍ਹ ਨਿਯਮਾਂ ਅਨੁਸਾਰ ਕੈਦੀਆਂ ਨੂੰ ਹਰ ਮਹੀਨੇ 4 ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਜ਼ਾ ਦੌਰਾਨ ਸਿੱਧੂ ਨੇ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਸੰਦਰਭ ਵਿੱਚ ਉਹਨਾਂ ਦੀ ਸਜ਼ਾ 48 ਦਿਨ ਪਹਿਲਾਂ ਪੂਰੀ ਹੋ ਜਾਵੇਗੀ।
