RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਏਅਰ ਇੰਡੀਆ ਸਣੇ ਕਈ Airlines ਨੇ Flights ਕੀਤੀਆਂ ਰੱਦ , 5G ਟੈਕਨਾਲੌਜੀ ਬਣੀ ਭਾਰਤੀ ਜਹਾਜ਼ਾਂ ਲਈ ਰੁਕਾਵਟ |

Jass Grewal by Jass Grewal
January 20, 2022
in Uncategorized
Reading Time: 1 min read
0 0
0

ਏਅਰ ਇੰਡੀਆ ਸਮੇਤ ਕਈ ਪ੍ਰਮੁੱਖ ਅੰਤਰ-ਰਾਸ਼ਟਰੀ ਏਅਰਲਾਈਨ ਕੰਪਨੀਆਂ ਨੇ 5ਜੀ Controversy ਨੂੰ ਲੈ ਕੇ ਅਮਰੀਕਾ ਨੂੰ ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ ਜਾਂ ਵਰਤੇ ਜਾਣ ਵਾਲੇ ਜਹਾਜ਼ਾਂ ਨੂੰ ਬਦਲ ਦਿੱਤਾ ਗਿਆ ਹੈ। ਨਵੀਂ 5ਜੀ ਮੋਬਾਈਲ ਫੋਨ ਸੇਵਾ ਜਹਾਜ਼ ਤਕਨੀਕ ਨੂੰ ਪ੍ਰਭਾਵਿਤ ਕਰ ਸਕਦੀ ਹੈ ਅਤੇ ਇਸ ਚਿੰਤਾ ਨੂੰ ਲੈ ਕੇ ਏਅਰਲਾਈਨਜ਼ ਨੇ ਉਡਾਣਾਂ ਨੂੰ ਰੱਦ ਕੀਤਾ ਹੈ। ਏਅਰਲਾਈਨਜ਼ ਦੇ ਇਸ ਫੈਸਲੇ ਦੇ ਬਾਅਦ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਹਾਲਾਤਾਂ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਬੋਇੰਗ 777 ਸਭ ਤੋਂ ਵੱਧ ਪ੍ਰਭਾਵਿਤ
ਕੁਝ ਏਅਰਲਾਈਨਜ਼ ਨੇ ਕਿਹਾ ਕਿ ਉਹਨਾਂ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਦੁਨੀਆਭਰ ‘ਚ ਵਰਤਿਆ ਜਾਣ ਵਾਲਾ ਜਹਾਜ਼ ਬੋਇੰਗ 777 ਵਿਸ਼ੇਸ਼ ਰੂਪ ‘ਚ ਨਵੀਂ ਹਾਈ ਸਪੀਡ ਵਾਇਰਲੈੱਸ ਸੇਵਾ ਨਾਲ ਪ੍ਰਭਾਵਿਤ ਹੈ। ਇਹ ਸਪੱਸ਼ਟ ਨਹੀਂ ਹੈ ਕਿ ਰੱਦ ਹੋਣ ਨਾਲ ਉਡਾਣਾਂ ‘ਤੇ ਕਿੰਨਾ ਅਸਰ ਪਵੇਗਾ। ਕਈ ਏਅਰਲਾਈਨਜ਼ ਨੇ ਕਿਹਾ ਹੈ ਕਿ ਉਹ ਆਪਣੀ ਸੇਵਾ ਨੂੰ ਕਾਇਮ ਰੱਖਣ ਲਈ ਸਿਰਫ ਵੱਖ-ਵੱਖ ਜਹਾਜ਼ਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਨਗੇ।

ਏਅਰ ਇੰਡੀਆ ਨੇ ਟਵੀਟ ਕਰ ਉਡਾਣਾਂ ਰੱਦ ਹੋਣ ਦੀ ਦਿੱਤੀ ਜਾਣਕਾਰੀ
ਏਅਰ ਇੰਡੀਆ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ, ‘ਅਮਰੀਕਾ ‘ਚ 5ਜੀ ਸੰਚਾਰ ਸੇਵਾ ਸ਼ੁਰੂ ਹੋਣ ਕਾਰਨ ਇਹ ਭਾਰਤ ਅਤੇ ਅਮਰੀਕਾ ਵਿਚਾਲੇ ਉਡਾਣਾਂ ਨਹੀਂ ਚਲਾਏਗੀ।’ ਏਅਰ ਇੰਡੀਆ ਦੀਆਂ ਇਹਨਾਂ ਉਡਾਣਾਂ ‘ਚ ਦਿੱਲੀ-ਨਿਊਯਾਰਕ, ਨਿਊਯਾਰਕ-ਦਿੱਲੀ, ਦਿੱਲੀ-ਸ਼ਿਕਾਗੋ, ਸ਼ਿਕਾਗੋ-ਦਿੱਲੀ, ਦਿੱਲੀ-ਸਾਨ ਫਰਾਂਸਿਸਕੋ, ਸੈਨ ਫਰਾਂਸਿਸਕੋ-ਦਿੱਲੀ, ਦਿੱਲੀ-ਨੇਵਾਰਕ ਅਤੇ ਨੇਵਾਰਕ-ਦਿੱਲੀ ਸ਼ਾਮਲ ਹਨ।

DCGA ਦੇ ਪ੍ਰਮੁੱਖ ਅਰੁਣ ਕੁਮਾਰ ਨੇ ਦੱਸਿਆ ਕਿ ਭਾਰਤੀ
ਭਾਰਤੀ ਹਵਾਬਾਜ਼ੀ ਰੈਗੂਲੇਟਰ ਅਮਰੀਕਾ ਵਿੱਚ 5ਜੀ ਇੰਟਰਨੈਟ ਦੀ ਤੈਨਾਤੀ ਕਾਰਨ ਪੈਦਾ ਹੋਈ ਸਥਿਤੀ ਤੋਂ ਉਭਰਨ ਲਈ ਏਅਰਲਾਈਨਾਂ ਨਾਲ ਗੱਲਬਾਤ ਕਰ ਰਿਹਾ ਹੈ। ਦੂਰਸੰਚਾਰ ਕੰਪਨੀਆਂ AT&T ਤੇ Verizon Communications ਨੇ ਕਿਹਾ ਹੈ ਕਿ ਹਵਾਈ ਅੱਡਿਆਂ ਦੇ ਨੇੜੇ ਨਵੀਂ ਵਾਇਰਲੈੱਸ ਸੇਵਾ ਸ਼ੁਰੂ ਕਰਨ ਦਾ ਕੰਮ ਮੁਲਤਵੀ ਕਰ ਦਿੱਤਾ ਜਾਵੇਗਾ।

ਅਮਰੀਕਾ ਦੇ ਸੰਘੀ ਹਵਾਬਾਜ਼ੀ ਪ੍ਰਸ਼ਾਸਨ (ਐੱਫਏਏ) ਨੇ 5ਜੀ ਸਿਗਨਲ ਨਾਲ ਕਈ ਜਹਾਜ਼ਾਂ ਨੂੰ ਹਵਾਈ ਅੱਡਿਆਂ ‘ਤੇ ਉਡਾਣ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਪਰ ਬੋਇੰਗ 777 ਸੂਚੀ ‘ਚ ਨਹੀਂ ਹੈ। ਅਮਰੀਕਾ ‘ਚ ਇਸ ਮੁੱਦੇ ਨੇ ਐੱਫਏਏ ਅਤੇ ਏਅਰਲਾਈਨਜ਼ ਨੂੰ ਸੰਘੀ ਸੰਚਾਰ ਕਮਿਸ਼ਨ ਅਤੇ ਦੂਰਸੰਚਾਰ ਕੰਪਨੀਆਂ ਖਿਲਾਫ ਖੜ੍ਹਾ ਕਰ ਦਿੱਤਾ ਹੈ।

Previous Post

CM ਚੰਨੀ ਦੇ ਰਿਸ਼ਤੇਦਾਰਾਂ ਮਗਰੋਂ ਹੁਣ ED ਦਾ ਪਠਾਨਕੋਟ ‘ਚ ਛਾਪਾ

Next Post

ਪ੍ਰਧਾਨ ਮੰਤਰੀ ਮੋਦੀ ਬਣੇ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ, Joe Biden ਅਤੇ Boris Johnson ਵਰਗੇ ਨੇਤਾਵਾਂ ਨੂੰ ਪਛਾੜਿਆ: ਸਰਵੇ

Next Post
ਪ੍ਰਧਾਨ ਮੰਤਰੀ ਮੋਦੀ ਬਣੇ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ, Joe Biden ਅਤੇ Boris Johnson ਵਰਗੇ ਨੇਤਾਵਾਂ ਨੂੰ ਪਛਾੜਿਆ: ਸਰਵੇ

ਪ੍ਰਧਾਨ ਮੰਤਰੀ ਮੋਦੀ ਬਣੇ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ, Joe Biden ਅਤੇ Boris Johnson ਵਰਗੇ ਨੇਤਾਵਾਂ ਨੂੰ ਪਛਾੜਿਆ: ਸਰਵੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers