RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਐਕਸ਼ਨ ਮੋਡ ’ਚ ਪੰਜਾਬ ਦੇ ਕੈਬਨਿਟ ਮੰਤਰੀ, ਤੜਕਸਾਰ ਦਫ਼ਤਰਾਂ ‘ਚ ਮਾਰਿਆ ਛਾਪਾ

ਐਕਸ਼ਨ ਮੋਡ ’ਚ ਪੰਜਾਬ ਦੇ ਕੈਬਨਿਟ ਮੰਤਰੀ, ਤੜਕਸਾਰ ਦਫ਼ਤਰਾਂ ‘ਚ ਮਾਰਿਆ ਛਾਪਾ

Jass Grewal by Jass Grewal
May 29, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਕੈਬਨਿਟ ਮੰਤਰੀ ਲਗਾਤਾਰ ਐਕਸ਼ਨ ਮੋਡ ਵਿਚ ਵਿਖਾਈ ਦੇ ਰਹੇ ਹਨ। ਇਸ ਦੌਰਾਨ ਅੱਜ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਮੋਹਾਲੀ ਦੇ ਬਾਗਵਾਨੀ ਦਫ਼ਤਰ ਵਿਖੇ ਸਵੇਰੇ 7.30 ਵਜੇ ਅਚਨਚੇਤ ਛਾਪਾ ਮਾਰਿਆ ਗਿਆ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਦਾ ਹਾਜ਼ਰੀ ਰਜਿੱਸਟਰ ਵੀ ਚੈੱਕ ਕੀਤਾ। ਟਵੀਟ ਕਰਦਿਆਂ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ ਅਤੇ ਇਸ ਦੇ ਨਾਲ ਹੀ ਸਮੇਂ ਦਾ ਪਾਬੰਦ ਰਹਿਣ ਲਈ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਥੇ ਹੀ ਦੂਜੇ ਪਾਸੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਸੰਗਰੂਰ ਦੇ ਬਿਜਲੀ ਦਫ਼ਤਰ ਵਿਖੇ ਚੈਕਿੰਗ ਕੀਤੀ ਅਤੇ ਉਹਨਾਂ ਨੇ ਅਧਿਕਾਰੀਆਂ ਦੇ ਕੰਮ-ਕਾਜ ਦੀ ਸਾਰੀ ਜਾਣਕਾਰੀ ਵੀ ਹਾਸਲ ਕੀਤੀ।

ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਬਿਜਲੀ ਦੀ ਬਚਤ ਕਰਨ ਲਈ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਕੇ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਨਾਲ ਹੀ ਉਹਨਾਂ ਨੇ ਮੁਲਾਜ਼ਮਾਂ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਅਧਿਕਾਰੀ ਸਮੇਂ ਸਿਰ ਆਪਣੇ ਦਫ਼ਤਰਾਂ ‘ਚ ਪਹੁੰਚਣ ਅਤੇ ਕੰਮ ਕਰਵਾਉਣ ਲਈ ਆਉਣ ਵਾਲੀ ਜਨਤਾ ਦੀ ਹਰ ਮੁਸ਼ਕਿਲ ਦਾ ਹੱਲ ਕੀਤਾ ਜਾਵੇ ਜਿਸ ਤਹਿਤ ਪੰਜਾਬ ਦੇ ਮੰਤਰੀਆਂ ਵਲੋਂ ਲਗਾਤਾਰ ਸਮੇਂ-ਸਮੇਂ ‘ਤੇ ਜਾਕੇ ਦਫ਼ਤਰਾਂ ‘ਚ ਚੈਕਿੰਗਾਂ ਕੀਤੀਆਂ ਜਾਂਦੀਆਂ ਹਨ ਕਿ ਮੁਲਾਜ਼ਮ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ।

 

Previous Post

ਟੋਪ 11 ਗੈਂਗਸਟਰਾਂ ਦੀ ਲਿਸਟ ’ਚ ਸ਼ਾਮਲ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕਤਲ

Next Post

ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਵਾਲੇ ਬਿੱਲ ਸਬੰਧੀ ਸੀ.ਐਮ. ਮਾਨ ਦੀ ਗ੍ਰਹਿ ਮੰਤਰੀ ਸ਼ਾਹ ਨੂੰ ਚਿੱਠੀ

Next Post
10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਨਾਲ ਹੀ ਸੀ.ਐਮ. ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਵਾਲੇ ਬਿੱਲ ਸਬੰਧੀ ਸੀ.ਐਮ. ਮਾਨ ਦੀ ਗ੍ਰਹਿ ਮੰਤਰੀ ਸ਼ਾਹ ਨੂੰ ਚਿੱਠੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers