ਸੀਨੀਅਰ ਵਕੀਲ ਐਚ.ਐਸ. ਫੂਲਕਾ ਵਲੋਂ ਭਾਜਪਾ ’ਚ ਸ਼ਮੂਲੀਅਤ ਕਰਨ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਚ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਸਿੱਖ ਧਰਮ ਲਈ ਨਿਆਂ ਦੀ ਲੜਾਈ ਨਿੱਡਰ ਹੋ ਕੇ ਲੜਨ ਵਾਲੇ ਐਡਵੋਕੇਟ ਐਚ ਐਸ ਫੁਲਕਾ ਜੀ, ਜਿੰਨ੍ਹਾਂ ਨੂੰ ਸਿੱਖ ਧਰਮ ਦਾ ਹਰ ਵਿਅਕਤੀ ਸਤਿਕਾਰ ਨਾਲ ਵੇਖਦਾ ਹੈ, ਉਹ ਅੱਜ ਭਾਜਪਾ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਵਰਗੇ ਉਚੇ ਕਿਰਦਾਰ ਦੀ ਸਿੱਖ ਸ਼ਖ਼ਸੀਅਤ ਦਾ ਭਾਜਪਾ ਨਾਲ ਜੁੜਨਾ ਦੱਸਦਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿਚ ਭਾਜਪਾ ਵਲੋਂ ਸੱਚੇ ਮਨ ਨਾਲ ਸਿੱਖ ਧਰਮ ਅਤੇ ਸਿੱਖੀ ਲਈ ਕਾਰਜ ਕੀਤੇ ਜਾ ਰਹੇ ਹਨ ਅਤੇ ਸੱਚ ਦੇ ਸਾਹਮਣੇ ਵਿਰੋਧੀਆਂ ਵਲੋਂ ਸਿਰਜੇ ਝੂਠ ਦੇ ਭਰਮ ਟੁੱਟ ਰਹੇ ਹਨ। ਐਡਵੋਕੇਟ ਐਚ. ਐਸ. ਫੁਲਕਾ ਜੀ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਦਿਲ ਦੀਆਂ ਗਹਿਰਾਈਆਂ ਵਿਚੋਂ ਸਵਾਗਤ।
