ਪਟਿਆਲਾ ਜੇਲ੍ਹ ‘ਚੋਂ ਰਿਹਾਅ ਹੋਣ ਮਗਰੋਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੌਰਾਨ ਬੀਤੇ ਕੱਲ੍ਹ ਕਾਂਗਰਸ ਲੀਡਰ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲੇ।

ਇਸ ਦੌਰਾਨ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਟਵੀਟ ਲਿਖਿਆ ਕਿ ਮੱਲਿਕਾਰਜੁਨ ਖੜਗੇ 9 ਵਾਰ MLA ਬਣੇ, ਤਿੰਨ ਵਾਰ ਮੈਂਬਰ ਪਾਰਲੀਮੈਂਟ, ਪਛੜੇ ਲੋਕਾਂ ਲਈ ਚੈਂਪੀਅਨ ਅਤੇ ਸੱਚ ਦੀ ਆਵਾਜ਼ ਬਣੇ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ‘ਭਰੋਸੇਯੋਗਤਾ ਦਾ ਨਾਮ ਮੱਲਿਕਾਰਜੁਨ ਖੜਗੇ’। ਨਵਜੋਤ ਸਿੱਧੂ ਨੇ ਅੱਗੇ ਲਿਖਿਆ ਕਿ ਮਾਣਯੋਗ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਸਕਾਰਾਤਮਕ ਹੁਲਾਰੇ ਅਤੇ ਚੰਗੀ ਕਿਸਮਤ ਲੈ ਕੇ ਆਏ ਹਨ।
9 Times MLA , Thrice Member Parliament, Champion for the cause of underprivileged, voice of truth ….. “Credibility thy name is Mallikarjun Kharge”
Met and took blessings of Hon’ble Congress President, he brings positive vibes and good fortune for the party. pic.twitter.com/SBbW7sF89r
— Navjot Singh Sidhu (@sherryontopp) April 7, 2023
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਬੀਤੇ ਦਿਨ ਪਹਿਲੀ ਵਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਢਰਾ ਨਾਲ ਮੁਲਾਕਾਤ ਕੀਤੀ ਸੀ। ਦੱਸ ਦੇਈਏ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਜਿੱਥੇ ਸਿੱਧੂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ।
