ਪਟਿਆਲਾ ਜੇਲ੍ਹ ਤੋਂ ਬਾਹਰ ਆਏ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਹੇ ਮਰਹੂਮ ਸੰਤੋਖ ਚੌਧਰੀ ਦੇ ਘਰ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸਿੱਧੂ ਅਤੇ ਕਈ ਹੋਰ ਕਾਂਗਰਸੀ ਆਗੂਆਂ ਵਲੋਂ ਮਰਹੂਮ ਸੰਤੋਖ ਚੌਧਰੀ ਦੇ ਪਰਿਵਾਰ ਨਾਲ ਮੁਲਾਕਾਤ ਕੇ ਦੁੱਖ਼ ਸਾਂਝਾ ਕੀਤਾ ਗਿਆ। ਦਸ ਦਈ ਕਿ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਪਹਿਲੀ ਵਾਰ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਂਦੇ ਹੋਏ ਪਹਿਲਾਂ ਜਲੰਧਰ ਵਿੱਚ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਵਲੋਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਗਿਆ ਕਿ ਪੰਜਾਬ ‘ਚ ਹੁਣ ਮਾਫੀਆ ਰਾਜ ਦੁਗਣਾ ਹੋ ਗਿਆ ਹੈ।
ਇਥੇ ਦੱਸਣਯੋਗ ਹੈ ਕਿ ਜਦੋਂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਹੋਈ ਸੀ ਤਾਂ ਉਸ ਸਮੇਂ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚ ਸਨ ਅਤੇ ਪਰਿਵਾਰ ਨਾਲ ਮਿਲ ਕੇ ਦੁੱਖ਼ ਸਾਂਝਾ ਨਹੀਂ ਕਰ ਸਕੇ ਸਨ। ਦਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਨ ਉਹਨਾਂ ਦੇ ਪਿੰਡ ਮੂਸਾ ਗਏ ਸੀ।
