RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਾਂਗਰਸ ਸਰਕਾਰ ਦੇ 16 ਲੱਖ ਨੌਕਰੀਆਂ ਦੇ ਦਾਅਵੇ ‘ਤੇ ਆਪ ਵੱਲੋਂ ਲਈ RTI ‘ਚ ਹੈਰਾਨਕੁਨ ਖੁਲਾਸਾ

Jass Grewal by Jass Grewal
June 24, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਆਗੂ ਵਕੀਲ ਦਿਨੇਸ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਭਰ ਵਿੱਚ ਨੌਕਰੀਆਂ ਦੇਣ ਦੇ ਮਸਹੂਰੀ ਬੋਰਡ ਲਾ ਕੇ ਪੰਜਾਬ ਵਾਸੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕੀਤਾ, ਜਿਸ ਦਾ ਹਿਸਾਬ ਪੰਜਾਬ ਵਾਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਰੂਰ ਲੈਣਗੇ।

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਵਿਧਾਇਕ ਮੀਤ ਹੇਅਰ ਨੇ ਆਰ.ਟੀ.ਆਈ ਐਕਟ ਅਧੀਨ ਪ੍ਰਾਪਤ ਕੀਤੀ ਜਾਣਕਾਰੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਿ ਡਾਇਰੈਕਟਰ ਰੁਜਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਤੋਂ ਹਾਸਲ ਕੀਤੀ ਜਾਣਕਾਰੀ ਅਨੁਸਾਰ ਘਰ ਘਰ ਰੁਜਗਾਰ ਦੇਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ‘ਚ 9 ਲੱਖ 97 ਹਜਾਰ 319 ਤਾਂ ਸਿਰਫ ਕਰਜ ਬੈਂਕਾਂ ਦੇ ਕਰਜੇ ਦਿਖਾਏ ਗਏ ਹਨ। ਜਦੋਂ ਕਿ ਕੈਪਟਨ ਸਰਕਾਰ ਇਸ ਦਾਅਵੇ ‘ਚ ਪ੍ਰਧਾਨ ਮੰਤਰੀ ਕੁਸਲ ਵਿਕਾਸ ਯੋਜਨਾ , ਪ੍ਰਧਾਨ ਮੰਤਰੀ ਸਕਿਲ ਵਿਕਾਸ ਮਿਸਨ ਅਤੇ ਵੱਖ ਵੱਖ ਕਾਲਜਾਂ ਦੀਆਂ ਪਲੇਸਮੈਂਟਸ ‘ਚ ਬੈਠੇ ਵਿਦਿਆਰਥੀਆਂ ਦੀ ਗਿਣਤੀ ਵੀ ਸਾਮਲ ਕੀਤੀ ਗਈ ਹੈ। ਹੋਰ ਤਾਂ ਹੋਰ ਆਪ ਵੱਲੋਂ ਲਈ ਆਰ.ਟੀ.ਆਈ ਸੂਚਨਾ ਦਾ ਖੁਲਾਸਾ ਵਿੱਚ ਫੌਜ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਵੀ ਸਾਮਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਇਸ ਸਭ ਤੋਂ ਵੱਡੇ ਝੂਠ ਦੀ ਪੋਲ ਸਰੇਆਮ ਖੁਲ੍ਹ ਗਈ ਹੈ। ਉਨ੍ਹਾਂ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਰੁਜਗਾਰ ਮਹਿੰਕਮੇ ਨੇ 16 ਲੱਖ ਨੌਕਰੀਆਂ ਹਾਸਲ ਕਰਨ ਵਾਲੇ ਪੰਜਾਬੀਆਂ ਦੇ ਨਾਂਅ ਜਨਤਕ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ, ਕਿਉਂਕਿ ਜਨਤਕ ਕਰਨ ਨਾਲ ਇਹ ਚੋਰੀ ਫੜੀ ਜਾਵੇਗੀ।

Tags: aam aadmi partynewspoliticspunjab
Previous Post

Breaking : ਗੈਂਗਸਟਰ ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿੱਤੀ ਚਿਤਾ ਨੂੰ ਅਗਨੀ

Next Post

ਕੋਟਕਪੂਰਾ ਗੋਲੀਕਾਂਡ ਮਾਮਲਾ: SIT ਵੱਲੋਂ ਸੁਖਬੀਰ ਬਾਦਲ ਨੂੰ ਪੁਛਗਿੱਛ ਲਈ ਸੰਮਨ ਜਾਰੀ

Next Post
ਕੋਟਕਪੂਰਾ ਗੋਲੀਕਾਂਡ ਮਾਮਲਾ: SIT ਵੱਲੋਂ ਸੁਖਬੀਰ ਬਾਦਲ ਨੂੰ ਪੁਛਗਿੱਛ ਲਈ ਸੰਮਨ ਜਾਰੀ

ਕੋਟਕਪੂਰਾ ਗੋਲੀਕਾਂਡ ਮਾਮਲਾ: SIT ਵੱਲੋਂ ਸੁਖਬੀਰ ਬਾਦਲ ਨੂੰ ਪੁਛਗਿੱਛ ਲਈ ਸੰਮਨ ਜਾਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers