RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੇਜਰੀਵਾਲ ਅੱਜ ਪੰਜਾਬ ਪਹੁੰਚ ਕਰਨਗੇ ਵੱਡਾ ਐਲਾਨ |

Jass Grewal by Jass Grewal
September 29, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਸਿਆਸਤ ਵਿੱਚ ਤੇਜ਼ੀ ਨਾਲ ਵੱਡੀ ਉਥਲ-ਪੁਥਲ ਹੋ ਰਹੀ ਹੈ। ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਵੇਖ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਹਰਕਤ ਵਿੱਚ ਆ ਗਿਆ ਹੈ। ਅਕਾਲੀ ਦਲ ਵੱਲੋਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ ਤਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਅੱਜ ਦੋ ਦਿਨੀਂ ਦੌਰੇ ਲਈ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਵੱਡਾ ਐਲਾਨ ਕਰ ਸਕਦੇ ਹਨ।

ਕੇਜਰੀਵਾਲ ਪਹਿਲੇ ਦਿਨ ਲੁਧਿਆਣਾ ‘ਚ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੀਟਿੰਗ ‘ਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਦੂਜੇ ਦਿਨ ਉਹ ਉੱਤਰਾਖੰਡ ਅਤੇ ਗੋਆ ਦੀ ਤਰਜ਼ ‘ਤੇ ਰੁਜ਼ਗਾਰ ਗਾਰੰਟੀ ਯੋਜਨਾ ਦਾ ਐਲਾਨ ਕਰਨਗੇ। ਇਸ ਦੌਰੇ ਬਾਰੇ ਅਧਿਕਾਰਤ ਜਾਣਕਾਰੀ ਸੰਸਦ ਮੈਂਬਰ ਅਤੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਿੱਤੀ ਹੈ। ਮਾਨ ਹੁਣ ਤਕ ਪਾਰਟੀ ਵੱਲੋਂ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਣ ਤੋਂ ਨਾਰਾਜ਼ ਹਨ।

ਕਾਂਗਰਸ ਵੱਲੋਂ ਅਨੁਸੂਚਿਤ ਜਾਤੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾਏ ਜਾਣ ਤੋਂ ਬਾਅਦ ਕੇਜਰੀਵਾਲ ਦੀ ਇਹ ਪਹਿਲੀ ਫੇਰੀ ਹੈ। ਦੋ ਦਿਨੀਂ ਪੰਜਾਬ ਫੇਰੀ ਦੌਰਾਨ ਚੰਨੀ ਬਾਰੇ ਉਨ੍ਹਾਂ ਦੀ ਪ੍ਰਤੀਕ੍ਰਿਆ ਬਹੁਤ ਮਹੱਤਵਪੂਰਨ ਹੋਵੇਗੀ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਐਤਵਾਰ ਨੂੰ ਪੰਜਾਬ ਦੌਰਾ ਹੋਣਾ ਸੀ, ਪਰ ਕਿਸਾਨਾਂ ਦੇ ਭਾਰਤ ਬੰਦ ਤੇ ਮੁੱਖ ਮੰਤਰੀ ਚੰਨੀ ਦੇ ਪੰਜਾਬ ‘ਚ ਮੰਤਰੀ ਮੰਡਲ ਵਿਸਥਾਰ ਕਾਰਨ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ।

ਆਮ ਆਦਮੀ ਪਾਰਟੀ ਦੇ ਪੰਜਾਬ ਰਾਜ ਸਹਾਇਕ ਸਕੱਤਰ ਤੇ ਲੁਧਿਆਣਾ ਲੋਕ ਸਭਾ ਦੇ ਇੰਚਾਰਜ ਅਮਨਦੀਪ ਸਿੰਘ ਮੋਹੀ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਲੁਧਿਆਣਾ ਦਾ ਦੌਰਾ ਕਰਨਗੇ। ਇਸ ‘ਚ ਕੋਈ ਰੈਲੀ ਨਹੀਂ ਹੋ ਰਹੀ ਹੈ। ਉਹ ਸਿਰਫ਼ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ ਤੇ 2022 ਦੀਆਂ ਚੋਣਾਂ ਲਈ ਪੰਜਾਬ ਦੇ ਲੋਕਾਂ ਨੂੰ ਗਰੰਟੀ ਦੇਣਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਆ ਰਹੀ ਹੈ ਅਤੇ ਹਾਲ ਹੀ ‘ਚ ਕਿਸਾਨ ਪੰਚਾਇਤ ਦੌਰਾਨ ਪਾਰਟੀ ਨੇ ਕਿਸਾਨ ਜੱਥੇਬੰਦੀਆਂ ਨਾਲ ਚੋਣਾਂ ਤਕ ਕੋਈ ਸਿਆਸੀ ਰੈਲੀ ਨਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ‘ਤੇ ਪਾਰਟੀ ਅਜੇ ਵੀ ਖੜ੍ਹੀ ਹੈ। ਇਸ ਦੌਰਾਨ ਉਹ ਸਿਰਫ਼ ਪ੍ਰੈੱਸ ਕਾਨਫ਼ਰੰਸ ਰਾਹੀਂ ਪੰਜਾਬ ਦੇ ਲੋਕਾਂ ਲਈ ਦੂਜੀ ਗਰੰਟੀ ਦਾ ਐਲਾਨ ਕਰਨ ਆ ਰਹੇ ਹਨ।

Previous Post

ਕੈਪਟਨ ਅਮਰਿੰਦਰ ਅੱਜ ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ ?

Next Post

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ |

Next Post
ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ  ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ |

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers