RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੈਨੇਡਾ ਪੁਲਿਸ ਨੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਕੀਤੀ ਜਾਰੀ, ਗੋਲਡੀ ਬਰਾੜ ਦਾ ਨਾਮ ਵੀ ਕੀਤਾ ਸ਼ਾਮਲ

ਕੈਨੇਡਾ ਪੁਲਿਸ ਨੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਕੀਤੀ ਜਾਰੀ, ਗੋਲਡੀ ਬਰਾੜ ਦਾ ਨਾਮ ਵੀ ਕੀਤਾ ਸ਼ਾਮਲ

Jass Grewal by Jass Grewal
May 2, 2023
in ਪੰਜਾਬ, ਵਿਦੇਸ਼
Reading Time: 1 min read
0 0
0

ਭਾਰਤ ਦੇ ਗ੍ਰਹਿ ਮੰਤਰਾਲੇ ਤੋਂ ਬਾਅਦ ਹੁਣ ਕੈਨੇਡਾ ਦੀ ਪੁਲਿਸ ਨੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ ਜਿਸ ਵਿਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਐਲਾਨਿਆ ਗਿਆ ਗੋਲਡੀ ਬਰਾੜ ਦਾ ਨਾਮ ਵੀ ਸ਼ਾਮਲ ਹੈ। ਕੈਨੇਡਾ ਪੁਲਿਸ ਵਲੋਂ “ਬੀ ਆਨ ਦਿ ਲੁੱਕ ਆਉਟ”  ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਬਦਨਾਮ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਜੋ ਕਿ ਲਾਰੈਂਸ ਦੇ ਤਿਹਾੜ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਵਿਦੇਸ਼ ਵਿੱਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ। ਕੈਨੇਡਾ ਪੁਲਿਸ ਨੇ ਇਸ ਸੂਚੀ ਵਿੱਚ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ 15ਵਾਂ ਸਥਾਨ ਦਿੱਤਾ ਹੈ। ਗੋਲਡੀ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਕਹਿਣ ‘ਤੇ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਕੈਨੇਡੀਅਨ ਪੁਲਿਸ ਨੇ ਗੋਲਡੀ ਬਰਾੜ ‘ਤੇ ਇਹ ਕਾਰਵਾਈ ਇੰਟਰਪੋਲ ਦੀ ਬੇਨਤੀ ‘ਤੇ ਕੀਤੀ ਹੈ। ਇੰਟਰਪੋਲ ਦੀ ਵੈੱਬਸਾਈਟ ਮੁਤਾਬਕ ਗੋਲਡੀ ਵਿਰੁੱਧ ਰੈੱਡ ਕਾਰਨਰ ਨੋਟਿਸ ਲੰਬਿਤ ਹੈ, ਜੋ ਭਾਰਤ ਸਰਕਾਰ ਦੇ ਕਹਿਣ ‘ਤੇ ਜਾਰੀ ਕੀਤਾ ਗਿਆ ਸੀ। ਗੋਲਡੀ ਬਰਾੜ ਪਹਿਲਾਂ ਹੀ ਭਾਰਤ ਸਰਕਾਰ ਨੂੰ ਲੋੜੀਂਦਾ ਹੈ। ਇਸ ‘ਚ ਗੋਲਡੀ ‘ਤੇ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ ‘ਚ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਣ ਵਰਗੇ ਗੰਭੀਰ ਅਪਰਾਧ ਸ਼ਾਮਲ ਕੀਤੇ ਗਏ ਹਨ।

ਅਜਿਹੇ ਇਨਪੁਟਸ ਹਨ ਕਿ ਗੋਲਡੀ ਬਰਾੜ ਇਸ ਸਮੇਂ ਅਮਰੀਕਾ ਵਿੱਚ ਲੁਕਿਆ ਹੋਇਆ ਹੈ। ਖੁਫੀਆ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ‘ਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ ‘ਤੇ ਆ ਗਿਆ ਸੀ। ਉਸਨੂੰ ਡਰ ਸੀ ਕਿ ਕਿਤੇ ਕੋਈ ਉਸਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ।

ਇਸ ਤੋਂ ਪਹਿਲਾਂ ਇਹ ਵੀ ਸਾਹਮਣੇ ਆਇਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ। ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਸੀ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੇ ਭਾਰਤੀ ਏਜੰਸੀਆਂ ਨਾਲ ਗੱਲ ਕੀਤੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ ‘ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।

Previous Post

ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਤੜਕਸਾਰ ਖੁਦ CM ਮਾਨ ਵੀ ਪਹੁੰਚੇ ਦਫ਼ਤਰ

Next Post

ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ? ਗਰਮਾਈ ਸਿਆਸਤ, ਸੀ.ਐਮ ਦਾ ਆਇਆ ਬਿਆਨ

Next Post
ਬੇਅਦਬੀ ਦੇ ਦੋਸ਼ ‘ਚ ਘਿਰੀ ਪਾਰਟੀ ਦਾ SGPC ਪ੍ਰਧਾਨ ਵੱਲੋਂ ਵੋਟਾਂ ਮੰਗਣਾ ਕਿੰਨਾ ਕੁ ਜਾਇਜ਼ ਹੈ? CM ਮਾਨ ਨੇ ਸਵਾਲ ਨੇ ਭਖਾਈ ਸਿਆਸਤ

ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ? ਗਰਮਾਈ ਸਿਆਸਤ, ਸੀ.ਐਮ ਦਾ ਆਇਆ ਬਿਆਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers