ਕੋਰੋਨਾ ਮਹਾਂਮਾਰੀ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣਾਂ ‘ਤੇ ਲਗਾਈ ਗਈ ਪਾਬੰਦੀ ਨੂੰ 31 ਅਗਸਤ ਤੱਕ ਵਧਾ ਦਿੱਤਾ ਗਿਆ ਹੈ | ਇਹ ਜਾਣਕਾਰੀ ਹਵਾਬਾਜ਼ੀ ਰੈਗੂਲੇਟਰ ਡੀ.ਜੀ.ਸੀ.ਏ. ਨੇ ਅੱਜ ਦਿੱਤੀ | ਨਾਗਰਿਕ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ ਨੇ ਕਿਹਾ ਕਿ ਹਾਲਾਂਕਿ ਅੰਤਰਰਾਸ਼ਟਰੀ ਉਡਾਣਾਂ ਨੂੰ ਮਾਮਲੇ ਦਰ ਮਾਮਲੇ ਦੇ ਅਧਾਰ ‘ਤੇ ਚੋਣਵੇਂ ਰੂਟਾਂ ‘ਤੇ ਆਉਣ-ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ | ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਵਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ | ਕੋਰੋਨਾ ਮਹਾਂਮਾਰੀ ਕਾਰਨ ਭਾਰਤ ‘ਚ 23 ਮਾਰਚ 2020 ਤੋਂ ਹੀ ਅੰਤਰਰਾਸ਼ਟਰੀ ਯਾਤਰੀ ਉੱਡਾਣ ਸੇਵਾਵਾਂ ਮੁਅੱਤਲ ਹਨ |
