ਜਲੰਧਰ ਲੋਕ ਸਭਾ ਜ਼ਿਮਣੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਨੇ ਨਾਲ-ਨਾਲ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ ਜਲੰਧਰ ਵਿਖੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਕਿ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 17 ਮਈ ਨੂੰ ਹੋਵੇਗੀ। ‘ਸਰਕਾਰ ਤੁਹਾਡੇ ਦੁਆਰ’ ਤਹਿਤ ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਵੇਗੀ। ਇਸ ਵਿੱਚ ਜਲੰਧਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਵਿਚਾਰਿਆ ਜਾਵੇਗਾ ਅਤੇ ਪ੍ਰਵਾਨਗੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ, ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …
“ਸਰਕਾਰ ਤੁਹਾਡੇ ਦੁਆਰ”
ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …— Bhagwant Mann (@BhagwantMann) May 15, 2023
ਦਸ ਦਈਏ ਕਿ ਪਿਛਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਵਿੱਚ ਹੋਈ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ‘ਸਰਕਾਰ ਆਪਕੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਬਨਿਟ ਮੀਟਿੰਗਾਂ ਕੀਤੀਆਂ ਜਾਣਗੀਆਂ। ਸੀਐਮ ਮਾਨ ਨੇ ਕਿਹਾ ਸੀ ਕਿ ਜਿਸ ਥਾਂ ‘ਤੇ ਕੈਬਨਿਟ ਮੀਟਿੰਗ ਹੋਵੇਗੀ, ਸਾਰਾ ਦਿਨ ਸਰਕਾਰ ਉੱਥੇ ਹੀ ਰਹੇਗੀ।
