ਅੱਜ ਜਲੰਧਰ ਲੋਕ ਸਭਾ ਹਲਕੇ ਲਈ ਵੋਟਾਂ ਪੈ ਰਹੀਆਂ ਹਨ। ਜਲੰਧਰ ਵਾਸੀ ਅੱਜ ਪੰਜਾਬ ਦਾ ਸਿਆਸੀ ਭਵਿੱਖ ਦਾ ਤੈਅ ਕਰਨਗੇ। ਇਸ ਮੌਕੇ ਜਿਥੇ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਰਿਵਾਰ ਸਮੇਤ ਵੋਟਿੰਗ ਕਰਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਉਥੇ ਹੀ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਵੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਜਿੱਤਣ ਦਾ ਦਾਅਵਾ ਕੀਤਾ।

ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ ਜਿੰਨਾ ਨੇ ਜਲੰਧਰ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਦੇ ਦੁੱਖਾਂ-ਸੁੱਖਾਂ ਨੂੰ ਸਮਝਣ ਵਾਲਿਆਂ ਨੂੰ ਅੱਗੇ ਲੈ ਕੇ ਆਓ। ਸੀ.ਐਮ. ਮਾਨ ਨੇ ਟਵੀਟ ਕੀਤਾ, “ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ। ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ, ਲੋਕਤੰਤਰ ਨੂੰ ਮਜ਼ਬੂਤ ਕਰੋ।”
ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ
— Bhagwant Mann (@BhagwantMann) May 10, 2023
