RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜੇਲ੍ਹ ਅੰਦਰੋਂ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ਦਾ ਮਾਮਲਾ: ਤਕਰੀਬਨ ਇਕ ਮਹੀਨੇ ਬਾਅਦ ਐਕਸ਼ਨ ‘ਚ ਆਈ ਸਰਕਾਰ

ਜੇਲ੍ਹ ਅੰਦਰੋਂ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ਦਾ ਮਾਮਲਾ: ਤਕਰੀਬਨ ਇਕ ਮਹੀਨੇ ਬਾਅਦ ਐਕਸ਼ਨ ‘ਚ ਆਈ ਸਰਕਾਰ

Jass Grewal by Jass Grewal
April 7, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਨਸ਼ਰ ਹੋਏ ਲਾਈਵ ਇੰਟਰਵਿਊ ਨੂੰ ਤਕਰੀਬਨ ਇਕ ਮਹੀਨਾ ਬੀਤ ਚੁੱਕਾ ਹੈ। ਜਿਸ ਤੋਂ ਬਾਅਦ ਹੁਣ ਇਸ ਮਾਮਲੇ ‘ਤੇ ਪੰਜਾਬ ਸਰਕਾਰ ਨੇ ਐਕਸ਼ਨ ਲੈ ਹੀ ਲਿਆ ਹੈ। ਦਰਅਸਲ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੇ ਇੰਟਰਵਿਊ ਦੀ ਜਾਂਚ ਦਾ ਕੰਮ 15 ਦਿਨਾਂ ਵਿਚ ਨਿਪਟਾ ਕੇ ਤੱਥਾਂ ’ਤੇ ਆਧਾਰਿਤ ਰਿਪੋਰਟ ਦੇਣ ਲਈ ਜਾਂਚ ਕਮੇਟੀ ਨੂੰ ਤਾਕੀਦ ਕੀਤੀ ਹੈ। ਜਾਂਚ ਕਮੇਟੀ ਸਪੈਸ਼ਲ ਡੀ.ਜੀ.ਪੀ. ਕੁਲਦੀਪ ਸਿੰਘ ਦੀ ਅਗਵਾਈ ਵਿਚ ਆਪਣਾ ਕੰਮ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਮੁੱਖ ਸਕੱਤਰ ਵਲੋਂ ਗਠਿਤ ਕੀਤੀ ਗਈ ਕਮੇਟੀ ਵਿਚ ਸਪੈਸ਼ਲ ਡੀ.ਜੀ.ਪੀ. ਕੁਲਦੀਪ ਸਿੰਘ ਦੇ ਨਾਲ-ਨਾਲ ਏ.ਡੀ.ਜੀ.ਪੀ. ਜੇਲ੍ਹ ਨੂੰ ਵੀ ਮੈਂਬਰ ਰੱਖਿਆ ਗਿਆ ਹੈ, ਜਿਸ ਵਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਰਕਾਰ ਟੀ.ਵੀ. ’ਤੇ ਇੰਟਰਵਿਊ ਚੱਲਣ ਦੇ ਸਮੇਂ ਉਹ ਕਿਸ ਜੇਲ੍ਹ ਵਿਚ ਬੰਦ ਸੀ ਅਤੇ ਉਸ ਸਮੇਂ ਉਸ ਕੋਲ ਮੋਬਾਇਲ ਫ਼ੋਨ ਅਤੇ ਇੰਟਰਨੈੱਟ ਦੀ ਸਹੂਲਤ ਕਿਵੇਂ ਪਹੁੰਚੀ ਸੀ। ਧਿਆਨ ਰਹੇ ਕਿ ਇਸ ਮਾਮਲੇ ਕਾਰਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਫ਼ੀ ਕਿਰਕਿਰੀ ਹੋਈ ਸੀ। ਇਥੇ ਇਹ ਵੀ ਦਸ ਦਈਏ ਕਿ ਬੀਤੇ ਕੱਲ੍ਹ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ‘ਤੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ. ਨੂੰ ਸਵਾਲਾਂ ਦੇ ਕਠਹਿਰੇ ਵਿਚ ਖੜਾ ਕਰ ਦਿੱਤਾ ਹੈ।  ਉਹਨਾਂ ਸਵਾਲ ਕੀਤਾ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ਨੂੰ ਨਸ਼ਰ ਹੋਇਆ ਤਕਰੀਬਨ ਇਕ ਮਹੀਨਾ ਬੀਤ ਚੁੱਕਾ ਹੈ। ਪਰ ਹਾਲੇ ਤੱਕ ਮਾਨ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਹੋਈ ਹੈ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਜੇਕਰ ਤੁਸੀਂ ਇਹਨਾਂ ਗੈਂਗਸਟਰਾਂ ਨੂੰ ਨੱਥ ਨਹੀਂ ਪਾ ਸਕਦੇ ਤਾਂ ਪੰਜਾਬ ਛੱਡ ਦਿਓ।

Previous Post

ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਇਆ ਬਿਆਨ

Next Post

ਕਾਂਗਰਸ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲੇ ਨਵਜੋਤ ਸਿੰਘ ਸਿੱਧੂ

Next Post
ਕਾਂਗਰਸ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲੇ ਨਵਜੋਤ ਸਿੰਘ ਸਿੱਧੂ

ਕਾਂਗਰਸ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲੇ ਨਵਜੋਤ ਸਿੰਘ ਸਿੱਧੂ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers