RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਡੇਰਾ ਮੁਖੀ ਨੂੰ ਫ਼ਰੀਦਕੋਟ ‘ਚ ਨਹੀਂ ਹੋਣਾ ਪਵੇਗਾ ਪੇਸ਼ |

Jass Grewal by Jass Grewal
October 29, 2021
in ਪੰਜਾਬ
Reading Time: 1 min read
0 0
0

ਅਦਬੀ ਦੀ ਘਟਨਾ ਨੂੰ ਲੈ ਕੇ ਦਰਜ ਇਕ ਕੇਸ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਜਾਬ ‘ਚ ਨਹੀਂ ਲਿਆਂਦਾ ਜਾਵੇਗਾ | ਫ਼ਰੀਦਕੋਟ ਦੀ ਸਥਾਨਕ ਅਦਾਲਤ ਵਲੋਂ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਕੱਢਣ ਦੀ ਕਾਰਵਾਈ ਨੂੰ ਚੁਣੌਤੀ ਦਿੰਦੀ ਡੇਰਾ ਮੁਖੀ ਦੀ ਪਟੀਸ਼ਨ ‘ਚ ਪੰਜਾਬ ਸਰਕਾਰ ਨੇ ਅੱਜ ਹਾਈਕੋਰਟ ‘ਚ ਕਿਹਾ ਕਿ ਪੁਲਿਸ ਸੁਨਾਰੀਆ ਜੇਲ੍ਹ (ਰੋਹਤਕ) ‘ਚ ਜਾ ਕੇ ਉਸ ਤੋਂ ਪੁੱਛਗਿੱਛ ਕਰ ਲਵੇਗੀ, ਜਿਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਜੇਲ੍ਹ ‘ਚ ਹੀ ਉਸ ਤੋਂ ਪੁੱਛਗਿੱਛ ਕਰ ਲਈ ਜਾਵੇ | ਡੇਰਾ ਮੁਖੀ ਨੇ ਪ੍ਰੋਡਕਸ਼ਨ ਵਾਰੰਟ ਨੂੰ ਚੁਣੌਤੀ ਦੇਣ ਤੋਂ ਇਲਾਵਾ ਇਹ ਵੀ ਮੰਗ ਕੀਤੀ ਸੀ ਕਿ ਜੇਕਰ ਉਨ੍ਹਾਂ ਦੀ ਗਿ੍ਫ਼ਤਾਰੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਜ਼ਮਾਨਤ ਦਾ ਲਾਭ ਦਿੱਤਾ ਜਾਵੇ | ਜਸਟਿਸ ਮਨੋਜ ਬਜਾਜ ਦੇ ਬੈਂਚ ‘ਚ ਲਗਪਗ 4 ਘੰਟੇ ਬਹਿਸ ਚੱਲੀ | ਡੇਰਾ ਮੁਖੀ ਵਲੋਂ ਸੀਨੀਅਰ ਵਕੀਲ ਵਿਨੋਦ ਘਈ ਅਤੇ ਵਕੀਲ ਕਨਿਕਾ ਅਹੂਜਾ ਨੇ ਦਲੀਲਾਂ ਪੇਸ਼ ਕਰਦਿਆਂ ਡੇਰਾ ਮੁਖੀ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ‘ਚ ਪੇਸ਼ ਨਹੀਂ ਕਰਨਾ ਚਾਹੀਦਾ | ਡੇਰਾ ਮੁਖੀ ਨੂੰ 2 ਜੂਨ, 2015 ‘ਚ 63 ਨੰਬਰ ਕੇਸ ‘ਚ ਚੋਰੀ ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ‘ਚ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ | ਡੇਰਾ ਮੁਖੀ ਵਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ‘ਚ ਸਰਕਾਰ ‘ਚ ਹੋਏ ਬਦਲਾਵ ਤੋਂ ਬਾਅਦ ਲਗਪਗ 1 ਸਾਲ, 4 ਮਹੀਨੇ ਦੀ ਦੇਰੀ ਤੋਂ ਸਰਕਾਰ ਵਲੋਂ ਉਨ੍ਹਾਂ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਗਈ | ਇਸ ਕਾਰਵਾਈ ਨੂੰ ਸਿਆਸੀ ਭਾਵਨਾ ਨਾਲ ਅਤੇ ਆਉਣ ਵਾਲੇ ਵਿਧਾਨ ਸਭਾ ਚੋਣਾਂ ਤੋਂ ਪ੍ਰੇਰਿਤ ਦੱਸਿਆ ਗਿਆ ਸੀ | ਵਰਨਣਯੋਗ ਹੈ ਕਿ ਸੰਬੰਧਿਤ ਮਾਮਲੇ ‘ਚ ਫ਼ਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਦੇ ਗੁਰੂ ਘਰ ਵਿਚੋਂ ਪਵਿੱਤਰ ਗ੍ਰੰਥ ਚੋਰੀ ਹੋ ਗਿਆ ਸੀ, ਜਿਸ ਨੂੰ ਲੈ ਕੇ 63 ਨੰ ਐਫ.ਆਈ.ਆਰ. ਦਰਜ ਕੀਤੀ ਗਈ ਸੀ |

Previous Post

ਲਖੀਮਪੁਰ ਖੀਰੀ ਹਿੰਸਾ: ਯੂਪੀ ਪੁਲਿਸ ਤੈਅ ਕਰੇ ਕਿ ਕੇਸ ਦੇ ਗਵਾਹਾਂ ਨੂੰ ਸੁਰੱਖਿਆ ਮਿਲੇ – ਸੁਪਰੀਮ ਕੋਰਟ

Next Post

ਪਟਾਕਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ |

Next Post
ਲਖੀਮਪੁਰ ਖੀਰੀ ਹਿੰਸਾ: ਯੂਪੀ ਪੁਲਿਸ ਤੈਅ ਕਰੇ ਕਿ ਕੇਸ ਦੇ ਗਵਾਹਾਂ ਨੂੰ ਸੁਰੱਖਿਆ ਮਿਲੇ – ਸੁਪਰੀਮ ਕੋਰਟ

ਪਟਾਕਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers