RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਮਨੋਰੰਜਨ

ਤੁਨਿਸ਼ਾ ਖੁਦਕੁਸ਼ੀ ਮਾਮਲੇ ’ਚ ਟੀਵੀ ਅਦਾਕਾਰ ਸ਼ੀਜਾਨ ਖਾਨ ਨੂੰ ਅਦਾਲਤ ਤੋਂ ਵੱਡਾ ਝਟਕਾ

ਤੁਨਿਸ਼ਾ ਖੁਦਕੁਸ਼ੀ ਮਾਮਲੇ ’ਚ ਟੀਵੀ ਅਦਾਕਾਰ ਸ਼ੀਜਾਨ ਖਾਨ ਨੂੰ ਅਦਾਲਤ ਤੋਂ ਵੱਡਾ ਝਟਕਾ

Jass Grewal by Jass Grewal
December 26, 2022
in ਮਨੋਰੰਜਨ
Reading Time: 1 min read
0 0
0

ਤੁਨੀਸ਼ਾ ਸ਼ਰਮਾ ਨੇ ਸ਼ਨੀਵਾਰ ਨੂੰ ਆਪਣੇ ਟੀਵੀ ਸ਼ੋਅ ਦੇ ਸੈੱਟ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ ਅਤੇ ਹੁਣ ਇਸ ਮਾਮਲੇ ਦੇ ਵਿਚ ਟੀਵੀ ਅਦਾਕਾਰ ਸ਼ੀਜਾਨ ਖ਼ਾਨ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਦੇਰ ਰਾਤ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 25 ਦਸੰਬਰ ਐਤਵਾਰ ਨੂੰ ਵਸਈ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਸ ਨੇ ਅਦਾਲਤ ਤੋਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਵਸਈ ਅਦਾਲਤ ਨੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਲਈ ਸ਼ੀਜਾਨ ਨੂੰ 4 ਦਿਨ ਦਾ ਰਿਮਾਂਡ ਸੌਂਪਿਆ। ਇਸ ਦੌਰਾਨ ਤੁਨਿਸ਼ਾ ਦੀ ਪੋਸਟਮਾਰਟਮ ਰਿਪੋਰਟ ਵੀ ਸਾਹਮਣੇ ਆ ਗਈ ਹੈ, ਜਿਸ ਵਿੱਚ ਮੌਤ ਦਾ ਕਾਰਨ ‘ਦਮ ਘੁੱਟਣਾ’ ਦੱਸਿਆ ਗਿਆ ਹੈ। ਸ਼ਨੀਵਾਰ ਦੁਪਹਿਰ 3:30 ਵਜੇ ਅਦਾਕਾਰਾ ਦੀ ਖ਼ੁਦਕੁਸ਼ੀ ਤੋਂ ਲੈ ਕੇ ਉਸ ਦੇ ਪੋਸਟਮਾਰਟਮ ਤੱਕ ਲੋਕਾਂ ਨੇ ਪ੍ਰੈਗਨੈਂਸੀ ਅਤੇ ਲਵ ਜਿਹਾਦ ਵਰਗੀਆਂ ਕਈ ਗੱਲਾਂ ਦਾ ਦਾਅਵਾ ਕੀਤਾ ਪਰ ਹੁਣ ਪੁਲਸ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਮੁੰਬਈ ਪੁਲਸ ਨੇ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਨਾਲ ਜੁੜੀਆਂ ਵੱਡੀਆਂ ਗੱਲਾਂ ਦਾ ਖੁਲਾਸਾ ਕੀਤਾ ਹੈ।

ਮੁੰਬਈ ਪੁਲਸ ਦੇ ਏਸੀਪੀ ਚੰਦਰਕਾਂਤ ਜਾਧਵ ਨੇ ਐਤਵਾਰ ਨੂੰ ਮੀਡੀਆ ਨੂੰ ਦੱਸਿਆ, “ਪੋਸਟਮਾਰਟਮ ‘ਚ ਸਪੱਸ਼ਟ ਹੈ ਕਿ ਮੌਤ ਫਾਂਸੀ ਲੱਗਣ ਕਾਰਨ ਹੋਈ ਹੈ। ਇਸੇ ਕਰਕੇ ਕਤਲ ਦੇ ਮਾਮਲੇ ਦੀ ਜਾਂਚ ਨਹੀਂ ਬਣਦੀ। ਅਸੀਂ ਅੱਜ ਸ਼ੀਜਾਨ ਖਾਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। 4 ਦਿਨ ਦਾ ਰਿਮਾਂਡ ਮਿਲਿਆ ਹੈ। ਅਸੀਂ 7 ਦਿਨ ਦਾ ਰਿਮਾਂਡ ਮੰਗਿਆ ਸੀ। ਹੁਣ ਉਸ ਤੋਂ ਪੁੱਛਗਿੱਛ ਕਰਾਂਗੇ। ਅਸੀਂ ਸ਼ੀਜਾਨ ਦੇ ਖਿਲਾਫ਼ ਆਈਪੀਸੀ ਦੀ ਧਾਰਾ 306 ਭਾਵ ਖ਼ੁਦਕੁਸ਼ੀ ਲਈ ਉਕਸਾਉਣ ਤਹਿਤ ਮਾਮਲਾ ਦਰਜ ਕੀਤਾ ਹੈ। ਤੁਨਿਸ਼ਾ ਦੀ ਮਾਂ ਨੇ ਇਸ ਬਾਰੇ ਸਾਡੇ ਕੋਲ ਸ਼ਿਕਾਇਤ ਕੀਤੀ ਸੀ। ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਤੁਨਿਸ਼ਾ ਬ੍ਰੇਕਅੱਪ ਕਾਰਨ ਬੁਰੀ ਤਰ੍ਹਾਂ ਟੁੱਟ ਗਈ ਸੀ ਅਤੇ ਉਸ ਨੇ ਖ਼ੁਦਕੁਸ਼ੀ ਹੀ ਕੀਤੀ ਹੈ।”

Tags: Court
Previous Post

ਵੱਧਦੇ ਕੋਰੋਨਾ ਕਾਰਨ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਹਿਮ ਚਿਤਾਵਨੀ

Next Post

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਵਿਵਾਦ, ਪ੍ਰਧਾਨ ਧਾਮੀ ਦਾ ਵੱਡਾ ਬਿਆਨ

Next Post
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਫੈਸਲਾ SC ਦੇ ਫੈਸਲੇ ਤੋਂ ਉੱਚਾ, ਧਾਮੀ ਦਾ ਵੱਡਾ ਬਿਆਨ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਵਿਵਾਦ, ਪ੍ਰਧਾਨ ਧਾਮੀ ਦਾ ਵੱਡਾ ਬਿਆਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers