RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਸ਼ਿਆਂ ਖ਼ਿਲਾਫ਼ ਤਿੰਨ ਪੱਧਰੀ ਰਣਨੀਤੀ ਲਾਗੂ ਕਰਨ ਦੇ ਹੁਕਮ, ਗੰਨ-ਕਲਚਰ ਤੇ ਗੈਂਗਸਟਰਾਂ ‘ਤੇ ਹੋਵੇਗੀ ਹੋਰ ਸਖ਼ਤੀ

ਨਸ਼ਿਆਂ ਖ਼ਿਲਾਫ਼ ਤਿੰਨ ਪੱਧਰੀ ਰਣਨੀਤੀ ਲਾਗੂ ਕਰਨ ਦੇ ਹੁਕਮ, ਗੰਨ-ਕਲਚਰ ਤੇ ਗੈਂਗਸਟਰਾਂ ‘ਤੇ ਹੋਵੇਗੀ ਹੋਰ ਸਖ਼ਤੀ

Jass Grewal by Jass Grewal
February 4, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ “ਐਕਸ਼ਨ, ਨਸ਼ਾ ਛੁਡਾਊ ਅਤੇ ਰੋਕਥਾਮ” (Enforcement, Deaddiction And Prevention) ਦੀ ਤਿੰਨ ਸੂਤਰੀ ਰਣਨੀਤੀ ਨੂੰ ਹੋਰ ਤੇਜ਼ ਕਰਨ ਅਤੇ ਜ਼ੋਰਦਾਰ ਢੰਗ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ ਹੈ। ਚੰਡੀਗੜ੍ਹ ’ਚ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਉਨ੍ਹਾਂ ਨਸ਼ਾ ਮੁਕਤੀ, ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ, ਮਾਈਨਿੰਗ, ਸਿੱਖਿਆ ਅਤੇ ਸਿਹਤ ਸਮੇਤ ਹੋਰ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹਰ ਸਮੇਂ ਉਨ੍ਹਾਂ ਨਾਲ ਖੜ੍ਹਨ ਦਾ ਭਰੋਸਾ ਵੀ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਤਹਿਤ ਠੋਸ ਕਾਰਵਾਈ ਕਰਨ ਲਈ ਹਰੇਕ ਪੁਲਿਸ ਸਟੇਸ਼ਨ/ਇਲਾਕੇ/ਪਿੰਡ ਅਨੁਸਾਰ ਰਣਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲੇ ਪੁਲਿਸ ਅਤੇ ਸਰਕਾਰੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਐਨਡੀਪੀਐਸ ਐਕਟ-1985 ਦੀਆਂ ਧਾਰਾਵਾਂ ਤਹਿਤ ਜ਼ਬਤ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਕਿਹਾ। ਹੁਣ ਤੱਕ ਰਾਜ ਵਿੱਚ 167 ਐੱਫ. ਆਈ.ਆਰ ਦਰਜ ਕੀਤੀਆਂ ਗਈਆਂ ਹਨ। ਰਾਜ ਵਿੱਚ ਕੁੱਲ 4.38 ਲੱਖ ਵਿੱਚੋਂ 1.77 ਲੱਖ ਹਥਿਆਰਾਂ ਦੀ ਪੁਸ਼ਟੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਪਹਿਲਾਂ ਹੀ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਡੀ.ਜੀ. ਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 503 ਤੋਂ ਵੱਧ ਗੈਂਗਸਟਰਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਦੋ ਦਾ ਖਾਤਮਾ ਕੀਤਾ ਜਾ ਚੁੱਕਾ ਹੈ ਅਤੇ 138 ਤੋਂ ਵੱਧ ਅਪਰਾਧਿਕ ਗਿਰੋਹਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ। ਇਨ੍ਹਾਂ ਅਪਰਾਧੀਆਂ ਵੱਲੋਂ ਵਰਤੇ ਜਾਂਦੇ 481 ਹਥਿਆਰ ਅਤੇ 106 ਵਾਹਨ ਜ਼ਬਤ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸੰਗਠਿਤ ਅਪਰਾਧਾਂ ’ਤੇ ਸ਼ਿਕੰਜਾ ਕੱਸਣ ਲਈ ਕਿਹਾ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਐੱਸ. ਐੱਸ. ਪੀਜ਼. ਤੇ ਵਿਜੀਲੈਂਸ ਨਾਲ ਮਹੀਨਾਵਾਰ ਮੀਟਿੰਗਾਂ ਕਰਨ। ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਾਨੂੰਨ ਅਨੁਸਾਰ ਸਾਰੀ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਕੇਸ ਨੂੰ ਸਹੀ ਸਿੱਟੇ ਤੱਕ ਪਹੁੰਚਾਇਆ ਜਾ ਸਕੇ। ਇਹ ਸੂਬਾ ਸਰਕਾਰ ਦਾ ਫਰਜ਼ ਹੈ ਕਿ ਭ੍ਰਿਸ਼ਟਾਚਾਰੀਆਂ ਨੂੰ ਉਨ੍ਹਾਂ ਦੇ ਅਪਰਾਧਾਂ ਦੀ ਸਜ਼ਾ ਮਿਲੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਨੈਸ਼ਨਲ ਹਾਈਵੇਅ ਦੇ ਨਿਰਮਾਣ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਪ੍ਰੋਜੈਕਟ ਹੈ। ਇਸ ਦੇ ਮੁਕੰਮਲ ਹੋਣ ਨਾਲ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਖਾਸ ਕਰ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਦੱਸਿਆ ਕਿ 254 ਕਿਲੋਮੀਟਰ ਲੰਬੇ ਇਸ ਹਾਈਵੇਅ ਦੇ ਨਿਰਮਾਣ ’ਤੇ 11,510 ਕਰੋੜ ਰੁਪਏ ਦੀ ਲਾਗਤ ਆਵੇਗੀ । ਇਹ ਪੰਜਾਬ ਦੇ 9 ਜ਼ਿਲਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇ ਕਿਸੇ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਕਿਸੇ ਕਿਸਮ ਦੀ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ ਤਾਂ ਉਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਯਕੀਨੀ ਬਣਾਓਣ ਕਿ ਰਾਜ ਵਿੱਚ ਕੋਈ ਗੈਰ-ਕਾਨੂੰਨੀ ਸਰਗਰਮੀ ਨਾ ਹੋਵੇ।

Tags: CM Bhagwant MannPunjab Governmentpunjabi news
Previous Post

ਪੰਜਾਬ ਦੇ 36 ਪ੍ਰਿਸੀਪਲਜ਼ ਦਾ ਪਹਿਲਾ ਬੈਚ ਸਿੰਗਾਪੁਰ ਲਈ ਰਵਾਨਾ, ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ

Next Post

ਗਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੂਰਬ ਮੌਕੇ ਜਲੰਧਰ ਪਹੁੰਚੇ CM ਮਾਨ, ਲੋਕਾਂ ਨੂੰ ਆਖੀ ਅਹਿਮ ਗੱਲ

Next Post
ਗਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੂਰਬ ਮੌਕੇ ਜਲੰਧਰ ਪਹੁੰਚੇ CM ਮਾਨ, ਲੋਕਾਂ ਨੂੰ ਆਖੀ ਅਹਿਮ ਗੱਲ

ਗਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੂਰਬ ਮੌਕੇ ਜਲੰਧਰ ਪਹੁੰਚੇ CM ਮਾਨ, ਲੋਕਾਂ ਨੂੰ ਆਖੀ ਅਹਿਮ ਗੱਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers