ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਦੇ ਫੋਰਟਿਸ ਹਸਪਤਾਲ ਦੇ ਵਿਚ ਆਖਰੀ ਸਾਹ ਲਏ। ਦੇਹਾਂਤ ਦੀ ਖਬਰ ਤੋਂ ਬਾਅਦ ਬਾਦਲ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਦਸ ਦਈਏ ਸਾਬਕਾ ਮੁੱਖ ਮੰਤਰੀ ਬਾਦਲ ਸਾਹ ਦੀ ਬੀਮਾਰੀ ਨਾਲ ਪੀੜਤ ਸਨ ਅਤੇ ਉਹਨਾਂ ਦਾ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉਹ ਲਗਾਤਾਰ ਵੱਡੇ ਡਾਕਟਰ ਦੀ ਨਿਗਰਾਨੀ ਹੇਠ ਚੱਲ ਰਹੇ ਸੀ ਪਰ ਅੱਜ ਖਬਰ ਆਈ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ।
