RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪਟਿਆਲਾ ‘ਚ ਮੁੜ ਅਮਿਤ ਸ਼ਾਹ ਦੀ ਫੇਰੀ, ਹੋ ਸਕਦਾ ਵੱਡਾ ਐਲਾਨ

ਪਟਿਆਲਾ 'ਚ ਮੁੜ ਅਮਿਤ ਸ਼ਾਹ ਦੀ ਫੇਰੀ, ਹੋ ਸਕਦਾ ਵੱਡਾ ਐਲਾਨ

Jass Grewal by Jass Grewal
January 18, 2023
in ਪੰਜਾਬ, ਰਾਜਨੀਤੀ
Reading Time: 1 min read
0 0
0

2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਾਸਤੇ ਪੰਜਾਬ ’ਚ ਬੀਜੇਪੀ ਨੇ ਅਗਾਊਂ ਤਿਆਰੀ ਖਿੱਚ ਲਈ ਹੈ। ਇਸ ਮਕਸਦ ਵਾਸਤੇ ਪਾਰਟੀ ਨੇ ਉਨ੍ਹਾਂ ਲੋਕ ਸਭਾ ਹਲਕਿਆਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਜ਼ਿਆਦਾ ਹਨ। ਇਸ ਕੜੀ ’ਚ ਪਟਿਆਲਾ ਸੀਟ ਨੂੰ ਭਾਜਪਾ ਆਪਣੇ ਲਈ ਮਜ਼ਬੂਤ ਸੀਟ ਮੰਨ ਕੇ ਚੱਲ ਰਹੀ ਹੈ। ਇਸੇ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਪਹੁੰਚ ਰਹੇ ਹਨ, ਜਿੱਥੇ ਉਹ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।

ਅਮਿਤ ਸ਼ਾਹ ਦੀ ਇਸ ਪਲੇਠੀ ਰੈਲੀ ਨਾਲ ਹੋਰ ਵਿਰੋਧੀ ਪਾਰਟੀਆਂ ਦੇ ਹੱਕਾ-ਬੱਕਾ ਰਹਿਣ ਦੇ ਆਸਾਰ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਹਾਲੇ ਤੱਕ ਕਿਸੇ ਵੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਵਾਸਤੇ ਕੋਈ ਵਿਊਂਤਬੰਦੀ ਇਸ ਤਰੀਕੇ ਨਾਲ ਨਹੀਂ ਕੀਤੀ ਕਿ ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਸ਼ੁਰੂ ਹੋਈਆਂ ਜਾਪਦੀਆਂ ਹੋਣ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਲੁਧਿਆਣਾ ਦੇ ਇੰਚਾਰਜ ਹਰਿੰਦਰ ਕੋਹਲੀ ਨੇ 29 ਜਨਵਰੀ ਨੂੰ ਪਟਿਆਲਾ ‘ਚ ਅਮਿਤ ਸ਼ਾਹ ਦੀ ਰੈਲੀ ਹੋਣ ਦੀ ਗੱਲ ਦੀ ਪੁਸ਼ਟੀ ਕੀਤੀ ਹੈ।

ਭਾਜਪਾ ਦੇ ਆਲਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਟਿਕਟ ਦਾ ਪ੍ਰਮੁੱਖ ਦਾਅਵੇਦਾਰ ਹੈ। ਮੌਜੂਦਾ ਸਮੇਂ ’ਚ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਹਨ, ਜੋ ਕੈਪਟਨ ਅਮਰਿੰਦਰ ਸਿੰਘ ਦੇ ਧਰਮ ਪਤਨੀ ਹਨ। ਕਾਂਗਰਸ ਪਾਰਟੀ ਵੱਲੋਂ ਐੱਮ. ਪੀ. ਹਨ ਪਰ ਉਨ੍ਹਾਂ ਨੇ ਜ਼ਾਹਿਰ ਤੌਰ ’ਤੇ ਆਖਿਆ ਹੋਇਆ ਹੈ ਕਿ ਉਨ੍ਹਾਂ ਲਈ ਪਰਿਵਾਰ ਪਹਿਲਾਂ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਪੁੱਤਰੀ ਬੀਬਾ ਜੈਇੰਦਰ ਕੌਰ ਲਈ ਟਿਕਟ ਦੇ ਇਛੁੱਕ ਹਨ, ਕਿਉਂਕਿ 29 ਜਨਵਰੀ ਦੀ ਰੈਲੀ ਦੀ ਤਿਆਰੀ ਦੀ ਸਾਰੀ ਕਮਾਂਡ ਵੀ ਬੀਬਾ ਜੈਇੰਦਰ ਕੌਰ ਹੀ ਸੰਭਾਲ ਰਹੇ ਹਨ। ਸੰਭਾਵਨਾ ਪ੍ਰਬਲ ਹੈ ਕਿ ਅਮਿਤ ਸ਼ਾਹ ਬੀਬਾ ਜੈਇੰਦਰ ਕੌਰ ਦੇ ਨਾਂ ਦਾ ਰਸਮੀ ਤੌਰ ’ਤੇ ਐਲਾਨ ਕਰਨ ਦੀ ਥਾਂ ਉਨ੍ਹਾਂ ਦੇ ਨਾਂ ਵੱਲ ਇਸ਼ਾਰਾ ਕਰ ਕੇ ਵਰਕਰਾਂ ਨੂੰ ਸੰਕੇਤ ਦੇ ਦੇਣ।ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ 29 ਜਨਵਰੀ ਨੂੰ ਸਵੇਰੇ 10 ਵਜੇ ਪਟਿਆਲਾ ਪਹੁੰਚ ਜਾਣਗੇ। ਉਹ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਅਤੇ ਮਾਤਾ ਕਾਲੀ ਦੇਵੀ ਮੰਦਿਰ ਨਤਮਸਤਕ ਹੋਣਗੇ। ਉਪਰੰਤ ਇਕ ਵਰਕਰ ਮੀਟਿੰਗ ਕਰਨਗੇ। ਫਿਰ ਵੀਰ ਹਕੀਕਤ ਰਾਏ ਗਰਾਊਂਡ ’ਚ ਰੈਲੀ ਕਰਨਗੇ। ਉਂਝ ਰੈਲੀ ਦੀ ਥਾਂ ਨੂੰ ਹਾਲੇ ਅੰਤਿਮ ਰੂਪ ਨਹੀਂ ਦਿੱਤਾ ਗਿਆ ਪਰ ਇਸੇ ਥਾਂ ਬਾਰੇ ਆਮ ਰਾਏ ਬਣ ਚੁੱਕੀ ਹੈ।

Tags: Amit ShahBJPPatialaPolitics NewspunjabPunjab Newspunjabi news
Previous Post

ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਵਧਿਆ ਕਾਰਜਕਾਲ, ਅਮਿਤ ਸ਼ਾਹ ਨੇ ਕੀਤਾ ਐਲਾਨ

Next Post

ਹਰਸਿਮਰਤ ਬਾਦਲ ਦਾ ਵੱਡਾ ਬਿਆਨ, MSP ਕਮੇਟੀ ਦਾ ਪੁਨਰਗਠਨ ਕਰੋ

Next Post
ਹਰਸਿਮਰਤ ਬਾਦਲ ਦਾ ਵੱਡਾ ਬਿਆਨ, MSP ਕਮੇਟੀ ਦਾ ਪੁਨਰਗਠਨ ਕਰੋ

ਹਰਸਿਮਰਤ ਬਾਦਲ ਦਾ ਵੱਡਾ ਬਿਆਨ, MSP ਕਮੇਟੀ ਦਾ ਪੁਨਰਗਠਨ ਕਰੋ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers