ਪੰਜਾਬ ‘ਚ ਬੇਅਦਬੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਤਾਜਾ ਮਾਮਲਾ ਰਾਜਪੁਰਾ ਗੁਰਦੁਆਰਾ ਸਿੰਘ ਸਭਾ ਤੋਂ ਸਾਹਮਣੇ ਆਇਆ, ਜਿਥੇ ਗੁਰੂ ਘਰ ਵਿਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਨੌਜਵਾਨ ਬਿਨਾਂ ਸਿਰ ਢਕੇ ਅਤੇ ਬੂਟ ਸਮੇਤ ਅੰਦਰ ਦਾਖਲ ਹੁੰਦਾ ਹੈ ਜਿਸ ਦੀ ਇਹ ਹਰਕਤ CCTV ‘ਚ ਕੈਦ ਹੋ ਜਾਂਦੀ ਹੈ। ਇਸ ਤੋਂ ਬਾਅਦ ਸੰਗਤਾਂ ਵਲੋਂ ਦੋਸ਼ੀ ਵਿਅਕਤੀ ਦੀ ਕੁੱਟਮਾਰ ਕਰਕੇ ਉਸਨੂੰ ਪੁਲਿਸ ਹਵਾਲੇ ਕਰ ਦਿੱਤਾ ਜਾਂਦਾ ਹੈ। ਉਧਰ ਗੁਰਦੁਆਰਾ ਪ੍ਰਧਾਨ ਅਰਬਿੰਦਰ ਸਿੰਘ ਕੰਗ ਤੇ ਗੁਰੂ ਘਰ ਦੇ ਸੇਵਾਦਾਰਾਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਅਤੇ ਦੋਸ਼ੀ ‘ਤੇ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।
ਦੂਜੇ ਪਾਸੇ SDM ਰਾਜਪੁਰਾ ਨੇ ਦੱਸਿਆ ਕਿ ਬੇਅਦਬੀ ਕਰਨ ਵਾਲੇ ਸਾਹਿਲ ਨਾਮਕ ਵਿਆਕਤੀ ਵਲੋਂ ਇਹ ਘਟਨਾ ਕੀਤੀ ਗਈ ਹੈ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦਸ ਦਈਏ ਕਿ ਫੜਿਆ ਗਿਆ ਨੌਜਵਾਨ ਰਾਜਪੁਰਾ ਦਾ ਰਹਿਣ ਵਾਲਾ ਹੈ। ਉਸ ਦਾ ਨਾਮ ਸਾਹਿਲ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਗੌਰ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਆਖਰਕਾਰ ਦਿਮਾਗੀ ਬਿਮਾਰੀ ਤੋਂ ਪ੍ਰੇਸ਼ਾਨ ਵਿਅਕਤੀਆਂ ਵਲੋਂ ਇਹੋ ਹੀ ਜਿਹੀਆਂ ਘਟਨਾਵਾਂ ਨੂੰ ਕਿਉਂ ਅੰਜਾਮ ਦਿੱਤਾ ਜਾ ਰਿਹਾ ਅਤੇ ਇਹਨਾਂ ਲੋਕਾਂ ਨੂੰ ਸਿਰਫ਼ ਗੁਰੂ ਘਰ ਹੀ ਕਿਉਂ ਦਿਖਾਈ ਦਿੰਦੇ ਹਨ।
