RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਚੀਫ਼ ਜਸਟਿਸ ਦੇ ਬੈਂਚ ਨੇ ਕੇਸ ਕੀਤਾ ਬੰਦ

ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਚੀਫ਼ ਜਸਟਿਸ ਦੇ ਬੈਂਚ ਨੇ ਕੇਸ ਕੀਤਾ ਬੰਦ

Jass Grewal by Jass Grewal
May 4, 2023
in ਦੇਸ਼
Reading Time: 1 min read
0 0
0

ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ-ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਅਹਿਮ ਫ਼ੈਸਲਾ ਲੈਂਦਿਆਂ ਇਸ ਕੇਸ ਨੂੰ ਬੰਦ ਕਰ ਦਿੱਤਾ ਹੈ।  ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਐੱਫ.ਆਈ.ਆਰ. ਦਰਜ ਹੋ ਗਈ ਹੈ। ਨਾਬਾਲਗ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਪਟੀਸ਼ਨ ਦਾ ਉਦੇਸ਼ ਐਫਆਈਆਰ ਸੀ, ਜੋ ਪੂਰੀ ਹੋ ਚੁੱਕੀ ਹੈ। ਸਾਰੇ ਸ਼ਿਕਾਇਤਕਰਤਾਵਾਂ ਨੂੰ ਸੁਰੱਖਿਆ ਵੀ ਦਿੱਤੀ ਗਈ ਹੈ। ਇਨ੍ਹਾਂ ਸਾਰੇ ਤੱਥਾਂ ਦੇ ਮੱਦੇਨਜ਼ਰ ਇਸ ਦੀ ਸੁਣਵਾਈ ਇੱਥੇ ਪੂਰੀ ਹੁੰਦੀ ਹੈ। ਜੇਕਰ ਕੋਈ ਹੋਰ ਸਮੱਸਿਆ ਆਉਂਦੀ ਹੈ ਤਾਂ ਪਹਿਲਵਾਨ ਹਾਈ ਕੋਰਟ ਜਾਂ ਸਬੰਧਤ ਮੈਜਿਸਟਰੇਟ ਦੀ ਅਦਾਲਤ ਵਿੱਚ ਜਾ ਸਕਦੇ ਹਨ। ਇਸਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਦਿੱਲੀ ਪੁਲਿਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਦਰਜ ਐਫਆਈਆਰ ਵਿੱਚ ਹੋਈ ਪ੍ਰਗਤੀ ਬਾਰੇ ਰਿਪੋਰਟ ਪੇਸ਼ ਕੀਤੀ ਅਤੇ ਫਿਰ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਇਹ ਫੈਸਲਾ ਲਿਆ।

ਇਸ ਤੋਂ ਪਹਿਲਾਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਨਾਬਾਲਗ ਸਮੇਤ ਸਾਰੀਆਂ 7 ਸ਼ਿਕਾਇਤਕਰਤਾ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਸਾਰੀਆਂ ਗੱਲਾਂ ਲਈ ਇੱਥੇ ਆਉਂਦੇ ਹਨ ਤਾਂ ਇਹ ਠੀਕ ਨਹੀਂ ਹੈ। ਦਿੱਲੀ ਪੁਲਿਸ ਆਪਣਾ ਕੰਮ ਕਰ ਰਹੀ ਹੈ। ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਲੇਡੀ ਸੀਨੀਅਰ ਅਧਿਕਾਰੀ ਰਾਹੀਂ ਕਾਰਵਾਈ ਕੀਤੀ ਜਾ ਰਹੀ ਹੈ। ਪਰ ਹਰ ਗੱਲ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਨਾ ਠੀਕ ਨਹੀਂ ਹੈ।

 

Previous Post

“ਮੈਂ ਪੰਥ ਤੋਂ ਮੁਆਫ਼ੀ ਮੰਗਦਾ ਹਾਂ ਕਿ ਜੇਕਰ ਕੋਈ… ਭਰੇ ਪੰਡਾਲ ‘ਚ ਸੁਖਬੀਰ ਸਿੰਘ ਬਾਦਲ ਨੇ ਮੰਗੀ ਮੁਆਫ਼ੀ

Next Post

BIG BREAKING: ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸੀਨੀਅਰ ਲੀਡਰ ਚਰਨਜੀਤ ਸਿੰਘ ਅਟਵਾਲ

Next Post
BIG BREAKING: ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸੀਨੀਅਰ ਲੀਡਰ ਚਰਨਜੀਤ ਸਿੰਘ ਅਟਵਾਲ

BIG BREAKING: ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸੀਨੀਅਰ ਲੀਡਰ ਚਰਨਜੀਤ ਸਿੰਘ ਅਟਵਾਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers