ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸ਼ਨੀਵਾਰ ਨੂੰ 80 ਪੈਸੇ ਪ੍ਰਤੀ ਲੀਟਰ ਦਾ ਹੋਰ ਵਾਧਾ ਕਰਨ ਦੇ ਨਾਲ ਈਂਧਨ ਦੀਆਂ ਕੀਮਤਾਂ ਵਿਚ ਵਾਧਾ ਲਗਾਤਾਰ ਜਾਰੀ ਹੈ | ਰਾਸ਼ਟਰੀ ਰਾਜਧਾਨੀ ‘ਚ ਪੈਟਰੋਲ ਦੀ ਕੀਮਤ ਹੁਣ 102.61 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 85 ਪੈਸੇ ਵਧ ਕੇ ਕ੍ਰਮਵਾਰ 117.57 ਰੁਪਏ ਅਤੇ 101.79 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਲਗਾਤਾਰ ਵਾਧਾ ਹੋਣ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵੀ ਵੱਧ ਰਹੀਆਂ ਹਨ |
