ਆਮ ਲੋਕਾਂ ਦੀ ਜੇਬ ‘ਚ ਅੱਜ ਫਿਰ ਭਾਰ ਪੈਣ ਵਾਲਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੀਰਵਾਰ ਨੂੰ ਫਿਰ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਵਿੱਚ 80 ਤੋਂ 84 ਪੈਸੇ ਦਾ ਵਾਧਾ ਹੋਇਆ ਹੈ, ਉੱਥੇ ਹੀ ਡੀਜ਼ਲ ਦੀ ਕੀਮਤ ਵਿੱਚ ਵੀ 76 ਤੋਂ 80 ਪੈਸੇ ਦਾ ਵਾਧਾ ਹੋਇਆ ਹੈ। ਦਿੱਲੀ ‘ਚ ਪੈਟਰੋਲ ਦੀ ਕੀਮਤ ‘ਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ ਵੀ 80 ਪੈਸੇ ਦਾ ਵਾਧਾ ਹੋਇਆ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।
ਇਨ੍ਹਾਂ ਸੂਬਿਆਂ ‘ਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ
ਦੱਸ ਦੇਈਏ ਕਿ ਮੱਧ ਪ੍ਰਦੇਸ਼, ਰਾਜਸਥਾਨ,ਪੰਜਾਬ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਚੱਲ ਰਹੀ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।
22 ਮਾਰਚ ਤੋਂ ਵੱਧ ਰਹੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 22 ਮਾਰਚ 2022 ਤੋਂ ਵਧ ਰਹੀਆਂ ਹਨ। 22 ਮਾਰਚ ਤੋਂ 23 ਮਾਰਚ ਤੱਕ ਪੈਟਰੋਲ ਅਤੇ ਡੀਜ਼ਲ 80-80 ਪੈਸੇ ਪ੍ਰਤੀ ਦਿਨ ਮਹਿੰਗਾ ਹੋਇਆ ਹੈ। 24 ਮਾਰਚ ਨੂੰ ਕੋਈ ਬਦਲਾਅ ਨਹੀਂ ਹੋਇਆ ਸੀ ਪਰ 25 ਮਾਰਚ ਤੋਂ ਇਕ ਵਾਰ ਫਿਰ ਪੈਟਰੋਲ-ਡੀਜ਼ਲ 26 ਤੱਕ 80-80 ਪੈਸੇ ਮਹਿੰਗਾ ਹੋ ਗਿਆ। ਇਸ ਤੋਂ ਬਾਅਦ 27 ਮਾਰਚ ਨੂੰ ਪੈਟਰੋਲ 50 ਪੈਸੇ ਅਤੇ ਡੀਜ਼ਲ 55 ਪੈਸੇ ਮਹਿੰਗਾ ਹੋ ਗਿਆ। 28 ਮਾਰਚ ਨੂੰ ਪੈਟਰੋਲ 30 ਪੈਸੇ ਅਤੇ ਡੀਜ਼ਲ 35 ਪੈਸੇ ਮਹਿੰਗਾ ਹੋਇਆ ਸੀ। 29 ਮਾਰਚ ਨੂੰ ਪੈਟਰੋਲ 80 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ, 30 ਮਾਰਚ ਨੂੰ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਦਾ ਵਾਧਾ ਹੋਇਆ ਅਤੇ ਅੱਜ ਵੀ ਕੋਈ ਰਾਹਤ ਨਹੀਂ ਮਿਲੀ।
