RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੈਟਰੋਲ 9.50 ਅਤੇ ਡੀਜ਼ਲ 7 ਰੁਪਏ ਸਸਤਾ |

Jass Grewal by Jass Grewal
May 22, 2022
in ਦੇਸ਼, ਪੰਜਾਬ
Reading Time: 1 min read
0 0
0

ਕੇਂਦਰ ਨੇ ਸਨਿਚਰਵਾਰ ਨੂੰ ਪੈਟਰੋਲ ‘ਤੇ ਐਕਸਾਈਜ਼ ਡਿਊਟੀ 8 ਰੁਪਏ ਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਘੱਟ ਕਰਨ ਦਾ ਫ਼ੈਸਲਾ ਕੀਤਾ, ਜਿਸ ਨਾਲ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ | ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਨਵੀਆਂ ਕੀਮਤਾਂ ਸਨਿਚਰਵਾਰ ਰਾਤ 12 ਵਜੇ ਤੋਂ ਲਾਗੂ ਹੋ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸਰਕਾਰੀ ਖ਼ਜ਼ਾਨੇ ‘ਤੇ ਕਰੀਬ 1 ਲੱਖ ਕਰੋੜ ਰੁਪਏ ਦਾ ਸਾਲਾਨਾ ਬੋਝ ਪਵੇਗਾ | ਇਸੇ ਦੌਰਾਨ ਵਿੱਤ ਮੰਤਰੀ ਨੇ ਸਾਰੇ ਸੂਬਿਆਂ ਨੂੰ ਵੀ ਵੈਟ ‘ਚ ਕਟੌਤੀ ਕਰਕੇ ਜਨਤਾ ਨੂੰ ਰਾਹਤ ਦੇਣ ਦੀ ਅਪੀਲ ਕੀਤੀ | ਉਨ੍ਹਾਂ ਖ਼ਾਸ ਤੌਰ ‘ਤੇ ਉਨ੍ਹਾਂ ਸੂਬਿਆਂ ਨੂੰ ਕਟੌਤੀ ਕਰਨ ਲਈ ਕਿਹਾ ਹੈ, ਜਿਨ੍ਹਾਂ ਨੇ ਨਵੰਬਰ 2021 ‘ਚ ਵੈਟ ਵਿਚ ਕਟੌਤੀ ਨਹੀਂ ਕੀਤੀ ਸੀ | ਇਸ ਦੇ ਨਾਲ ਵਿੱਤ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਰਸੋਈ ਗੈਸ ਸਿਲੰਡਰਾਂ ‘ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦਿੱਤੀ ਜਾਵੇਗੀ ਅਤੇ ਇਸ ਸਕੀਮ ਤਹਿਤ ਇਕ ਪਰਿਵਾਰ ਨੂੰ ਸਾਲ ‘ਚ 12 ਸਿਲੰਡਰ ਮਿਲਣਗੇ | ਇਸ ਯੋਜਨਾ ਤਹਿਤ ਕਰੀਬ 9 ਕਰੋੜ ਲਾਭਪਾਤਰੀਆਂ ਨੂੰ ਫ਼ਾਇਦਾ ਹੋਵੇਗਾ ਅਤੇ ਸਰਕਾਰ ‘ਤੇ ਸਾਲਾਨਾ ਕਰੀਬ 6100 ਕਰੋੜ ਰੁਪਏ ਦਾ ਬੋਝ ਪਵੇਗਾ | ਵਿੱਤ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸੀਮੈਂਟ, ਸਟੀਲ ਅਤੇ ਪਲਾਸਟਿਕ ਦੇ ਉਤਪਾਦਾਂ ਦੀਆਂ ਕੀਮਤਾਂ ਨੂੰ ਵੀ ਘੱਟ ਕਰਨ ਦੇ ਉਪਾਅ ਕੀਤੇ ਜਾ ਰਹੇ ਹਨ | ਵਿੱਤ ਮੰਤਰੀ ਨੇ ਟਵਿਟਰ ‘ਤੇ ਇਹ ਐਲਾਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਭਾਰ ਸੰਭਾਲਦੇ ਹੀ ਮੋਦੀ ਸਰਕਾਰ ਗਰੀਬਾਂ ਦੀ ਭਲਾਈ ਪ੍ਰਤੀ ਸਮਰਪਿਤ ਹੋ ਗਈ ਸੀ | ਗਰੀਬਾਂ ਅਤੇ ਮੱਧ ਵਰਗ ਦੇ ਪਰਿਵਾਰਾਂ ਦੀ ਮਦਦ ਲਈ ਕਈ ਕਦਮ ਚੁੱਕੇ ਗਏ ਹਨ | ਇਸੇ ਤਹਿਤ ਅੱਜ ਤੇਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਯਾਤ ‘ਤੇ ਨਿਰਭਰਤਾ ਵਾਲੇ ਪਲਾਸਟਿਕ ਉਤਪਾਦਾਂ ਦੇ ਕੱਚੇ ਮਾਲ ‘ਤੇ ਵੀ ਐਕਸਾਈਜ਼ ਡਿਊਟੀ ਘੱਟ ਕੀਤੀ ਜਾ ਰਹੀ ਹੈ | ਲੋਹੇ ਅਤੇ ਸਟੀਲ ਦੇ ਕੱਚੇ ਮਾਲ ‘ਤੇ ਵੀ ਐਕਸਾਈਜ਼ ਡਿਊਟੀ ਨੂੰ ਤਰਕਸੰਗਤ ਬਣਾਇਆ ਜਾ ਰਿਹਾ ਹੈ | ਸੀਮੈਂਟ ਦੀ ਉਪਲਬਧਤਾ ਵਧਾਉਣ ਦੇ ਉਪਾਅ ਕੀਤੇ ਜਾ ਰਹੇ ਹਨ, ਜਿਸ ਨਾਲ ਉਸ ਦੀਆਂ ਕੀਮਤਾਂ ਵੀ ਘੱਟ ਹੋਣਗੀਆਂ | ਕੀਮਤਾਂ ‘ਚ ਕਟੌਤੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲਈ ਦੇਸ਼ ਦੀ ਜਨਤਾ ਸਭ ਤੋਂ ਪਹਿਲਾਂ ਹੈ |

Previous Post

CM ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਕੀਤੀ ਸਾਈਕਲ ਰੈਲੀ

Next Post

ਹੁਸ਼ਿਆਰਪੁਰ ਬੋਰਵੈੱਲ ਮਾਮਲਾ : ਖੇਤ ਮਾਲਕ ਕਿਸਾਨ ‘ਤੇ FIR ਦਰਜ |

Next Post
ਹੁਸ਼ਿਆਰਪੁਰ ਬੋਰਵੈੱਲ ਮਾਮਲਾ : ਖੇਤ ਮਾਲਕ ਕਿਸਾਨ ‘ਤੇ FIR ਦਰਜ |

ਹੁਸ਼ਿਆਰਪੁਰ ਬੋਰਵੈੱਲ ਮਾਮਲਾ : ਖੇਤ ਮਾਲਕ ਕਿਸਾਨ ‘ਤੇ FIR ਦਰਜ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers