RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੰਜਾਬੀ ਸੈਲਾਨੀਆਂ ਦਾ ਵੱਡਾ ਕਾਰਨਾਮਾ, ਮਣੀਕਰਨ ਸਾਹਿਬ ’ਚ ਕੀਤੀ ਗੁੰਡਾਗਰਦੀ, ਤੋੜੇ ਘਰਾਂ ਦੇ ਸ਼ੀਸ਼ੇ

ਪੰਜਾਬੀ ਸੈਲਾਨੀਆਂ ਦਾ ਵੱਡਾ ਕਾਰਨਾਮਾ, ਮਣੀਕਰਨ ਸਾਹਿਬ ’ਚ ਕੀਤੀ ਗੁੰਡਾਗਰਦੀ, ਤੋੜੇ ਘਰਾਂ ਦੇ ਸ਼ੀਸ਼ੇ

Jass Grewal by Jass Grewal
March 6, 2023
in ਦੇਸ਼, ਪੰਜਾਬ
Reading Time: 1 min read
0 0
0

ਸੈਲਾਨੀਆਂ ਦੀ ਮਨ-ਪਸੰਦ ਜਗ੍ਹਾ ਮਣੀਕਰਨ ਸਾਹਿਬ ਦੇ ਵਿਚ ਦੇਰ ਰਾਤ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਅਤੇ ਹਰ ਪਾਸੇ ਨਿੰਦਿਆ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੋਂ ਪਹੁੰਚੇ ਨੌਜਵਾਨਾਂ ਵੱਲੋਂ ਮਣੀਕਰਨ ਦੇ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਤੋਂ ਲੈ ਕੇ ਰਾਮ ਮੰਦਿਰ ਹੁੰਦੇ ਹੋਏ ਬੱਸ ਸਟੈਂਡ ਤੱਕ ਹੁੱਲੜਬਾਜ਼ੀ ਕੀਤੀ ਗਈ।

ਇਸ ਦੌਰਾਨ ਨੌਜਵਾਨਾਂ ਨੇ ਸਥਾਨਕ ਲੋਕਾਂ ਦੇ ਘਰਾਂ ਦੇ ਸ਼ੀਸ਼ੇ ਵੀ ਤੋੜੇ ਅਤੇ ਤਲਵਾਰਾਂ ਵੀ ਲਹਿਰਾਈਆਂ ਸੀ। ਪੱਥਰਬਾਜ਼ੀ ਤੋਂ ਕਈ ਲੋਕਾਂ ਦੇ ਘਰਾਂ ਦੇ ਸ਼ੀਸ਼ੇ ਵੀ ਟੁੱਟੇ ਹੈ। ਇੰਨ੍ਹਾਂ ਹੀ ਨਹੀਂ ਰਸਤੇ ’ਚ ਜੋ ਵੀ ਵਿਅਕਤੀ ਦਿਖਿਆ ਉਸ ਨਾਲ ਕੁੱਟਮਾਰ ਵੀ ਕੀਤੀ। ਜਿਸ ਕਾਰਨ ਸਥਾਨਕ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਸਥਾਨਕ ਲੋਕਾਂ ਦੀ ਮੰਨੀਏ ਤਾਂ ਪੰਜਾਬ ਤੋਂ ਬਾਇਕ ’ਚ ਸਵਾਰ ਹੋ ਕੇ ਦਰਜ਼ਨਾ ਦੀ ਗਿਣਤੀ ’ਚ ਸੈਲਾਨੀ ਮਣੀਕਰਨ ਗੁਰਦੁਆਰਾ ਸਿੰਘ ਸਾਹਿਬ ਚ ਦਰਸ਼ਨ ਕਰਨ ਦੇ ਲਈ ਆਏ ਸੀ।

ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਡੀ.ਜੀ.ਪੀ. ਅਤੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ਦਾ ਟਵੀਟ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਨੇ ਲੋਕਾਂ ਨੂੰ ਅਫ਼ਵਾਹਾਂ ਅਤੇ ਨਫ਼ਰਤ ਭਰੇ ਭਾਸ਼ਣ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕੀਤਾ, “ਮਨੀਕਰਨ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਮੈਂ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਉਹਨਾਂ ਕਿਹਾ ਕਿ ਮੈਂ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਨਾਲ ਗੱਲ ਕੀਤੀ ਹੈ।  ਨਾਲ ਹੀ ਉਹਨਾਂ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਪੁਲਿਸ ਮਿਲ ਕੇ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਨਾ ਘਬਰਾਉਣ ਜਾਂ ਨਾ ਹੀ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਫੈਲਾਉਣ। ਇਕ ਹੋਰ ਟਵੀਟ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਲਿਖਿਆ, “ਦੇਸ਼ ਦੇ ਸਾਰੇ ਹਿੱਸਿਆਂ ਤੋਂ ਸ਼ਰਧਾਲੂਆਂ ਦਾ ਬਿਨਾਂ ਕਿਸੇ ਡਰ ਦੇ ਦਰਸ਼ਨ ਕਰਨ ਲਈ ਸਵਾਗਤ ਹੈ।”

The situation is totally peaceful in Manikaran Sahib and I urge people to maintain peace & harmony

I have spoken to DGP @himachalpolice & @PunjabPoliceInd are working together to maintain Law & Order

Request citizens not to panic or spread fake news or hate speech (1/2)

— DGP Punjab Police (@DGPPunjabPolice) March 6, 2023

Pilgrims from all parts of the country are welcome to visit without any fear (2/2)

— DGP Punjab Police (@DGPPunjabPolice) March 6, 2023

ਉਥੇ ਹੀ ਹਿਮਾਚਲ ਪ੍ਰਦੇਸ਼ ਦੀ ਪੁਲਿਸ ਦਾ ਵੀ ਟਵੀਟ ਸਾਹਮਣੇ ਆਇਆ ਹੈ। ਉਹਨਾਂ ਕਿਹਾ, “ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਗੁੰਮਰਾਹ ਨਾ ਹੋਵੋ। ਡੀਜੀਪੀ ਹਿਮਾਚਲ ਪ੍ਰਦੇਸ਼ ਸੰਜੇ ਕੁੰਡੂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਵਿਚ ਇਸ ਵਿਸ਼ੇ ‘ਤੇ ਚਰਚਾ ਹੋਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸੈਲਾਨੀਆਂ ਅਤੇ ਸ਼ਰਧਾਲੂਆਂ ਦਾ ਸੁਆਗਤ ਹੈ।

ਹਿਮਾਚਲ ਪ੍ਰਦੇਸ਼ ਪੁਲਿਸ ਮਨੀਕਰਨ, ਕੁੱਲੂ ਤੋਂ
6 ਮਾਰਚ, 2023

ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਗੁੰਮਰਾਹ ਨਾ ਹੋਵੋ।

ਡੀਜੀਪੀ ਹਿਮਾਚਲ ਪ੍ਰਦੇਸ਼ ਸੰਜੇ ਕੁੰਡੂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਵਿਚ ਇਸ ਵਿਸ਼ੇ 'ਤੇ ਚਰਚਾ ਕੀਤੀ ਗਈ।

ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸੈਲਾਨੀਆਂ ਅਤੇ ਸ਼ਰਧਾਲੂਆਂ ਦਾ ਸੁਆਗਤ ਹੈ। https://t.co/MPUNG3ePgf pic.twitter.com/K3QIx1w1JG

— Himachal Pradesh Police (@himachalpolice) March 6, 2023

Tags: Himachal PradeshViral Video
Previous Post

‘ਹੋਲਾ-ਮੁਹੱਲਾ’ ਤਿਓਹਾਰ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ

Next Post

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ: ਆਪਸ ‘ਚ ਖਹਿ ਪਏ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ

Next Post
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ: ਆਪਸ ‘ਚ ਖਹਿ ਪਏ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ: ਆਪਸ ‘ਚ ਖਹਿ ਪਏ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers