ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅੱਜ ਬੱਦਲ ਛਾਏ ਰਹਿਣਗੇ। ਅੱਜ ਅਤੇ ਕੱਲ੍ਹ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 9, 10 ਅਤੇ 11 ਮਾਰਚ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਉਪਰ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਹਲਕੇ ਬੱਦਲ ਹੋਣਗੇ। ਹਵਾ ਗੁਣਵੱਤਾ ਸੂਚਕਾਂਕ ‘ਤਸੱਲੀਬਖਸ਼’ ਸ਼੍ਰੇਣੀ ਵਿੱਚ 78 ਹੈ। ਇਸੇ ਤਰ੍ਹਾਂ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕਾਂਕ ‘ਤਸੱਲੀਬਖਸ਼’ ਸ਼੍ਰੇਣੀ ਵਿੱਚ 85 ਹੈ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 23 ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖਸ਼’ ਪੱਧਰ ‘ਤੇ 85 ਦਰਜ ਕੀਤਾ ਗਿਆ ਹੈ।
