ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਹਰੇਕ ਸਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਗਜ਼ਟਿਡ ਛੁੱਟੀ ਰਿਹਾ ਕਰੇਗੀ।
