RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਕਿਸਾਨਾਂ ਲਈ ਹੋਇਆ ਅਹਿਮ ਐਲਾਨ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਕਿਸਾਨਾਂ ਲਈ ਹੋਇਆ ਅਹਿਮ ਐਲਾਨ

Jass Grewal by Jass Grewal
April 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਇਸ ਮੀਟਿੰਗ ਵਿਚ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕੁਦਰਤੀ ਆਫ਼ਤ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਚੇ ਚੈੱਕ 13 ਅਪ੍ਰੈਲ ਨੂੰ ਮੁੱਖ ਮੰਤਰੀ ਮਾਨ ਖੁਦ ਦੇਣਗੇ।

CM @BhagwantMann ਜੀ 13 ਅਪ੍ਰੈਲ ਨੂੰ ਅਬੋਹਰ 'ਚ ਮੁਆਵਜ਼ੇ ਦੇ ਚੈੱਕ ਵੰਡਣਗੇ

ਮੁਆਵਜ਼ੇ ਦੇ ਪੈਸੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਹੋਣਗੇ ਟ੍ਰਾਂਸਫਰ

ਇਤਿਹਾਸ 'ਚ ਪਹਿਲੀ ਵਾਰ ਵਾਢੀ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਮੁਆਵਜ਼ਾ ਮਿਲ ਰਿਹਾ ਹੈ

—@KuldeepSinghAAP
Cabinet Minister, Punjab pic.twitter.com/wINCgJEvrS

— AAP Punjab (@AAPPunjab) April 10, 2023

ਉਹਨਾਂ ਕਿਹਾ ਕਿ ਵਿਸਾਖੀ ਤੋਂ ਇਕ ਦਿਨ ਪਹਿਲਾਂ 13 ਅਪ੍ਰੈਲ ਨੂੰ ਮੁੱਖ ਮੰਤਰੀ ਮਾਨ ਖ਼ੁਦ ਅਬੋਹਰ ਵਿਖੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣਗੇ। ਇਹ ਪਹਿਲੀ ਵਾਰ ਹੋਵੇਗਾ ਕਿ ਜਦੋਂ ਮੁੱਖ ਮੰਤਰੀ ਮਾਨ ਉੱਥੇ ਜਾਣਗੇ ਤਾਂ ਉਸ ਸਮੇਂ ਤੱਕ ਕਿਸਾਨਾਂ ਦੇ ਖ਼ਾਤਿਆਂ ‘ਚ ਮੁਆਵਜ਼ੇ ਦੀ ਰਕਮ ਆ ਗਈ ਹੋਵੇਗੀ। ਉਹਨਾਂ ਕਿਹਾ ਇਹ ਪਹਿਲੀ ਵਾਰ ਹੈ ਕਿ ਕਿਸਾਨਾਂ ਦੇ ਹਿੱਤਾਂ ‘ਚ ਸਰਕਾਰ ਨੇ ਇਹ ਵੱਡਾ ਫ਼ੈਸਲਾ ਲਿਆ ਹੈ। ਜਿਉਂ-ਜਿਉਂ ਗਿਰਦਾਵਰੀ ਦਾ ਰਿਕਾਰਡ ਆਵੇਗਾ, ਵੱਖ-ਵੱਖ ਜ਼ਿਲ੍ਹਿਆਂ ‘ਚ ਮੰਤਰੀਆਂ ਦੀ ਡਿਊਟੀ ਲਾਈ ਗਈ ਹੈ ਅਤੇ ਕਿਸਾਨਾਂ ਨੂੰ ਚੈੱਕ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੀ ਮੁੱਖ ਮੰਤਰੀ ਨੇ ਵੱਡੇ ਅਫ਼ਸਰਾਂ ਦੀ ਗਿਰਦਾਵਰੀ ਨੂੰ ਲੈ ਕੇ ਡਿਊਟੀ ਲਾਈ ਹੈ ਅਤੇ ਅੱਜ ਮੰਤਰੀਆਂ ਦੀ ਡਿਊਟੀ ਲਾਈ ਗਈ ਹੈ ਅਤੇ ਗਿਰਦਾਵਰੀ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਇਹ ਗਿਰਦਾਵਰੀ ਦਾ ਕੰਮ 2-3 ਦਿਨਾਂ ਅੰਦਰ ਪੂਰਾ ਕਰ ਲਿਆ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਬਨਿਟ ‘ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮੌਕੇ ਸਰਕਾਰ ਕਿਸਾਨਾਂ ਦੀ ਬਾਂਹ ਫੜ੍ਹੇ, ਕਣਕ ਦੀ ਖ਼ਰੀਦ ‘ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕਿਸਾਨਾਂ ਦੇ ਨਾਲ ਖੜ੍ਹੇ ਹਨ। ਇਸ ਸਰਕਾਰ ਦਾ ਮੰਨਣਾ ਹੈ ਕਿ 72 ਫ਼ੀਸਦੀ ਲੋਕ ਸਿੱਧੇ ਜਾਂ ਅਸਿੱਧੇ ਢੰਗ ਨਾਲ ਖੇਤੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ‘ਤੇ ਵਿਅਕਤੀ ਦਾ ਵੱਸ ਨਹੀਂ ਹੈ ਪਰ ਸਰਕਾਰ ਇਸ ਵੇਲੇ ਕਿਸਾਨਾਂ ਦੀ ਢਾਲ ਬਣ ਕੇ ਖੜ੍ਹੀ ਅਤੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਪਰੇਸ਼ਾਨ ਨਹੀਂ ਹੋਣ ਦੇਵਾਂਗੇ ਅਤੇ ਨਾ ਹੀ ਖੇਤੀ ਨੂੰ ਪਿੱਛੇ ਜਾਣ ਦੇਵਾਂਗੇ।

Previous Post

ਦੁਬਾਰਾ ਹੋਣ ਵਾਲੀ PSTET ਦੀ ਪ੍ਰੀਖਿਆ ਦੀ ਨਵੀਂ ਤਰੀਕ ਦਾ ਐਲਾਨ, ਨਹੀਂ ਲਈ ਜਾਵੇਗੀ ਕੋਈ ਵੀ ਫੀਸ

Next Post

ਕੌਮੀ ਇਨਸਾਫ਼ ਮੋਰਚੇ ‘ਚ ਹੋਈ ਖੂਨੀ ਝੜਪ ਦਾ ਮਾਮਲਾ: ਪੁਲਿਸ ਦਾ ਨਿਹੰਗ ਸਿੰਘਾਂ ‘ਤੇ ਸਖ਼ਤ ਐਕਸ਼ਨ

Next Post
ਕੌਮੀ ਇਨਸਾਫ਼ ਮੋਰਚੇ ‘ਚ ਹੋਈ ਖੂਨੀ ਝੜਪ ਦਾ ਮਾਮਲਾ: ਪੁਲਿਸ ਦਾ ਨਿਹੰਗ ਸਿੰਘਾਂ ‘ਤੇ ਸਖ਼ਤ ਐਕਸ਼ਨ

ਕੌਮੀ ਇਨਸਾਫ਼ ਮੋਰਚੇ ‘ਚ ਹੋਈ ਖੂਨੀ ਝੜਪ ਦਾ ਮਾਮਲਾ: ਪੁਲਿਸ ਦਾ ਨਿਹੰਗ ਸਿੰਘਾਂ ‘ਤੇ ਸਖ਼ਤ ਐਕਸ਼ਨ

Recent News

  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers