ਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ । ਇਸ ਦੇ ਚੱਲਦਿਆਂ ਪੰਜਾਬ ਰੋਡਵੇਜ਼/ਪਨ ਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਚੱਕੇ ਜਾਮ ਕਰ ਦਿੱਤੇ ਗਏ ਹਨ ਤੇ ਯਾਤਰੀਆਂ ਨੂੰ ਸਰਕਾਰੀ ਬੱਸ ਸੇਵਾ ਤੋਂ ਵਾਂਝਾ ਰਹਿ ਕੇ ਨਿੱਜੀ ਬੱਸਾਂ ਵਿਚ ਸਫ਼ਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
