ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੇ ਵਿਚ ਪੰਜਾਬ ਵਿਜੀਲੈਂਸ ਦੀ ਰਡਾਰ ‘ਤੇ ਕਈ ਸਾਬਕਾ ਮੰਤਰੀ ਆ ਰਹੇ ਹਨ। ਹੁਣ ਵਿਜੀਲੈਂਸ ਨੇ ਸਖ਼ਤ ਐਕਸ਼ਨ ਲੈਂਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਭੇਜ ਦਿੱਤਾ ਹੈ। ਇਹ ਨੋਟਿਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਭੇਜਿਆ ਗਿਆ ਹੈ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਲਈ ਮੋਹਾਲੀ ਦੇ ਮੁੱਖ ਦਫ਼ਤਰ ਵਿਖੇ ਕੱਲ੍ਹ ਯਾਨੀ 12 ਅਪ੍ਰੈਲ ਨੂੰ ਬੁਲਾਇਆ ਹੈ।
ਦਸ ਦਈਏ ਕਿ ਵਿਜੀਲੈਂਸ ਚੰਨੀ ਖਿਲਾਫ ਆਮਦਨ ਤੋਂ ਵੱਧ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਵਿਜੀਲੈਂਸ ਨੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਹਨ ਤਾਂ ਜੋ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ। ਵਿਜੀਲੈਂਸ ਨੇ ਚੰਨੀ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਦਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਤੁਰੰਤ ਬਾਅਦ ਕੈਨੇਡਾ ਚਲੇ ਗਏ ਸਨ। ਉਹ 8 ਮਹੀਨਿਆਂ ਤੋਂ ਵੱਧ ਸਮੇਂ ਤੱਕ ਉੱਥੇ ਰਹੇ। ਪਰ ਜਦੋਂ ਉਹ ਭਾਰਤ ਵਾਪਸ ਆਏ ਤਾਂ ਵਿਜੀਲੈਂਸ ‘ਤੇ ਉਹਨਾਂ ‘ਤੇ ਹੁਣ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ।
