RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੁਮੇਧ ਸੈਣੀ ਦੇ ਘਰ ਮਾਰਿਆ ਛਾਪਾ

Jass Grewal by Jass Grewal
August 3, 2021
in ਪੰਜਾਬ
Reading Time: 1 min read
0 0
0

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Former DGP Sumedh Saini) ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ (Corruption Case) ਦਰਜ ਹੋਇਆ ਹੈ। ਇਸ ਕੇਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੀ ਟੀਮ ਨੇ ਸੋਮਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-20 ਸਥਿਤ ਸੁਮੇਧ ਸੈਣੀ ਦੇ ਘਰ ਛਾਪਾ ਮਾਰਿਆ। ਰਾਤ 8 ਵਜੇ ਦੇ ਕਰੀਬ 20 ਤੋਂ 25 ਪੁਲਿਸ ਵਾਲੇ ਗੱਡੀਆਂ ‘ਚ ਪਹੁੰਚੇ ਤੇ ਸੈਣੀ ਦੀ ਕੋਠੀ ਨੂੰ ਘੇਰ ਲਿਆ। ਕੋਠੀ ਦੇ ਮੁੱਖ ਗੇਟ ਤੋਂ ਇਲਾਵਾ ਵਿਜੀਲੈਂਸ ਟੀਮ ਨੇ ਪਿਛਲੇ ਪਾਸੇ ਨੂੰ ਵੀ ਘੇਰ ਲਿਆ। ਹਾਲਾਂਕਿ ਵਿਜੀਲੈਂਸ ਟੀਮ ਤੁਰੰਤ ਘਰ ‘ਚ ਦਾਖਲ ਨਹੀਂ ਹੋ ਸਕੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੈਣੀ ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਤੇ ਬੇਅਦਬੀ ਤੇ ਗੋਲੀ ਕਾਂਡ ਦੇ ਕੇਸਾਂ ਵਿੱਚ ਘਿਰੇ ਹੋਏ ਹਨ। ਹੁਣ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਕੀਤਾ ਗਿਆ ਹੈ।

ਛਾਪੇ ਮਗਰੋਂ ਹਾਈ ਵੋਲਟੇਜ਼ ਡਰਾਮਾ

ਛਾਪੇਮਾਰੀ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ ਸੁਮੇਧ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਇਹ ਕੋਠੀ ਨਿੱਜੀ ਜਾਇਦਾਦ ਹੈ। ਵਿਜੀਲੈਂਸ ਅਫਸਰ ਨੂੰ ਪਹਿਲਾਂ ਸਥਾਨਕ ਪੁਲਿਸ ਨੂੰ ਬੁਲਾਉਣਾ ਚਾਹੀਦਾ ਹੈ, ਕਿਉਂਕਿ ਸਥਾਨਕ ਪੁਲਿਸ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਅੰਦਰ ਜਾਣ ਤੇ ਜਾਂਚ ਕਰਨ ਦੀ ਆਗਿਆ ਹੋਵੇਗੀ।

ਸੈਣੀ ਦੇ ਵਕੀਲ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਸੈਣੀ ਵਿਰੁੱਧ ਦਰਜ ਐਫਆਈਆਰ ਦੀ ਕਾਪੀ ਦਿਖਾਉਣ ਲਈ ਵੀ ਕਿਹਾ। ਇਸ ਹੰਗਾਮੇ ਦੌਰਾਨ ਚੰਡੀਗੜ੍ਹ ਸੈਕਟਰ-19 ਥਾਣੇ ਦੇ ਐਸਐਚਓ ਮਲਕੀਤ ਕੁਮਾਰ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ‘ਤੇ ਪਹੁੰਚੇ।

ਕਰੀਬ ਪੌਣੇ ਘੰਟੇ ਬਾਅਦ ਰਾਤ 9:15 ਵਜੇ ਵਿਜੀਲੈਂਸ ਦੇ 2 ਅਧਿਕਾਰੀ, ਸਥਾਨਕ ਪੁਲਿਸ ਤੇ ਸੈਣੀ ਦੇ ਵਕੀਲ ਦੇ ਨਾਲ ਘਰ ਵਿੱਚ ਦਾਖਲ ਹੋਏ। ਕੋਠੀ ਦੇ ਕਮਰਿਆਂ ਤੋਂ ਇਲਾਵਾ ਟੀਮ ਨੇ ਪੋਰਟ ਤੇ ਗਾਰਡਨ ‘ਚ ਰੱਖੇ ਗਮਲਿਆਂ ਤਕ ਦੀ ਵੀ ਤਲਾਸ਼ੀ ਲਈ।

ਸੈਣੀ ਦੇ ਘਰ ‘ਚ ਰੇਡ ਕਿਸ ਮਾਮਲੇ ‘ਚ ਪਾਈ ਗਈ ਹੈ? ਵਿਜੀਲੈਂਸ ਬਿਊਰੋ ਦੇ ਅਧਿਕਾਰੀ ਇਸ ਬਾਰੇ ਕੁਝ ਵੀ ਦੱਸਣ ਲਈ ਤਿਆਰ ਨਹੀਂ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਆਪਣੀ ਕਾਰਵਾਈ ਪੂਰੀ ਕਰਨੀ ਹੈ, ਉਸ ਤੋਂ ਬਾਅਦ ਉਹ ਇਸ ਬਾਰੇ ਗੱਲ ਕਰਨਗੇ। ਇਹ ਵੀ ਚਰਚਾ ਹੈ ਕਿ ਸੈਣੀ ਖ਼ਿਲਾਫ ਜ਼ਮੀਨ ਨਾਲ ਜੁੜੇ ਭ੍ਰਿਸ਼ਟਾਚਾਰ ਦਾ ਤਾਜ਼ਾ ਮਾਮਲਾ ਦਰਜ ਕੀਤਾ ਗਿਆ ਹੈ।

ਸੁਮੇਧ ਸਿੰਘ ਸੈਣੀ ਦੀ ਕੋਠੀ ‘ਤੇ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਦੀ ਸੂਚਨਾ ਮਿਲਦੇ ਹੀ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਜਿਸ ਸਮੇਂ ਛਾਪਾ ਮਾਰਿਆ ਗਿਆ, ਉਸ ਸਮੇਂ ਕੋਠੀ ਦਾ ਗੇਟ ਅੰਦਰੋਂ ਬੰਦ ਸੀ। ਵਿਜੀਲੈਂਸ ਅਧਿਕਾਰੀਆਂ ਵੱਲੋਂ ਦਰਵਾਜ਼ੇ ਦੀ ਘੰਟੀ ਵਜਾਉਣ ‘ਤੇ ਇੱਕ ਬਜ਼ੁਰਗ ਕੋਠੀ ਤੋਂ ਬਾਹਰ ਆਇਆ ਤੇ ਦਰਵਾਜ਼ਾ ਖੋਲ੍ਹਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਜਦੋਂ ਤਕ ਉਸ ਦਾ ਵਕੀਲ ਨਹੀਂ ਆਉਂਦਾ, ਉਹ ਗੇਟ ਨਹੀਂ ਖੋਲ੍ਹੇਗਾ। ਕਰੀਬ 10 ਮਿੰਟ ਬਾਅਦ ਸੈਣੀ ਦੇ ਵਕੀਲ ਰਮਨਪ੍ਰੀਤ ਸੰਧੂ ਮੌਕੇ ‘ਤੇ ਪਹੁੰਚੇ। ਸੰਧੂ ਨੇ ਮਾਮਲਾ ਪੁੱਛਿਆ ਪਰ ਵਿਜੀਲੈਂਸ ਅਧਿਕਾਰੀ ਕੁਝ ਵੀ ਕਹਿਣ ਲਈ ਤਿਆਰ ਨਹੀਂ ਸਨ।

ਦੂਜੇ ਪਾਸੇ ਵਿਜੀਲੈਂਸ ਛਾਪੇਮਾਰੀ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਸੈਕਟਰ-19 ਥਾਣੇ ਦੇ ਐਸਐਚਓ ਮਲਕੀਤ ਕੁਮਾਰ ਦਲਬਲ ਸਮੇਤ ਮੌਕੇ ‘ਤੇ ਪਹੁੰਚ ਗਏ। ਤਕਰੀਬਨ ਪੌਣੇ ਘੰਟੇ ਦੇ ਬਾਅਦ, ਸਥਾਨਕ ਪੁਲਿਸ ਤੇ ਵਿਜੀਲੈਂਸ ਅਧਿਕਾਰੀਆਂ ਦੇ ਸਮਝੌਤੇ ‘ਤੇ ਕੋਠੀ ਦਾ ਗੇਟ ਰਾਤ 9.14 ਵਜੇ ਖੋਲ੍ਹਿਆ ਗਿਆ।

ਉਸ ਤੋਂ ਬਾਅਦ ਵਿਜੀਲੈਂਸ ਟੀਮ ਦੇ 2 ਅਧਿਕਾਰੀ ਚੰਡੀਗੜ੍ਹ ਪੁਲਿਸ ਦੇ ਐਸਐਚਓ ਮਲਕੀਤ ਕੁਮਾਰ ਅਤੇ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਦੇ ਨਾਲ ਕੋਠੀ ਦੇ ਅੰਦਰ ਦਾਖਲ ਹੋਏ। ਰਾਤ 10 ਵਜੇ ਤਕ ਵਿਜੀਲੈਂਸ ਟੀਮ ਕੋਠੀ ਦੇ ਅੰਦਰ ਜਾਂਚ ਵਿੱਚ ਲੱਗੀ ਹੋਈ ਸੀ।

Previous Post

Tokyo Olympics 2020: ਬੈਲਜੀਅਮ ਤੋਂ ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਹਾਰੀ, ਹੁਣ ਟੀਮ ਤੋਂ ਕਾਂਸੀ ਦੇ ਤਗਮੇ ਦੀ ਉਮੀਦ

Next Post

ਮਾਲਵਾ ‘ਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਜਗਰੂਪ ਸਿੰਘ ਗਿੱਲ ਹੋਏ ‘ਆਪ’ ‘ਚ ਸ਼ਾਮਲ

Next Post
ਮਾਲਵਾ ‘ਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਜਗਰੂਪ ਸਿੰਘ ਗਿੱਲ ਹੋਏ ‘ਆਪ’ ‘ਚ ਸ਼ਾਮਲ

ਮਾਲਵਾ 'ਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਜਗਰੂਪ ਸਿੰਘ ਗਿੱਲ ਹੋਏ 'ਆਪ' 'ਚ ਸ਼ਾਮਲ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers