RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਅੱਜ |

Jass Grewal by Jass Grewal
November 11, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ। ਅੱਜ ਸਦਨ ਵਿੱਚ ਅਹਿਮ ਬਿੱਲਾਂ ’ਤੇ ਮੋਹਰ ਲੱਗ ਸਕਦੀ ਹੈ। ਸਦਨ ਵਿੱਚ ਖੇਤੀ ਕਾਨੂੰਨਾਂ ਤੇ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ ਕੀਤੇ ਵਾਧੇ ਖਿਲਾਫ ਮਤੇ ਪੇਸ਼ ਹੋਣਗੇ। ਸੈਸ਼ਨ ਹੰਗਾਮੇ ਭਰਪੂਰ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੁੱਦਿਆਂ ਉੱਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ।

ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਪੰਜਾਬ ਭਾਸ਼ਾ ਬਾਰੇ ਐਕਟ ਵਿੱਚ ਸੋਧਾਂ ਦਾ ਬਿੱਲ ਵੀ ਸ਼ਾਮਲ ਹੈ। ਸੂਤਰਾਂ ਮੁਤਾਬਕ ਦੋ ਪ੍ਰਾਈਵੇਟ ਯੂਨੀਵਰਸਿਟੀਆਂ ਸਮੇਤ ਬਿੱਲ ਸਦਨ ਵਿੱਚ ਪੇਸ਼ ਹੋਣਗੇ। ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਸੈਸ਼ਨ ਹੈ ਤੇ ਸਰਕਾਰ ਆਗਾਮੀ ਚੋਣਾਂ ਦੇ ਮੱਦੇਨਜ਼ਰ ਅਹਿਮ ਵਿਧਾਨਕ ਕੰਮਕਾਰ ਇਸੇ ਸੈਸ਼ਨ ਵਿੱਚ ਲੈ ਕੇ ਆਵੇਗੀ।

ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ ਕੀਤੇ ਵਾਧੇ ਖਿਲਾਫ ਮਤਾ ਪੇਸ਼ ਹੋਵੇਗਾ। ਇਸੇ ਤਰ੍ਹਾਂ ਕਿਸਾਨ ਘੋਲ ਦੌਰਾਨ ਸਮਾਜਿਕ ਕਾਰਕੁਨਾਂ ਤੇ ਹੋਰਨਾਂ ’ਤੇ ਹੋਏ ਤਸ਼ੱਦਦ ਦੇ ਮਾਮਲੇ ’ਤੇ ਰਿਪੋਰਟ ਪੇਸ਼ ਹੋਵੇਗੀ। ਸਦਨ ਵਿੱਚ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਤਰਫੋਂ ਅਲੱਗ ਅਲੱਗ ਮਾਮਲਿਆਂ ’ਤੇ ਸੱਤ ਰਿਪੋਰਟਾਂ ਵੀ ਪੇਸ਼ ਕੀਤੀਆਂ ਜਾਣੀਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਐਫੀਲੀਏਟਿਡ ਕਾਲਜਾਂ ਨਾਲ ਸਬੰਧਤ ਬਿੱਲ ਵੀ ਪੇਸ਼ ਹੋਣਾ ਹੈ। ਚਰਚੇ ਇਹ ਵੀ ਚੱਲ ਰਹੇ ਹਨ ਕਿ ਵਿਧਾਨ ਸਭਾ ਦੇ ਸੈਸ਼ਨ ਵਿੱਚ ਇੱਕ ਦਿਨ ਦਾ ਹੋਰ ਵਾਧਾ ਵੀ ਕੀਤਾ ਜਾ ਸਕਦਾ ਹੈ ਜਿਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਉਧਰ, ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੇਰੁਜ਼ਗਾਰੀ ਦੇ ਮਾਮਲੇ ’ਤੇ ਘੇਰਨ ਦੀ ਤਿਆਰੀ ਕਰ ਲਈ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਤੇ ਮੀਤ ਹੇਅਰ ਨੇ ਚੰਨੀ ਸਰਕਾਰ ਕੋਲੋਂ ਸੂਬੇ ਦੇ ਕੁੱਲ ਬੇਰੁਜ਼ਗਾਰਾਂ ਦੀ ਗਿਣਤੀ, ਬੇਰੁਜ਼ਗਾਰੀ ਭੱਤਾ ਹਾਸਲ ਕਰ ਰਹੇ ਬੇਰੁਜ਼ਗਾਰਾਂ ਦੇ ਜ਼ਿਲ੍ਹਾ ਪੱਧਰੀ ਅੰਕੜੇ, ਵੱਖ-ਵੱਖ ਵਿਭਾਗਾਂ ’ਚ ਠੇਕਾ ਤੇ ਆਊਟਸੋਰਸਿੰਗ ਤਹਿਤ ਨੌਕਰੀ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਗਿਣਤੀ, ਸਰਕਾਰੀ ਕਾਲਜਾਂ ’ਚ ਕਈ ਸਾਲਾਂ ਤੋਂ ਬਤੌਰ ਗੈਸਟ ਫੈਕਲਟੀ ਸੇਵਾਵਾਂ ਦੇ ਰਹੇ ਅਧਿਆਪਕਾਂ ਸਮੇਤ ਪਿੱਛਲੇ ਪੌਣੇ ਪੰਜ ਸਾਲਾਂ ’ਚ ਕੀਤੀ ਨਵੀਂ ਭਰਤੀ ਤੇ ਪੱਕੇ ਕੀਤੇ ਕੱਚੇ ਮੁਲਾਜ਼ਮਾਂ ਦੀ ਵਿਭਾਗੀ ਪੱਧਰ ’ਤੇ ਗਿਣਤੀ ਬਾਰੇ ‘ਵਾਈਟ ਪੇਪਰ’ ਜਾਰੀ ਕਰਨ ਦੀ ਮੰਗ ਕੀਤੀ।

Previous Post

ਸਿੰਗਾਪੁਰ ਦੇ ਚਿੜੀਆਘਰ ‘ਚ ਚਾਰ ਏਸ਼ੀਆਈ ਸ਼ੇਰ ਕੋਰੋਨਾ ਪੌਜ਼ਿਟਿਵ |

Next Post

ਮੈਂ ਤੇਜ਼ਾਬ (ਯੋਗੀ) ਨੂੰ ਅੰਮ੍ਰਿਤ ਨਹੀਂ ਬੋਲ ਸਕਦਾ-ਰਾਮ ਇਕਬਾਲ |

Next Post
ਮੈਂ ਤੇਜ਼ਾਬ (ਯੋਗੀ) ਨੂੰ ਅੰਮ੍ਰਿਤ ਨਹੀਂ ਬੋਲ ਸਕਦਾ-ਰਾਮ ਇਕਬਾਲ |

ਮੈਂ ਤੇਜ਼ਾਬ (ਯੋਗੀ) ਨੂੰ ਅੰਮ੍ਰਿਤ ਨਹੀਂ ਬੋਲ ਸਕਦਾ-ਰਾਮ ਇਕਬਾਲ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers