RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ DGP ਦੀ ਸਖ਼ਤ ਕਾਰਵਾਈ, ਗੈਰ-ਕਾਨੂੰਨੀ ਹਥਿਆਰਾਂ ਤੇ ਭੜਕਾਊ ਭਾਸ਼ਣਾਂ ਖ਼ਿਲਾਫ਼ ਲਿਆ ਵੱਡਾ ਐਕਸ਼ਨ

ਪੰਜਾਬ DGP ਦੀ ਸਖ਼ਤ ਕਾਰਵਾਈ, ਗੈਰ-ਕਾਨੂੰਨੀ ਹਥਿਆਰਾਂ ਤੇ ਭੜਕਾਊ ਭਾਸ਼ਣਾਂ ਖ਼ਿਲਾਫ਼ ਲਿਆ ਵੱਡਾ ਐਕਸ਼ਨ

Jass Grewal by Jass Grewal
November 21, 2022
in ਪੰਜਾਬ
Reading Time: 1 min read
0 0
0

ਸੂਬੇ ’ਚ ਗੈਰ-ਕਾਨੂੰਨੀ ਹਥਿਆਰਾਂ ਅਤੇ ਭੜਕਾਊ ਭਾਸ਼ਣਾਂ ਖ਼ਿਲਾਫ਼ ਪੰਜਾਬ ਪੁਲਿਸ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਅਗਲੇ 90 ਦਿਨਾਂ ’ਚ ਇਕ ਵਿਸ਼ਾਲ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਭੜਕਾਊ ਭਾਸ਼ਣਾਂ ਨਾਲ ਸੂਬੇ ’ਚ ਭਾਈਚਾਰਿਆਂ ਦਰਮਿਆਨ ਆਪਸੀ ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਭਾਈਚਾਰੇ ਖ਼ਿਲਾਫ਼ ਕੋਈ ਵਿਅਕਤੀ ਭੜਕਾਊ ਭਾਸ਼ਣ ਦਿੰਦਾ ਹੈ ਤਾਂ ਉਸ ਵਿਰੁੱਧ ਤੁਰੰਤ ਐੱਫ਼. ਆਈ. ਆਰ. ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਇਸੈਂਸੀ ਹਥਿਆਰਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਡੀ. ਜੀ. ਪੀ. ਨੇ ਦੱਸਿਆ ਕਿ ਹਥਿਆਰਾਂ ਦੇ ਲਾਇਸੈਂਸ ਲੈਣ ਵਾਲੇ ਵਿਅਕਤੀਆਂ ਦੇ ਰਿਹਾਇਸ਼ੀ ਪਤੇ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ ਵੇਖਿਆ ਜਾਵੇਗਾ ਕਿ ਸਬੰਧਤ ਵਿਅਕਤੀ ਨੂੰ ਅਸਲ ’ਚ ਖ਼ਤਰਾ ਹੈ ਜਾਂ ਨਹੀਂ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਹਥਿਆਰਾਂ ਦਾ ਲਾਇਸੈਂਸ ਲੈਣ ਵਾਲੇ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਡੀ. ਜੀ. ਪੀ. ਨੇ ਐਲਾਨ ਕੀਤਾ ਕਿ ਫਰਜ਼ੀ ਰਿਹਾਇਸ਼ੀ ਪਤਿਆਂ ’ਤੇ ਬਣਾਏ ਗਏ ਹਥਿਆਰਾਂ ਦੇ ਲਾਇਸੈਂਸਾਂ ਨੂੰ ਤੁਰੰਤ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਰਜ਼ੀ ਰਿਹਾਇਸ਼ੀ ਪਤਿਆਂ ’ਤੇ ਜੇਕਰ ਹਥਿਆਰਾਂ ਦੇ ਲਾਇਸੈਂਸ ਪਿਛਲੇ ਸਮੇਂ ’ਚ ਜਾਰੀ ਕੀਤੇ ਹੋਏ ਹਨ ਤਾਂ ਉਸ ਦੀ ਵੀ ਜਾਂਚ ਹੋਵੇਗੀ।

ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ ਲਗਾ ਚੁੱਕੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ’ਚ ਬੰਦੂਕ ਕਲਚਰ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਜਾਂ ਹੋਰ ਜਨਤਕ ਥਾਵਾਂ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਸਮਾਜ ’ਚ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅਜਿਹਾ ਕਰੇਗਾ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੌਰਵ ਯਾਦਵ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਪੁਲਸ ਨੇ ਵੀ 90 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸੋਸ਼ਲ ਮੀਡੀਆ ਜਾਂ ਗੀਤਾਂ ’ਚ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸ਼ਾਂਤੀ ਬਣਾਈ ਰੱਖਣ ਦੇ ਉਦੇਸ਼ ਨਾਲ 90 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਵਿਸ਼ੇਸ਼ ਮੁਹਿੰਮ ਨੂੰ ਸ਼ੁਰੂ ਕਰਨ ਦੇ ਸਬੰਧ ’ਚ ਸਾਰੇ ਜ਼ਿਿਲਆਂ ਦੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ।

 

Tags: DGP Gaurav YadavDGP PunjabPunjab NewsPunjab Police
Previous Post

ਅਸਲੇ ਨੂੰ ਪ੍ਰਮੋਟ ਕਰਨ ‘ਤੇ ਗਾਇਕ ਦੀ ਆਈ ਸ਼ਾਮਤ, ਪੁਲਿਸ ਨੇ ਲਿਆ ਐਕਸ਼ਨ, ਕੀਤੀ ਕਾਰਵਾਈ  

Next Post

Shraddha Walker Murder case: ਕਾਤਲ ਆਫਤਾਬ ਦਾ ਵੱਡਾ ਖ਼ੁੁਲਾਸਾ, ਛੱਪੜ ਖਾਲ੍ਹੀ ਕਰਵਾ ਰਹੀ ਪੁਲਿਸ, ਮਿਲ ਸਕਦਾ ਅਹਿਮ ਸੁਰਾਗ

Next Post
Shraddha Walker Murder case: ਕਾਤਲ ਆਫਤਾਬ ਦਾ ਵੱਡਾ ਖ਼ੁੁਲਾਸਾ, ਛੱਪੜ ਖਾਲ੍ਹੀ ਕਰਵਾ ਰਹੀ ਪੁਲਿਸ, ਮਿਲ ਸਕਦਾ ਅਹਿਮ ਸੁਰਾਗ

Shraddha Walker Murder case: ਕਾਤਲ ਆਫਤਾਬ ਦਾ ਵੱਡਾ ਖ਼ੁੁਲਾਸਾ, ਛੱਪੜ ਖਾਲ੍ਹੀ ਕਰਵਾ ਰਹੀ ਪੁਲਿਸ, ਮਿਲ ਸਕਦਾ ਅਹਿਮ ਸੁਰਾਗ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers