ਪੰਜਾਬ ਦੇ ਮੁੱਖ ਮੰਤਰੀ ਭਗਵੰਤ ਕੱਲ ਪਟਿਆਲਾ ‘ਚ ਇਕ ਸਮਾਗਮ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਮੈਂ ਤੁਹਾਨੂੰ ਗਾਰੰਟੀ ਦਿੰਦਾ ਹਾਂ ਕਿ ਬਹੁਤ ਜਲਦੀ ਪੰਜਾਬੀ ਯੂਨੀਵਰਸਿਟੀ ਕਰਜ਼ਾ ਮੁਕਤ ਹੋ ਜਾਵੇਗੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਅਤੇ ਪ੍ਰੋਫੈਸਰਾਂ ਨੂੰ ਪੜ੍ਹਾਈ ਤੋਂ ਬਿਨਾਂ ਕਿਸੇ ਕੰਮ ਲਈ ਨਹੀਂ ਲਿਆ ਜਾਵੇਗਾ।
