RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਜੀਠੀਆ ‘ਤੇ ਗਰਜਿਆ ਅੰਮ੍ਰਿਤਪਾਲ ਸਿੰਘ, ਸਟੇਜ ‘ਤੇ ਖੜ੍ਹਕੇ ਕਰਤਾ ਐਲਾਨ, ਵਿਰੋਧੀਆਂ ਨੂੰ ਪਈ ਬਿਪਤਾ!

ਮਜੀਠੀਆ 'ਤੇ ਗਰਜਿਆ ਅੰਮ੍ਰਿਤਪਾਲ ਸਿੰਘ, ਸਟੇਜ 'ਤੇ ਖੜ੍ਹਕੇ ਕਰਤਾ ਐਲਾਨ, ਵਿਰੋਧੀਆਂ ਨੂੰ ਪਈ ਬਿਪਤਾ!

Jass Grewal by Jass Grewal
November 19, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਮੋਗਾ: ‘ਵਾਰਿਸ ਪੰਜਾਬ ਦੇ’ ਪ੍ਰਧਾਨ ਅੰਮ੍ਰਿਤਪਾਲ ਸਿੰਘ ਲਗਾਤਾਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸੇ ਦਰਮਿਆਨ ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਰੋਡੇ ਵਿਖੇ ਅੰਮ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ‘ਤੇ ਕੀਤੇ ਹਮਲੇ ਦਾ ਜਵਾਬ ਦਿੱਤਾ। ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕਰਦਿਆਂ ਅੰਮ੍ਰਿਤਪਾਲ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਹਕੂਮਤ ਨੇ ਇਸ ਤਰ੍ਹਾਂ ਰਿਹਾਅ ਨਹੀਂ ਕਰਨਾ, ਜੇ ਅਸੀਂ ਆਪਣੀ ਡਫਲੀ ਅਲੱਗ-ਅਲੱਗ ਵਜਾਉਂਦੇ ਰਹੇ ਤਾਂ ਬੰਦੀ ਸਿੰਘਾਂ ਦੀ ਰਿਹਾਈ ਭੁੱਲ ਜਾਈਏ, ਹਕੂਮਤ ਨੇ ਹੋਰ ਬੰਦੀ ਬਣਾਉਣ ਦੀ ਤਿਆਰੀ ਕਰ ਲਈ ਹੈ।

ਇਥੇ ਦਸ ਦਈਏ ਕਿ ਪਿਛਲੇ ਦਿਨੀਂ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ਬਾਰੇ ਕੁਝ ਗੱਲਾਂ ਕਹੀਆਂ ਸਨ, ਜਿਸ ‘ਤੇ ਪਲਟਵਾਰ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕਈ ਲੋਕ ਜਿਸ ਨੂੰ ਮਾਝੇ ਦਾ ਜਰਨੈਲ ਐਲਾਨੀ ਫਿਰਦੇ ਹਨ, ਮੇਰੇ ਬਾਰੇ ਆਖੀ ਫਿਰਦਾ ਹੈ ਕਿ ਇਹ ਹਿੰਦੂ-ਸਿੱਖਾਂ ਦੀ ਸਾਂਝ ਨੂੰ ਤੋੜ ਰਿਹਾ ਹੈ। ਅੰਮ੍ਰਿਤਪਾਲ ਨੇ ਸਪੱਸ਼ਟ ਕਿਹਾ ਕਿ ਹਿੰਦੂ-ਸਿੱਖਾਂ ਦੀ ਸਾਂਝ ਕਦੇ ਨਹੀਂ ਟੁੱਟਣੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਵਿਰੁੱਧ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਸੀ ਕਿ ਉਹ ਕਿਸੇ ਵੀ ਕੀਮਤ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਣਗੇ, ਭਾਵੇਂ ਇਸ ਲਈ ਉਨ੍ਹਾਂ ਨੂੰ ਆਪਣੀ ਜਾਨ ਵੀ ਕਿਉਂ ਨਾ ਗਵਾਉਣੀ ਪਵੇ। ਅੰਮ੍ਰਿਤਸਰ ‘ਚ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅੰਮ੍ਰਿਤਪਾਲ ਕਦੀ ਕਿਸੇ ਨੂੰ ਮਾੜਾ ਕਹਿ ਰਿਹਾ ਹੈ ਤੇ ਕਦੀ ਕਿਸੇ ਨੂੰ, ਇਸ ਨੂੰ ਏਜੰਸੀਆਂ ਵੀ ਨਹੀਂ ਰੋਕ ਰਹੀਆਂ ਤੇ ਸਰਕਾਰ ਵੀ ਇਸ ਮਾਮਲੇ ‘ਤੇ ਮੌਨ ਧਾਰੀ ਬੈਠੀ ਹੈ। ਇਹ ਲੋਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

 

Tags: Amritpal SinghBikram singh majithiaPunjab News
Previous Post

ਕਿਸਾਨਾਂ ਦਾ ਫਤਿਹ ਦਿਵਸ, 2021 ‘ਚ ਅੱਜ ਦੇ ਦਿਨ 3 ਖੇਤੀ ਕਾਨੂੰਨ ਹੋਏ ਸੀ ਰੱਦ

Next Post

ਭਾਰਤੀ ਟੀਮ ਦੇ ਵਿਸ਼ਵ ਕੱਪ ਹਾਰਨ ਤੋਂ ਬਾਅਦ BCCI ਨੇ ਲਿਆ ਵੱਡਾ ਫੈਸਲਾ, ਕ੍ਰਿਕਟਰ ਵੀ ਕਰਤੇ ਹੈਰਾਨ

Next Post
ਭਾਰਤੀ ਟੀਮ ਦੇ ਵਿਸ਼ਵ ਕੱਪ ਹਾਰਨ ਤੋਂ ਬਾਅਦ BCCI ਨੇ ਲਿਆ ਵੱਡਾ ਫੈਸਲਾ, ਕ੍ਰਿਕਟਰ ਵੀ ਕਰਤੇ ਹੈਰਾਨ

ਭਾਰਤੀ ਟੀਮ ਦੇ ਵਿਸ਼ਵ ਕੱਪ ਹਾਰਨ ਤੋਂ ਬਾਅਦ BCCI ਨੇ ਲਿਆ ਵੱਡਾ ਫੈਸਲਾ, ਕ੍ਰਿਕਟਰ ਵੀ ਕਰਤੇ ਹੈਰਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers