RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਖੇਡ

ਮਨਪ੍ਰੀਤ ਸਿੰਘ ਨੂੰ ਮਿਲੇਗਾ ਖੇਲ ਰਤਨ |

Jass Grewal by Jass Grewal
November 3, 2021
in ਖੇਡ, ਦੇਸ਼
Reading Time: 1 min read
0 0
0

ਟੋਕੀਓ ਓਲੰਪਿਕ ਵਿੱਚ ਭਾਰਤ ਲਈ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਲਈ ਚੁਣਿਆ ਗਿਆ ਹੈ। ਮਨਪ੍ਰੀਤ ਨੂੰ ਮਿਲਾ ਕੇ ਇਸ ਸੂਚੀ ਵਿੱਚ ਕੁੱਲ 12 ਖਿਡਾਰੀ ਸ਼ਾਮਲ ਹਨ। ਰਾਸ਼ਟਰਪਤੀ ਭਵਨ ਵਿੱਚ 13 ਨਵੰਬਰ ਨੂੰ ਹੋਣ ਵਾਲੇ ਸਮਾਗਮ ਦੌਰਾਨ ਖੇਡ ਪੁਰਸਕਾਰ ਦਿੱਤੇ ਜਾਣਗੇ। ਅਸਲ ਵਿੱਚ ਮਨਪ੍ਰੀਤ ਦਾ ਨਾਮ ਅਰਜੁਨ ਐਵਾਰਡ ਲਈ ਸਿਫਾਰਸ਼ ਕੀਤਾ ਗਿਆ ਸੀ, ਪਰ ਮਗਰੋਂ ਉਸ ਦਾ ਨਾਂ ਦੇਸ਼ ਦੇ ਸਿਖਰਲੇ ਖੇਡ ਪੁਰਸਕਾਰ ‘ਖੇਤ ਰਤਨ’ ਵਾਲੀ ਸੂਚੀ ਵਿੱਚ ਸ਼ਾਮਲ ਕਰ ਲਿਆ ਗਿਆ। ਇਸ ਸੂਚੀ ਵਿੱਚ ਦੂਜੇ ਹਾਕੀ ਖਿਡਾਰੀ ਵਜੋਂ ਉੱਘੇ ਗੋਲਕੀਪਰ ਪੀ.ਆਰ.ਸ੍ਰੀਜੇਸ਼ ਦਾ ਨਾਂ ਸ਼ਾਮਲ ਹੈ। ਖੇਲ ਰਤਨ ਪੁਰਸਕਾਰ ਜੇਤੂ ਹੋਰਨਾਂ ਖਿਡਾਰੀਆਂ ਵਿੱਚ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਤੇ ਓਲੰਪਿਕ ਚਾਂਦੀ ਦਾ ਤਗ਼ਮਾ ਜੇਤੂ ਪਹਿਲਵਾਨ ਰਵੀ ਦਹੀਆ ਸ਼ਾਮਲ ਹਨ। ਅਰਜੁਨ ਐਵਾਰਡੀ 35 ਖਿਡਾਰੀਆਂ ’ਚੋਂ ਬਹੁਤੇ ਭਾਰਤ ਲਈ ਪੈਰਾਲੰਪਿਕ ਖੇਡਾਂ ਵਿੱਚ ਤਗ਼ਮੇ ਜਿੱਤਣ ਵਾਲੇ ਖਿਡਾਰੀ ਤੇ ਕ੍ਰਿਕਟਰ ਸ਼ਿਖਰ ਧਵਨ ਤੇ ਮਿਥਾਲੀ ਰਾਜ ਹਨ। ਖੇਡ ਮੰਤਰਾਲੇ ਨੇ ਇਕ ਬਿਆਨ ਰਾਹੀਂ ਐਲਾਨ ਕੀਤਾ, ‘‘ਐਵਾਰਡੀਆਂ ਨੂੰ 13 ਨਵੰਬਰ ਨੂੰ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿੱਚ ਵਿਸ਼ੇਸ਼ ਸਮਾਗਮ ਦੌਰਾਨ ਪੁਰਸਕਾਰ ਦਿੱਤੇ ਜਾਣਗੇ।’’ ਪਿਛਲੇ ਸਾਲ ਕੋਵਿਡ-19 ਮਹਾਮਾਰੀ ਕਰਕੇ ਖੇਡ ਐਵਾਰਡਾਂ ਲਈ ਵਰਚੁਅਲ ਸਮਾਗਮ ਕੀਤਾ ਗਿਆ ਸੀ। ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ ਹਾਸਲ ਕਰਨ ਵਾਲੇ ਹੋਰਨਾਂ ਖਿਡਾਰੀਆਂ ’ਚ ਮਹਿਲਾ ਬਾਕਸਰ ਲਵਲੀਨਾ ਬੋਰਗੋਹੇਨ, ਪਹਿਲਵਾਨ ਰਵੀ ਕੁਮਾਰ, ਫੁਟਬਾਲਰ ਸੁਨੀਲ ਛੇਤਰੀ ਆਦਿ ਸ਼ਾਮਲ ਹਨ ਜਦੋਂਕਿ ਅਰਜੁਨ ਐਵਾਰਡ ਲਈ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਖਿਡਾਰੀਆਂ ’ਚ ਬਾਕਸਰ ਸਿਮਰਨਜੀਤ ਕੌਰ, ਵੰਦਨਾ ਕਟਾਰੀਆ, ਦਿਲਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਹਾਰਦਿਕ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਸਮਸ਼ੇਰ ਸਿੰਘ, ਸਿਮਰਨਜੀਤ ਸਿਘ (ਸਾਰੇ ਹਾਕੀ), ਹਰਵਿੰਦਰ ਸਿੰਘ (ਪੈਰਾ ਤੀਰਅੰਦਾਜ਼ੀ), ਦੀਪਕ ਪੂਨੀਆ (ਪਹਿਲਵਾਨ) ਆਦਿ ਸ਼ਾਮਲ ਹਨ।

Previous Post

ਭਾਜਪਾ ਨੂੰ ਝਟਕਾ : ਹਿਮਾਚਲ ‘ਚ ਸਾਰੀਆਂ ਸੀਟਾਂ ‘ਤੇ ਕਾਂਗਰਸ ਜਿੱਤੀ |

Next Post

ਪੈਟਰੋਲ 5 ਤੇ ਡੀਜ਼ਲ 10 ਰੁਪਏ ਸਸਤਾ |

Next Post
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਮੁੜ ਲੱਗੀ ਅੱਗ, ਅੱਜ ਇਸ ਭਾਅ ਮਿਲ ਰਿਹਾ 1 ਲੀਟਰ ਤੇਲ |

ਪੈਟਰੋਲ 5 ਤੇ ਡੀਜ਼ਲ 10 ਰੁਪਏ ਸਸਤਾ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers