RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ, ਦਿੱਲੀ ਹਾਈਕੋਰਟ ਨੇ ਕਿਹਾ- ਦੋਸ਼ ਗੰਭੀਰ ਹਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ, ਦਿੱਲੀ ਹਾਈਕੋਰਟ ਨੇ ਕਿਹਾ- ਦੋਸ਼ ਗੰਭੀਰ ਹਨ

Jass Grewal by Jass Grewal
May 30, 2023
in ਦੇਸ਼, ਰਾਜਨੀਤੀ
Reading Time: 1 min read
0 0
0

ਦਿੱਲੀ ਹਾਈ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਪਟੀਸ਼ਨ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਮਨੀਸ਼ ਸਿਸੋਦੀਆ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ। ਇਸ ਦੇ ਨਾਲ ਹੀ ਹੁਣ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕਰਨਗੇ।

ਦਿੱਲੀ ਹਾਈ ਕੋਰਟ ਨੇ ਇਹ ਫੈਸਲਾ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀ.ਬੀ.ਆਈ. ਦੇ ਕੇਸ ਵਿਚ ਸੁਣਾਇਆ ਹੈ। ਦਰਅਸਲ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਤੇ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਸਬੂਤਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦਾ ਵਤੀਰਾ ਠੀਕ ਨਹੀਂ ਹੈ। ਉਹ ਸਬੂਤ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਦਰਅਸਲ, ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਇੱਕ ਮੁਲਜ਼ਮ ਹਨ ਜੋ ਫਰਵਰੀ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹਨ। ਜਸਟਿਸ ਦਿਨੇਸ਼ ਸ਼ਰਮਾ ਨੇ ਸਿਸੋਦੀਆ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਕਿਹਾ ਕਿ ਉਹ ਪ੍ਰਭਾਵਸ਼ਾਲੀ ਅਹੁਦੇ ‘ਤੇ ਹਨ ਅਤੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਇਸ ਦੇ ਨਾਲ ਹੀ ਪਿਛਲੀ ਸੁਣਵਾਈ ‘ਚ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ 11 ਮਈ ਨੂੰ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Previous Post

IPL 2023 FINAL: Gujarat Titans ਨੂੰ ਹਰਾ ਕੇ ਪੰਜਵੀਂ ਵਾਰ IPL Champion ਬਣੀ Chennai Super Kings

Next Post

ਵੱਡੀ ਖ਼ਬਰ: ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਦਾ ਐਲਾਨ, ਅੱਜ ਸ਼ਾਮ ਗੰਗਾ ‘ਚ ਸਾਰੇ ਮੈਡਲ ਜਲ ਪ੍ਰਵਾਹ ਕਰਨਗੇ ਭਲਵਾਨ

Next Post
ਵੱਡੀ ਖ਼ਬਰ: ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਦਾ ਐਲਾਨ, ਅੱਜ ਸ਼ਾਮ ਗੰਗਾ ‘ਚ ਸਾਰੇ ਮੈਡਲ ਜਲ ਪ੍ਰਵਾਹ ਕਰਨਗੇ ਭਲਵਾਨ

ਵੱਡੀ ਖ਼ਬਰ: ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਦਾ ਐਲਾਨ, ਅੱਜ ਸ਼ਾਮ ਗੰਗਾ ‘ਚ ਸਾਰੇ ਮੈਡਲ ਜਲ ਪ੍ਰਵਾਹ ਕਰਨਗੇ ਭਲਵਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers