RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ‘ਚ ਮਾਨ ਸਰਕਾਰ, ਨਵੇਂ ਸਾਲ ਮੌਕੇ ਹੋਊ ਐਲਾਨ

ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ‘ਚ ਮਾਨ ਸਰਕਾਰ, ਨਵੇਂ ਸਾਲ ਮੌਕੇ ਹੋਊ ਐਲਾਨ

Jass Grewal by Jass Grewal
December 28, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਮਾਨ ਸਰਕਾਰ ਨਵੇਂ ਸਾਲ ਮੌਕੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪੰਜਾਬ ਸਰਕਾਰ ਦੇ ਮੰਤਰੀ ਮੁਲਾਜ਼ਮ ਜਥੇਬੰਦੀਆਂ ਨਾਲ 30 ਦਸੰਬਰ ਨੂੰ ਮੀਟਿੰਗ ਰੱਖੀ ਗਈ ਹੈ। ਪਹਿਲਾਂ ਇਹ ਮੀਟਿੰਗ 28 ਦਸੰਬਰ ਨੂੰ ਹੋਣੀ ਸੀ।  ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ 28 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਮੀਟਿੰਗ 30 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਮਗਰੋਂ ਪੰਜਾਬ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ।

ਦਰਅਸਲ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਕ ਕਰਨ ਵਿੱਚ ਜੁੱਟ ਗਈ ਹੈ। ਮੁਲਾਜ਼ਮ ਜਥੇਬੰਦੀਆਂ ਦੇ ਧਰਨਿਆਂ-ਮੁਜ਼ਾਹਰਿਆਂ ਕਾਰਨ ਭਗਵੰਤ ਮਾਨ ਸਰਕਾਰ ਉੱਪਰ ਲਗਾਤਾਰ ਸਵਾਲ ਉੱਠ ਰਹੇ ਹਨ। ਇਸ ਲਈ ਪੰਜਾਬ ਸਰਕਾਰ ਹੁਣ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਵਿੱਚ ਜੁੱਟ ਗਈ ਹੈ।  ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣਨਗੇ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਹਰਜੋਤ ਸਿੰਘ ਬੈਂਸ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਕੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਵੀ ਦੇ ਸਕਦੇ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਸੀ। 8736 ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ ਸੂਬਾ ਸਰਕਾਰ ਵੱਲੋਂ 5 ਸਤੰਬਰ ਨੂੰ ਸਿੱਖਿਆ ਦਿਵਸ ਮੌਕੇ ਕੀਤਾ ਗਿਆ ਸੀ।  ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੌਰਾਨ ਕੋਈ ਕਾਨੂੰਨੀ ਅੜਚਣ ਨਾ ਆਈ ਤਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਤਹਿਤ ਰੈਗੂਲਰ ਕੀਤਾ ਜਾਵੇਗਾ।

Tags: CM Bhagwant MannEducation MinisterEmployeesHarjot Singh BainsMeetingPunjab GovernmentPunjab News
Previous Post

‘ਆਪ’ ਵਿਧਾਇਕ ਦਾ ਵੱਡਾ ਬਿਆਨ, ਸਾਰੇ ਪਿੰਡ ਨੂੰ ਕਿਹਾ ਬਲੈਕਮੇਲਰ

Next Post

WhatsApp Users ਲਈ ਬੁਰੀ ਖ਼ਬਰ, ਇਹਨਾਂ ਸਮਾਰਟਫੋਨਾਂ ‘ਚ ਨਹੀਂ ਚੱਲੇਗੀ App

Next Post
WhatsApp Users ਲਈ ਬੁਰੀ ਖ਼ਬਰ, ਇਹਨਾਂ ਸਮਾਰਟਫੋਨਾਂ ‘ਚ ਨਹੀਂ ਚੱਲੇਗੀ App

WhatsApp Users ਲਈ ਬੁਰੀ ਖ਼ਬਰ, ਇਹਨਾਂ ਸਮਾਰਟਫੋਨਾਂ 'ਚ ਨਹੀਂ ਚੱਲੇਗੀ App

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers