RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਮਾਨ ਦਾ ਰੋਡ ਸ਼ੋਅ, ਪਰਿਵਾਰਵਾਦ ਨੂੰ ਲੈਕੇ ਵਿਰੋਧੀ ਪਾਰਟੀਆਂ ‘ਤੇ ਲਗਾਏ ਗੰਭੀਰ ਇਲਜ਼ਾਮ

ਮੁੱਖ ਮੰਤਰੀ ਮਾਨ ਦਾ ਰੋਡ ਸ਼ੋਅ, ਪਰਿਵਾਰਵਾਦ ਨੂੰ ਲੈਕੇ ਵਿਰੋਧੀ ਪਾਰਟੀਆਂ ‘ਤੇ ਲਗਾਏ ਗੰਭੀਰ ਇਲਜ਼ਾਮ

Jass Grewal by Jass Grewal
April 29, 2023
in ਪੰਜਾਬ, ਰਾਜਨੀਤੀ
0 0
0
ਪੰਜਾਬ ਦੇ ਕਿਸਾਨਾਂ ਨੂੰ ਮੁੱਖ ਮੰਤਰੀ ਮਾਨ ਨੇ ਵੰਡੇ ਮੁਆਵਜ਼ੇ ਦੇ ਚੈੱਕ, ਕੇਂਦਰ ਸਰਕਾਰ ‘ਤੇ ਸੀ.ਐਮ. ਦੀ ਦੋ-ਟੁੱਕ

ਲੋਕ ਸਭਾ ਹਲਕਾ ਜਲੰਧਟ ਦੇ ਸ਼ਾਹਕੋਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚਿਣ ਪ੍ਰਚਾਰ ਕਰਨ ਲਈ ਪਹੁੰਚੇ। ਇਸ ਦੌਰਾਨ ਉਹਨਾਂ ਨੇ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਭ੍ਰਿਸ਼ਟਾਚਾਰ ‘ਤੇ ਨਕੇਲ ਕਸਣ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਵਿਚ ਭ੍ਰਿਸ਼ਟਾਚਾਰੀਆਂ ਦੀਆਂ ਜਾਇਦਾਦਾਂ ਨੂੰ ਸਰਕਾਰ ਜ਼ਬਤ ਕਰੇਗੀ ਅਤੇ ਉਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਸਾਰਾ ਪੈਸਾ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਭ੍ਰਿਸ਼ਟਾਚਾਰੀਆਂ ਵੱਲੋਂ ਬਣਾਈਆਂ ਜਾਇਦਾਦਾਂ ਨੂੰ ਮਾਪ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਕਿੰਨੀਆਂ ਜਾਇਦਾਦਾਂ ਬਣਾਈਆਂ ਹਨ। ਜਾਇਦਾਦਾਂ ਦੀ ਵਿਕਰੀ ਤੋਂ ਮਿਲਣ ਵਾਲਾ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਦੌਰਾਨ ਇੰਨਾ ਭ੍ਰਿਸ਼ਟਾਚਾਰ ਹੋਇਆ ਕਿ ਇਸ ਦਾ ਜ਼ਿਕਰ ਨਹੀਂ ਕੀਤਾ ਜਾ ਸਕਦਾ।

ਮਾਨ ਨੇ ਕਿਹਾ ਕਿ ਇਸ ਵਾਰ ਦੋਆਬੇ ਦੇ ਲੋਕ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ। ਨੌਜਵਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਨੂੰ ਵੋਟਾਂ ਪਾਉਂਦੇ ਆ ਰਹੇ ਹਨ ਪਰ ਕਾਂਗਰਸ ਨੇ ਕਿਸੇ ਲਈ ਕੁਝ ਨਹੀਂ ਕੀਤਾ। ਕਾਂਗਰਸ ਨੇ ਦੋਆਬੇ ਦੇ ਵੋਟਰਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ। ਨਾ ਤਾਂ ਪਾਰਲੀਮੈਂਟ ਵਿੱਚ ਕੋਈ ਆਵਾਜ਼ ਉਠਾਈ ਅਤੇ ਨਾ ਹੀ ਉਨ੍ਹਾਂ ਦੇ ਹਿੱਤਾਂ ਲਈ ਕੋਈ ਹੋਰ ਲੋਕ ਭਲਾਈ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਸਮੇਂ ਲੋਕਾਂ ਨੂੰ ਕਹਿੰਦੇ ਹਨ ਕਿ ਜੇ ਉਨ੍ਹਾਂ ਨੂੰ ਉਨ੍ਹਾਂ ਦਾ ਕੰਮ ਪਸੰਦ ਹੈ ਤਾਂ ਉਨ੍ਹਾਂ ਨੂੰ ਵੋਟ ਦਿਓ, ਨਹੀਂ ਤਾਂ ਨਾ ਦਿਓ। ਇੰਨੀ ਵੱਡੀ ਗੱਲ ਕਹਿਣ ਲਈ ਦਿਲ ਵੱਡਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀ. ਐੱਮ. ਦੀ ਕੁਰਸੀ ’ਤੇ ਬੈਠ ਕੇ ਵੱਡੇ-ਵੱਡੇ ਲੋਕਾਂ ਦੇ ਮਨ ਭਟਕਦੇ ਹਨ ਪਰ ਉਹ ਸੱਤਾ ਨੂੰ ਆਪਣੇ ’ਤੇ ਹਾਵੀ ਨਹੀਂ ਹੋਣ ਦੇਣਗੇ।

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿੱਚ ਪਰਿਵਾਰਵਾਦ ਹਾਵੀ ਰਿਹਾ ਹੈ। ਜੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੁਝ ਗਲਤ ਹੋਇਆ ਤਾਂ ਲੋਕ ਉਨ੍ਹਾਂ ਤੋਂ ਜਵਾਬ ਮੰਗ ਸਕਦੇ ਹਨ। ਜੇ ਲੋਕ ਸੁਸ਼ੀਲ ਰਿੰਕੂ ਨੂੰ ਜਿਤਾ ਕੇ ਸੰਸਦ ’ਚ ਭੇਜਦੇ ਹਨ ਤਾਂ ਉਸ ਸਥਿਤੀ ’ਚ ਰਿੰਕੂ ਲੋਕਾਂ ਦੀ ਆਵਾਜ਼ ਬਣ ਕੇ ਉਭਰਣਗੇ।

Tags: AAPBhagwant MannCM Bhagwant MannPolitics News
Previous Post

ਦਿੱਲੀ ਪੁਲਿਸ ਦਾ ਐਕਸ਼ਨ, WFI ਦੇ ਮੁਖੀ ਖਿਲਾਫ FIR ਦਰਜ

Next Post

ਭਾਜਪਾ-ਅਕਾਲੀ ਦਲ ਗਠਜੋੜ ਦੀਆਂ ਚਰਚਾਵਾਂ? ਕੇਂਦਰੀ ਮੰਤਰੀ ਨੇ ਦੂਰ ਕੀਤੀ ਗਲਤਫਹਿਮੀ

Next Post
ਭਾਜਪਾ-ਅਕਾਲੀ ਦਲ ਗਠਜੋੜ ਦੀਆਂ ਚਰਚਾਵਾਂ? ਕੇਂਦਰੀ ਮੰਤਰੀ ਨੇ ਦੂਰ ਕੀਤੀ ਗਲਤਫਹਿਮੀ

ਭਾਜਪਾ-ਅਕਾਲੀ ਦਲ ਗਠਜੋੜ ਦੀਆਂ ਚਰਚਾਵਾਂ? ਕੇਂਦਰੀ ਮੰਤਰੀ ਨੇ ਦੂਰ ਕੀਤੀ ਗਲਤਫਹਿਮੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers