RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੇਰੇ ਖ਼ਿਲਾਫ਼ ਨਸ਼ਿਆਂ ਦੇ ਕਿਸੇ ਵੀ ਮਾਮਲੇ ‘ਚ ਸਬੂਤ ਹਨ ਤਾਂ ਪੇਸ਼ ਕਰੋ-ਮਜੀਠੀਆ |

Jass Grewal by Jass Grewal
November 12, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਨਸ਼ਿਆਂ ਦੇ ਮਾਮਲੇ ‘ਚ ਉਨ੍ਹਾਂ ਖ਼ਿਲਾਫ਼ ਕੋਈ ਵੀ ਸਬੂਤ ਹੈ ਤਾਂ ਉਹ ਪੇਸ਼ ਕਰਨ ਨਹੀਂ ਤਾਂ ਸਸਤੀ ਸ਼ੋਹਰਤ ਹਾਸਲ ਕਰਨ ਲਈ ਹਲਕੀ ਸਿਆਸਤ ਨਾ ਕਰਨ | ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਬਿਨਾਂ ਕਿਸੇ ਸਬੂਤ ਤੋਂ ਗ਼ਲਤ ਬਿਆਨਬਾਜ਼ੀ ਕਰ ਰਹੇ ਹਨ ਤੇ ਹੁਣ ਜਦੋਂ ਉਨ੍ਹਾਂ ਦਾ ਵੱਸ ਨਹੀਂ ਚੱਲ ਰਿਹਾ ਤਾਂ ਕਾਂਗਰਸ ਸਰਕਾਰ ਹੁਣ ਇਕ ਨਵੇਂ ਕੇਸ ਵਿਚ ਉਨ੍ਹਾਂ ਨੂੰ ਫਸਾਉਣ ਦਾ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕਾਂਗਰਸ ਸਰਕਾਰ ਸੂਬੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਬਾਅ ਬਣਾ ਕੇ ਕਹਿ ਰਹੀ ਹੈ ਕਿ ਮਜੀਠੀਆ ਖ਼ਿਲਾਫ਼ ਨਵਾਂ ਮਾਮਲਾ ਦਰਜ ਕੀਤਾ ਜਾਵੇ ਪਰ ਉਹ ਸਰਕਾਰ ਦੀ ਅਜਿਹੀ ਮਨਸ਼ਾ ਤੇ ਇਰਾਦਿਆਂ ਤੋਂ ਡਰਨ ਵਾਲੇ ਨਹੀਂ | ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਪਹਿਲਾਂ ਉਨ੍ਹਾਂ ਖ਼ਿਲਾਫ਼ ਝੂਠੀ ਬਿਆਨਬਾਜ਼ੀ ਕੀਤੀ ਉਨ੍ਹਾਂ ਨੂੰ ਮੁਆਫ਼ੀ ਮੰਗ ਕੇ ਖਹਿੜਾ ਛੁਡਾਉਣਾ ਪਿਆ ਤੇ ਹੁਣ ਵੀ ਅੱਗੇ ਅਜਿਹਾ ਹੀ ਹੋਵੇਗਾ | ਉਨ੍ਹਾਂ ਕਿਹਾ ਕਿ ਮੈਂ ਸੱਚ ‘ਤੇ ਖੜ੍ਹਾ ਹਾਂ ਤੇ ਸਰਕਾਰ ਕੋਲ ਜੇਕਰ ਕੋਈ ਸਬੂਤ ਹੈ ਤਾਂ ਉਨ੍ਹਾਂ ਨੂੰ ਅੰਦਰ ਕਰ ਦੇਵੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਇਜਲਾਸ ‘ਚ ਸਿਰਫ਼ ਲੋਕਾਂ ਦੀਆਂ ਭਾਵਨਾਵਾਂ ਉਠਾਈਆਂ ਸਨ ਤੇ ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਕੋਈ ਨਿੱਜੀ ਸ਼ਿਕਾਇਤ ਨਹੀਂ ਹੈ | ਉਨ੍ਹਾਂ ਕਿਹਾ ਕਿ ਸ. ਚੰਨੀ ਸ਼ਾਇਦ ਇਹ ਗੱਲ ਭੁੱਲ ਗਏ ਹਨ ਕਿ ਉਹ ਉਨ੍ਹਾਂ ਨੂੰ ਖ਼ੁਦ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਲੈ ਕੇ ਜਾਂਦੇ ਸਨ ਜਦੋਂ ਉਨ੍ਹਾਂ ਦੇ ਭਰਾ ਮਨਮੋਹਨ ਸਿੰਘ ਦਾ ਨਾਂਅ ਸਿਟੀ ਸੈਂਟਰ ਘੁਟਾਲੇ ਵਿਚ ਆ ਗਿਆ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਵਿਚ ਏਨਾ ਹੰਕਾਰ ਆ ਗਿਆ ਹੈ ਕਿ ਉਹ ਸਹੀ ਗ਼ਲਤ ਦੀ ਪਛਾਣ ਕਰਨਾ ਵੀ ਭੁੱਲ ਗਏ | ਮਜੀਠੀਆ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਵਲੋਂ ਉਨ੍ਹਾਂ ਖ਼ਿਲਾਫ਼ ਗ਼ਲਤ ਟਿੱਪਣੀ ਕੀਤੀ ਗਈ ਤਾਂ ਸਦਨ ‘ ਹੋਈ ਗਹਿਮਾ ਗਹਿਮੀ ਮਗਰੋਂ ਕਾਂਗਰਸ ਦੇ ਮੰਤਰੀ ਬ੍ਰਹਮ ਮਹਿੰਦਰਾ, ਤਿ੍ਪਤ ਰਾਜਿੰਦਰ ਸਿੰਘ ਬਾਜਵਾ ਤੇ ਪਰਗਟ ਸਿੰਘ ਨੇ ਸਪੀਕਰ ਦੇ ਚੈਂਬਰ ‘ਚ ਮੰਨਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਖ਼ਿਲਾਫ਼ ਅਪਮਾਨਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਗੁੰਡਾਗਰਦੀ ਇਸ ਗੱਲ ਤੋਂ ਸਦਨ ਵਿਚ ਉਜਾਗਰ ਹੋ ਗਈ ਜਦੋਂ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਅਕਾਲੀ ਵਿਧਾਇਕ ਪਵਨ ਟੀਨੂੰ ਨੂੰ ਧਮਕੀ ਦਿੱਤੀ ਕਿ ਉਹ ਅਕਾਲੀ ਵਿਧਾਇਕਾਂ ਨੂੰ ਘਰ ਵਿਚ ਵੜ ਕੇ ਕੁੱਟੇਗਾ | ਐਨ.ਕੇ. ਸ਼ਰਮਾ ਨੇ ਵੀ ਨਵਜੋਤ ਸਿੰਘ ਸਿੱਧੂ ‘ਤੇ ਦੋਸ਼ ਲਾਏ | ਅਕਾਲੀ ਵਿਧਾਇਕ ਨੇ ਕਿਹਾ ਕਿ ਸਿੱਧੂ ਦੇ ਕਿਸੇ ਵੀ ਬਿਆਨ ਦਾ ਨਾ ਆਧਾਰ ਹੁੰਦਾ ਹੈ ਨਾ ਹੀ ਕਦੇ ਉਹ ਆਪਣੀ ਜ਼ੁਬਾਨ ‘ਤੇ ਟਿਕਦੇ ਹਨ | ਅਕਾਲੀ ਵਿਧਾਇਕਾਂ ਨੇ ਕਿਹਾ ਕਿ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਪੱਪੂ ਨਾਂਅ ਦੇਣ ਵਾਲਾ ਅਤੇ ਕਾਂਗਰਸ ਪ੍ਰਧਾਨ ਸੋਨੀਆ ਨੂੰ ਮੁੰਨੀ ਅਤੇ ਸ. ਮਨਮੋਹਨ ਸਿੰਘ ਨੂੰ ਬੇ ਅਸਰਦਾਰ ਅਤੇ ਮੌਨ ਮੋਹਨ ਸਿੰਘ ਕਹਿਣ ਵਾਲਾ ਨਵਜੋਤ ਸਿੰਘ ਸਿੱਧੂ ਹੀ ਸੀ |

Previous Post

ਬੀ.ਐਸ.ਐਫ. ਦੇ ਵਧੇ ਅਧਿਕਾਰ ਖੇਤਰ, ਬਿਜਲੀ ਸਮਝੌਤੇ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਪਾਸ |

Next Post

ਆਪ’ ਵਿਧਾਇਕਾਂ ਵਲੋਂ ਰੋਸ ਮਾਰਚ |

Next Post
ਆਪ’ ਵਿਧਾਇਕਾਂ ਵਲੋਂ ਰੋਸ ਮਾਰਚ |

ਆਪ' ਵਿਧਾਇਕਾਂ ਵਲੋਂ ਰੋਸ ਮਾਰਚ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers