RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

“ਮੈਂ ਪੰਥ ਤੋਂ ਮੁਆਫ਼ੀ ਮੰਗਦਾ ਹਾਂ ਕਿ ਜੇਕਰ ਕੋਈ… ਭਰੇ ਪੰਡਾਲ ‘ਚ ਸੁਖਬੀਰ ਸਿੰਘ ਬਾਦਲ ਨੇ ਮੰਗੀ ਮੁਆਫ਼ੀ

“ਮੈਂ ਪੰਥ ਤੋਂ ਮੁਆਫ਼ੀ ਮੰਗਦਾ ਹਾਂ ਕਿ ਜੇਕਰ ਕੋਈ… ਭਰੇ ਪੰਡਾਲ ‘ਚ ਸੁਖਬੀਰ ਸਿੰਘ ਬਾਦਲ ਨੇ ਮੰਗੀ ਮੁਆਫ਼ੀ

Jass Grewal by Jass Grewal
May 4, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਅਰਦਾਸ ਸਮਾਗਮ ‘ਚ ਵੱਡੀਆਂ ਹਸਤੀਆਂ ਦੇ ਨਾਲ-ਨਾਲ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਜਿਥੇ ਪਿਤਾ ਨੂੰ ਯਾਦ ਕਰ ਸੁਖਬੀਰ ਸਿੰਘ ਬਾਦਲ ਭਾਵੁਕ ਹੁੰਦੇ ਵਿਖਾਈ ਦਿੱਤੇ ਉਥੇ ਹੀ ਉਹਨਾਂ ਨੇ ਭਰੇ ਪੰਡਾਲ ਵਿਚ ਪੰਥ ਤੋਂ ਮੁਆਫੀ ਵੀ ਮੰਗੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਪੰਥ ਤੋਂ ਮੁਆਫ਼ੀ ਮੰਗਦਾ ਹਾਂ ਕਿ ਜੇਕਰ ਕੋਈ ਜਾਣੇ-ਅਣਜਾਣੇ ਵਿਚ ਮੇਰੇ ਕੋਲੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਨੂੰ ਮੁਆਫ਼ ਕਰਨਾ। ਮੈਂ ਸਮੁੱਚੇ ਖ਼ਾਲਸਾ ਪੰਥ ਤੇ ਸਾਰੇ ਪੰਜਾਬੀਆਂ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ ਜੇ ਕਦੇ ਜਾਣੇ-ਅਣਜਾਣੇ ਵਿੱਚ ਮੈਥੋਂ, ਸਾਡੇ ਪਰਿਵਾਰ ਜਾਂ ਬਜ਼ੁਰਗਾਂ ਤੋਂ ਕਿਤੇ ਕੋਈ ਗ਼ਲਤੀ ਹੋਈ ਹੋਵੇ ਤਾਂ ਮੁਆਫ਼ ਕਰਨਾ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਕ ਸੱਚੇ ਦੇਸ਼ਭਗਤ ਸਨ। ਉਹਨਾਂ ਭਾਵੁਕ ਹੁੰਦਿਆਂ ਕਿਹਾ ਕਿ ਅੱਜ ਉਨ੍ਹਾਂ ਦੇ ਕੋਲ ਕੋਈ ਲਫ਼ਜ਼ ਨਹੀਂ ਹਨ ਕਿ ਉਹ ਸੰਗਤ ਦਾ ਧੰਨਵਾਦ ਕਰ ਸਕਣ। ਉਨ੍ਹਾਂ ਕਿਹਾ ਕਿ ਜਿੰਨਾ ਪਿਆਰ ਸਮੁੱਚੀ ਪਾਰਟੀ ਅਤੇ ਸੰਗਤ ਨੇ ਮੇਰੇ ਪਿਤਾ ਨੂੰ ਦਿੱਤਾ ਹੈ, ਮੇਰੇ ਕੋਲ ਲਫ਼ਜ਼ ਨਹੀਂ ਹਨ ਕਿ ਮੈਂ ਧੰਨਵਾਦ ਕਰ ਸਕਾਂ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਬਾਰੇ ਕਈ ਕਹਾਣੀਆਂ ਸੁਣੀਆਂ ਹਨ। ਮੈਨੂੰ ਲੱਗਦਾ ਹੈ ਕਿ ਪੰਜਾਬ ਵਿਚ ਹਰ ਘਰ ਦਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬ੍ਹ ਨਾਲ ਕੋਈ ਨਾ ਕੋਈ ਸੰਬੰਧ ਰਿਹਾ ਹੋਵੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਤੋਂ ਸੰਗਤ ਦੁੱਖ਼ ਵੰਡਾਉਣ ਲਈ ਸਾਡੇ ਕੋਲ ਆ ਰਹੀ ਹੈ। ਬਾਦਲ ਸਾਬ੍ਹ ਨੇ ਹਮੇਸ਼ਾ ਭਾਈਚਾਰੇ ਨਾਲ ਰਹਿਣਾ ਸਿਖਾਇਆ ਹੈ, ਉਹ ਹਰ ਧਰਮ ਦਾ ਸਤਿਕਾਰ ਕਰਦੇ ਸਨ। ਸਾਰੇ ਧਰਮ ਦੇ ਲੋਕਾਂ ਨੂੰ ਬਾਦਲ ਸਾਬ੍ਹ ਆਪਣਾ ਸਮਝਦੇ ਸਨ। ਮਹਾਪੁਰਖਾਂ ਦਾ ਹੱਥ ਹਮੇਸ਼ਾ ਹੀ ਮੇਰੇ ਪਿਤਾ ‘ਤੇ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਬਾਦਲ ਸਾਬ੍ਹ ਨੇ ਹਮੇਸ਼ਾ ਮੈਨੂੰ ਇਕੋ ਗੱਲ ਸਿਖਾਈ ਹੈ ਕਿ ਕਿਸੇ ਨਾਲ ਵੀ ਗੁੱਸਾ ਨਹੀਂ ਕਰਨਾ।

ਅੱਗੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਹਮੇਸ਼ਾ ਕਹਿੰਦੇ ਸਨ ਕਿ ਦੇਸ਼ ਤਾਂ ਹੀ ਤਕੜਾ ਹੋਵੇਗਾ ਜੇ ਪੰਜਾਬ ਤਕੜਾ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਨੇ ਆਪਣੀ ਸਾਰੀ ਜ਼ਿੰਦਗੀ ਗ਼ਰੀਬਾਂ ਅਤੇ ਕਿਸਾਨਾਂ ਦੀ ਸੇਵਾ ਵਿਚ ਸਮਰਪਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਵਰਗੇ ਬਣਨਾ ਪਰਮਾਤਮਾ ਦੀ ਬਹੁਤ ਜ਼ਿਆਦਾ ਬਖ਼ਸ਼ੀਸ਼ ਦੀ ਲੋੜ ਹੈ। ਮੈਂ ਕੋਸ਼ਿਸ਼ ਕਰਾਂਗਾ ਕਿ ਮੈਂ ਬਾਦਲ ਸਾਬ੍ਹ ਦੇ ਵਿਖਾਈ ਹੋਏ ਰਸਤੇ ‘ਤੇ ਚੱਲ ਸਕਾਂ। ਮੈਂ ਬਾਦਲ ਸਾਬ੍ਹ ਵਰਗੇ ਬਣਨ ਦੀ ਪੂਰੀ ਕੋਸ਼ਿਸ਼ ਕਰਾਂਗਾ।

Previous Post

“ਸਿੱਖ ਪੰਥ ਨੇ ਆਪਣਾ ਸੱਚਾ ਸਿਪਾਹੀ ਗੁਆਇਆ”, ਵੱਡੇ ਬਾਦਲ ਦੇ ਅੰਤਿਮ ਅਰਦਾਸ ਸਮਾਗਮ ‘ਚ ਬੋਲੇ ਗ੍ਰਹਿ ਮੰਤਰੀ ਸ਼ਾਹ

Next Post

ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਚੀਫ਼ ਜਸਟਿਸ ਦੇ ਬੈਂਚ ਨੇ ਕੇਸ ਕੀਤਾ ਬੰਦ

Next Post
ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਚੀਫ਼ ਜਸਟਿਸ ਦੇ ਬੈਂਚ ਨੇ ਕੇਸ ਕੀਤਾ ਬੰਦ

ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਚੀਫ਼ ਜਸਟਿਸ ਦੇ ਬੈਂਚ ਨੇ ਕੇਸ ਕੀਤਾ ਬੰਦ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers