RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ

ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਭਰਵਾਂ ਘਿਰਾਓ ਕਰਕੇ ਸਰਕਾਰ ਨੂੰ ਸਿੱਧਾ ਅਤੇ ਤਿੱਖਾ ਸੰਦੇਸ਼ ਦਿੱਤਾ ਗਿਆ ਕਿ ਹੁਣ ਮੈਡੀਕਲ ਪ੍ਰੈਕਟੀਸ਼ਨਰ ਆਪਣੇ ਹੱਕਾਂ ਲਈ ਹਰ ਮੋਰਚੇ ‘ਤੇ ਡੱਟ ਕੇ ਖੜ੍ਹੇ ਹ

Jass Grewal by Jass Grewal
March 29, 2026
in ਪੰਜਾਬ
Reading Time: 1 min read
0 0
0

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ. ਨੰ. 295 ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਡਾ ਜਸਵਿੰਦਰ ਸਿੰਘ ਕਾਲਖ ਦੀ ਅਗਵਾਈ ਵਿਚ ਸ਼ਹਿਰ ‘ਚ ਰੋਸ ਮਾਰਚ ਕਰਨ ਉਪਰੰਤ ਅੱਜ ਸਥਾਨਕ ਰਿਟੇਲ ਸਬਜੀ ਮੰਡੀ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਵਿਖੇ ਤੀਜੀ ਜ਼ੋਨ ਪੱਧਰੀ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਭਰਵਾਂ ਘਿਰਾਓ ਕਰਕੇ ਸਰਕਾਰ ਨੂੰ ਸਿੱਧਾ ਅਤੇ ਤਿੱਖਾ ਸੰਦੇਸ਼ ਦਿੱਤਾ ਗਿਆ ਕਿ ਹੁਣ ਮੈਡੀਕਲ ਪ੍ਰੈਕਟੀਸ਼ਨਰ ਆਪਣੇ ਹੱਕਾਂ ਲਈ ਹਰ ਮੋਰਚੇ ‘ਤੇ ਡੱਟ ਕੇ ਖੜ੍ਹੇ ਹਨ। ਲੁਧਿਆਣਾ, ਬਰਨਾਲਾ, ਮਲੇਰਕੋਟਲਾ, ਰੋਪੜ, ਸੰਗਰੂਰ, ਮਾਨਸਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਤੋਂ ਸੈਂਕੜਿਆਂ ਦੀ ਗਿਣਤੀ ‘ਚ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸ਼ਮੂਲੀਅਤ ਕਰਕੇ ਇਕਜੁੱਟਤਾ ਦਾ ਵੱਡਾ ਪ੍ਰਦਰਸ਼ਨ ਕੀਤਾ। ਐਸੋਸੀਏਸ਼ਨ ਦੇ ਸੂਬਾ ਪ੍ਰੈਸ ਮੀਡੀਆ ਇੰਚਾਰਜ ਡਾ. ਮਿੱਠੂ ਮੁਹੰਮਦ ਮਹਿਲ ਕਲ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰ ਦਿੱਤਾ ਗਿਆ।ਸੂਬਾ ਪ੍ਰਧਾਨ ਡਾ.ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਮੀਟਿੰਗਾਂ ਹੋਈਆਂ ਮੀਟਿੰਗਾਂ ‘ਚ ਕੇਰਲਾ, ਕਰਨਾਟਕ, ਆਂਧਰਾ ਪ੍ਰਦੇਸ਼, ਬਿਹਾਰ ਅਤੇ ਤਾਮਿਲਨਾਡੂ ਦੇ ਮਾਡਲਾਂ ਦੀ ਤਜਵੀਜ ਸਰਕਾਰ ਅੱਗੇ ਰੱਖੀ ਗਈ, ਪਰ ਅਜੇ ਤੱਕ ਕੋਈ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਇਸ ਸਮੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਨਿਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਅਮਰਜੀਤ ਸਿੰਘ ਕੁੱਕੂ, ਡਾ. ਸਤਬੀਰ ਸਿੰਘ ਮਿਰਜੇਕੇ ਫਿਰੋਜ਼ਪੁਰ ਅਤੇ ਪਰਮੇਸ਼ਰ ਸਿੰਘ ਬਰਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਕਾਨੂੰਨੀ ਰਜਿਸਟਰੇਸ਼ਨ ਦੀ ਮੰਗ ਤੋਂ ਵੀ ਭੱਜ ਰਹੀ ਹੈ ਜਦੋਂ ਕਿ ਕੁਝ ਸੂਬਿਆਂ ਵਿਚ ਪਹਿਲਾਂ ਹੀ ਲਾਗੂ ਹੈ।

Previous Post

ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ

Next Post

7 ਦਿਨ ਹੋਰ ਵਧਿਆ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਰਿਮਾਂਡ

Next Post
7 ਦਿਨ ਹੋਰ ਵਧਿਆ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਰਿਮਾਂਡ

7 ਦਿਨ ਹੋਰ ਵਧਿਆ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਰਿਮਾਂਡ

Recent News

  • ਕਿਸਾਨਾਂ ਨੂੰ 43 ਸਾਲਾਂ ਬਾਅਦ ਮੁਆਵਜ਼ਾ ਮਿਲਿਆ; ਹਾਈਵੇਅ ਬਿਨਾਂ ਜ਼ਮੀਨ ਪ੍ਰਾਪਤੀ ਦੇ ਬਣਾਇਆ ਗਿਆ ਸੀ
  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers