RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਮੋਦੀ ਲਈ ਯੋਗੀ ਨੂੰ ਮੁੜ ਮੁੱਖ ਮੰਤਰੀ ਬਣਾਉਣਾ ਜ਼ਰੂਰੀ: ਅਮਿਤ ਸ਼ਾਹ |

Jass Grewal by Jass Grewal
October 30, 2021
in Uncategorized
0 0
0

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੇਕਰ 2024 ’ਚ ਨਰਿੰਦਰ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਵਜੋਂ ਹਲਫ਼ ਦਿਵਾਉਣਾ ਹੈ ਤਾਂ ਯੋਗੀ ਆਦਿੱਤਿਆਨਾਥ ਨੂੰ 2022 ’ਚ ਦੁਬਾਰਾ ਮੁੱਖ ਮੰਤਰੀ ਬਣਾਉਣਾ ਹੋਵੇਗਾ। ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅਤੇ ਭਾਜਪਾ ਦੇ ਸ਼ਕਤੀ ਕੇਂਦਰ ਕਨਵੀਨਰਾਂ ਤੇ ਅਵਧ ਖ਼ਿੱਤੇ ਦੇ ਇੰਚਾਰਜਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਗੱਲ ਆਖੀ।

ਇਸ ਮੌਕੇ ਭਾਜਪਾ ਦੇ ਸਾਬਕਾ ਪ੍ਰਧਾਨ ਨੇ ‘ਮੇਰਾ ਪਰਿਵਾਰ, ਭਾਜਪਾ ਪਰਿਵਾਰ’ ਨਾਅਰੇ ਦੀ ਵੀ ਸ਼ੁਰੂਆਤ ਕੀਤੀ। ਸ਼ਾਹ ਨੇ ਕਿਹਾ,‘‘ਜਦੋਂ ਮੋਦੀ ਜੀ ਪ੍ਰਧਾਨ ਮੰਤਰੀ ਹਨ ਤਾਂ ਉਹ ਯੂਪੀ ਨੂੰ ਜਿਸ ਚੀਜ਼ ਦੀ ਲੋੜ ਹੁੰਦੀ ਹੈ, ਉਹ ਦਿੰਦੇ ਹਨ। ਸਾਲ 2024 ਲੋਕ ਸਭਾ ਚੋਣਾਂ ਦੀ ਨੀਂਹ ਇਥੇ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਰੱਖੀ ਜਾਵੇਗੀ। ਜੇਕਰ ਮੋਦੀ ਜੀ ਨੂੰ 2024 ’ਚ ਪ੍ਰਧਾਨ ਮੰਤਰੀ ਬਣਾਉਣਾ ਹੈ ਤਾਂ ਯੋਗੀ ਜੀ ਨੂੰ ਮੁੜ 2022 ’ਚ ਯੂਪੀ ਦਾ ਮੁੱਖ ਮੰਤਰੀ ਬਣਾਉਣਾ ਹੋਵੇਗਾ।’’ ਆਉਂਦੀਆਂ ਚੋਣਾਂ ਭਾਰਤ ਮਾਤਾ ਨੂੰ ‘ਵਿਸ਼ਵ ਗੁਰੂ’ ਦਾ ਦਰਜਾ ਦਿਵਾਉਣ ਦੀ ਕੋਸ਼ਿਸ਼ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਦੀਵਾਲੀ ਤੋਂ ਬਾਅਦ ਚੋਣ ਪ੍ਰਚਾਰ ਜ਼ੋਰ ਫੜੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਪੂਰੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ। ਪਾਰਟੀ ਵਰਕਰਾਂ ਨੂੰ 300 ਤੋਂ ਜ਼ਿਆਦਾ ਸੀਟਾਂ ਜਿੱਤਣ ਦਾ ਟੀਚਾ ਰੱਖਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ,‘‘ਜਦੋਂ ਭਾਜਪਾ ਵਰਕਰ ਕਮਲ ਵਾਲਾ ਝੰਡਾ ਲੈ ਕੇ ਨਾਅਰੇਬਾਜ਼ੀ ਕਰਦੇ ਹਨ ਤਾਂ ਵਿਰੋਧੀ ਧਿਰਾਂ ਨੂੰ ਡਰ ਮਹਿਸੂਸ ਹੋਣ ਲੱਗ ਪੈਂਦਾ ਹੈ।’’ ਸ਼ਾਹ ਨੇ ਕਿਹਾ ਕਿ ਮੁਗਲ ਕਾਲ ਤੋਂ ਲੈ ਕੇ ਭਾਜਪਾ ਦੇ 2017 ’ਚ ਯੂਪੀ ਦੀ ਸੱਤਾ ’ਚ ਆਉਣ ਤੱਕ ਕਦੇ ਵੀ ਨਹੀਂ ਜਾਪਿਆ ਸੀ ਕਿ ਇਹ ਬਾਬਾ ਵਿਸ਼ਵਾਨਾਥ, ਭਗਵਾਨ ਰਾਮ ਅਤੇ ਭਗਵਾਨ ਕ੍ਰਿਸ਼ਨ ਦੀ ਧਰਤੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਪਹਿਲੀ ਵਾਰ ਸਾਬਿਤ ਕੀਤਾ ਕਿ ਸਰਕਾਰਾਂ ਪਰਿਵਾਰ ਲਈ ਨਹੀਂ ਸਗੋਂ ਸੂਬੇ ਦੇ ਅਤਿ ਗਰੀਬਾਂ ਲਈ ਬਣਾਈਆਂ ਜਾਂਦੀਆਂ ਹਨ। ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਦਾ ਬਿਗਲ ਵੱਜ ਗਿਆ ਹੈ ਤਾਂ ਘਰਾਂ ’ਚ ਬੈਠੇ ਲੋਕ ਨਵੇਂ ਕੱਪੜੇ ਪਾ ਕੇ ਬਾਹਰ ਨਿਕਲ ਆਏ ਹਨ। ‘ਮੈਂ ਅਖਿਲੇਸ਼ ਤੋਂ ਪੁੱਛਦਾ ਹਾਂ ਕਿ ਉਹ ਪੰਜ ਸਾਲਾਂ ’ਚ ਕਿੰਨੇ ਦਿਨ ਵਿਦੇਸ਼ ’ਚ ਰਿਹਾ। ਯੂਪੀ ਦੇ ਲੋਕਾਂ ਨੂੰ ਇਸ ਦਾ ਬਿਉਰਾ ਦਿਉ। ਇਹ ਲੋਕ ਸਿਰਫ਼ ਆਪਣੇ ਲਈ, ਆਪਣੇ ਪਰਿਵਾਰਾਂ ਅਤੇ ਆਪਣੀਆਂ ਜਾਤਾਂ ਲਈ ਹੀ ਸਰਕਾਰ ਚਲਾਉਂਦੇ ਰਹੇ ਹਨ।’ ਸ਼ਾਹ ਨੇ ਸਮਾਜਵਾਦੀ ਪਾਰਟੀ ਅਤੇ ਬਸਪਾ ਦੇ ਨਾਲ ਹੀ ਗਾਂਧੀ ਤੇ ਵਾਡਰਾ ਪਰਿਵਾਰਾਂ ’ਤੇ ਵੀ ਹਮਲੇ ਕੀਤੇ।

Previous Post

ਪਾਵਰਕਾਮ ਨੇ ਦੋ ਸੂਰਜੀ ਊਰਜਾ ਪ੍ਰਾਜੈਕਟਾਂ ਲਈ ਜਾਰੀ ਕੀਤੇ ਟੈਂਡਰ |

Next Post

ਕੈਨੇਡਾ ’ਚ ਪੰਜਾਬੀ ਨੌਜਵਾਨ ਸੰਦੀਪ ਸਿੰਘ ਨੇ ਬਣਾਇਆ ਵਿਸ਼ਵ ਰਿਕਾਰਡ |

Next Post
ਕੈਨੇਡਾ ’ਚ ਪੰਜਾਬੀ ਨੌਜਵਾਨ ਸੰਦੀਪ ਸਿੰਘ ਨੇ ਬਣਾਇਆ ਵਿਸ਼ਵ ਰਿਕਾਰਡ |

ਕੈਨੇਡਾ ’ਚ ਪੰਜਾਬੀ ਨੌਜਵਾਨ ਸੰਦੀਪ ਸਿੰਘ ਨੇ ਬਣਾਇਆ ਵਿਸ਼ਵ ਰਿਕਾਰਡ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers