ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਨੂੰ ਇੱਕ ਸਮਾਂ ਬੀਤ ਚੁੱਕਾ ਹੈ, ਪਰ ਪਰਿਵਾਰ ਅਤੇ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਇਸ ਦਰਮਿਆਨ ਰਾਜਵੀਰ ਜਵਾਂਦਾ ਦੀ ਪਤਨੀ ਨੇ ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ ਹਨ।
ਆਪਣੇ ਪੋਸਟ ਵਿੱਚ ਉਨ੍ਹਾਂ ਲਿਖਿਆ ਕਿ ਰਾਜਵੀਰ ਜਵੰਦਾ ਨੂੰ ਇਸ ਦੁਨੀਆ ਤੋਂ ਵਿਛੜੇ ਕਾਫੀ ਸਮਾਂ ਹੋ ਗਿਆ ਹੈ ਪਰ ਪਰਿਵਾਰ ਅਜੇ ਵੀ ਉਨ੍ਹਾਂ ਦੀ ਉਡੀਕ ਕਰਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਅੱਜ ਵੀ ਆਪਣੇ ਪਿਤਾ ਦੀ ਉਡੀਕ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਇਹ ਪੋਸਟ ਕਰਨ ਲਈ ਉਨ੍ਹਾਂ ਨੂੰ ਬਹੁਤ ਹੌਸਲਾ ਇਕੱਠਾ ਕਰਨਾ ਪਿਆ ਕਿਉਂਕਿ ਜ਼ਿੰਦਗੀ ਅੱਗੇ ਵਧਦੀ ਰਹਿੰਦੀ ਹੈ ਪਰ ਕਈ ਵਾਰ ਅਸੀਂ ਆਪਣੇ ਆਪ ਨੂੰ ਕਿਤੇ ਗੁਆ ਬੈਠਦੇ ਹਾਂ।
