ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਰਾਜਾ ਵੜਿੰਗ ਨੇ ਇਕ ਫੋਟੋ ਸਾਂਝੀ ਕਰਦੇ ਹੋਏ ਇਸ ਹਾਦਸੇ ਉਤੇ ਡੂੰਗਾ ਦੁੱਖਾ ਪ੍ਰਗਟ ਕੀਤਾ ਹੈ।
“ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਸਦਮਾ ਲੱਗਾ। ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ ਤੇ ਮੈਂ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਰਹਾਂਗਾ। ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ”

