ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਜੀ 6 ਫਰਵਰੀ ਨੂੰ ਲੁਧਿਆਣਾ ਵਿੱਚ ਇੱਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਹੈੱਡ ਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।
