RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਅਮਿਤ ਰਤਨ ਨੂੰ ਮਿਲੀ ਜ਼ਮਾਨਤ

ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਅਮਿਤ ਰਤਨ ਨੂੰ ਮਿਲੀ ਜ਼ਮਾਨਤ

Jass Grewal by Jass Grewal
May 23, 2023
in ਪੰਜਾਬ, ਰਾਜਨੀਤੀ
0 0
0
ਵਿਧਾਇਕ ਅਮਿਤ ਰਤਨ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੂੰ ਮਿਲਿਆ 2 ਮਾਰਚ ਤੱਕ ਦਾ ਪੁਲਿਸ ਰਿਮਾਂਡ

ਰਿਸ਼ਵਤ ਲੈਣ ਦੇ ਦੋਸ਼ ਵਿਚ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਦਸ ਦਈਏ ਕਿ ਅਦਾਲਤ ਨੇ ਵਿਧਾਇਕ ਅਮਿਤ ਰਤਨ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਪੀ. ਏ. ਨੂੰ ਵਿਜੀਲੈਂਸ ਬਿਊਰੋ ਨੇ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸੇ ਹੀ ਮਾਮਲੇ ’ਚ ਵਿਧਾਇਕ ਅਮਿਤ ਰਤਨ ਨੂੰ ਵੀ ਬਾਅਦ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਤਫਾਕ ਨਾਲ ਅਮਿਤ ਰਤਨ ਦੇ ਪੀ. ਏ. ਨੂੰ ਇਕ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਪ੍ਰਿਤਪਾਲ ਸਿੰਘ ਤੋਂ ਉਕਤ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ। ਇਹ ਰਿਸ਼ਵਤ ਪਿੰਡ ਨੂੰ ਲੱਖਾਂ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਬਦਲੇ ਲਈ ਜਾ ਰਹੀ ਸੀ।

ਵਿਧਾਇਕ ਕੇ. ਪੀ. ਆਰ. ਸ਼ੰਕਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂਕਿ ਪੰਜਾਬ ਸਰਕਾਰ ਨੇ ਵਿਧਾਇਕ ਨੂੰ ਇਕ ਵਾਰ ਕਲੀਨ ਚਿੱਟ ਦੇ ਦਿੱਤੀ ਸੀ। ਬਾਅਦ ’ਚ ਜਦੋਂ ਇਸ ਮਾਮਲੇ ’ਚ ਵਿਵਾਦ ਵੱਧ ਗਿਆ ਤਾਂ ਸਰਕਾਰ ਨੂੰ ਮਜਬੂਰ ਹੋ ਕੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰਨਾ ਪਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼ਿਕਾਇਤਕਰਤਾ ਸਰਪੰਚ ਨਾਲ ਵਿਧਾਇਕ ਦੀ ਗੱਲਬਾਤ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਸੀ, ਜਿਸ ਵਿੱਚ ਵਿਧਾਇਕ ਦੀ ਆਵਾਜ਼ ਦੀ ਵੀ ਪੁਸ਼ਟੀ ਹੋਈ ਸੀ।

ਇਥੇ ਇਹ ਵੀ ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਬਠਿੰਡਾ ਦੇ ਮੈਜਿਸਟ੍ਰੇਟ ਵੱਲੋਂ 11 ਅਪ੍ਰੈਲ ਨੂੰ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ, ਜਿਸ ਕਾਰਨ ਉਸ ਨੇ ਹਾਈ ਕੋਰਟ ’ਚ ਜ਼ਮਾਨਤ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ।

Previous Post

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵਧੇਗੀ ਸੁਰੱਖਿਆ? ਹਾਈਕੋਰਟ ‘ਚ ਹੋਈ ਸੁਣਵਾਈ

Next Post

ਮੁੱਖ ਮੰਤਰੀ ਭਗਵੰਤ ਮਾਨ ਦਾ ਚੰਨੀ ਨੂੰ ਜਵਾਬ, “ਹੋਰ 2-4 ਦਿਨ ਲੈ ਲਓ…

Next Post
ਮੁੱਖ ਮੰਤਰੀ ਭਗਵੰਤ ਮਾਨ ਦਾ ਚੰਨੀ ਨੂੰ ਜਵਾਬ, “ਹੋਰ 2-4 ਦਿਨ ਲੈ ਲਓ…

ਮੁੱਖ ਮੰਤਰੀ ਭਗਵੰਤ ਮਾਨ ਦਾ ਚੰਨੀ ਨੂੰ ਜਵਾਬ, “ਹੋਰ 2-4 ਦਿਨ ਲੈ ਲਓ…

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers